ਪੰਜਾਬ

punjab

ETV Bharat / state

ਬਹਿਬਲਕਲਾਂ ਗੋਲੀਕਾਂਡ ਮਾਮਲਾ: ਅਦਾਲਤ ਨੇ ਨਾਮਜ਼ਦ ਪੁਲਿਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਦੀ ਅਰਜੀ ਕੀਤੀ ਖਾਰਜ

ਫ਼ਰੀਦਕੋਟ: ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਤਿੰਨ ਨਾਮਜ਼ਦ ਪੁਲਿਸ ਅਧਿਕਾਰੀਆਂ ਦੀ ਅਗਾਊਂ ਜਮਾਨਤ ਲਈ ਲਗਾਈਆਂ ਅਰਜ਼ੀਆਂ ਨੂੰ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਖ਼ਾਰਜ ਕਰ ਦਿੱਤਾ ਹੈ।

ਬਹਿਬਲਕਲਾਂ ਗੋਲੀਕਾਂਡ ਮਾਮਲਾ

By

Published : Feb 2, 2019, 11:48 PM IST

ਇਸ ਸਬੰਧੀ ਜ਼ਿਲ੍ਹਾ ਅਟਾਰਨੀ ਰਜਨੀਸ਼ ਕੁਮਾਰ ਨੇ ਕਿਹਾ ਕਿ ਅੱਜ ਅਦਾਲਤ ਵਲੋਂ ਤਿੰਨ ਪੁਲਿਸ ਅਧਿਕਾਰੀਆਂ ,ਬਿਕਰਮਜੀਤ ਸਿੰਘ, ਪ੍ਰਦੀਪ ਸਿੰਘ ਅਤੇ ਅਮਰਜੀਤ ਸਿੰਘ ਦੀ ਅਗਾਊਂ ਜ਼ਮਾਨਤ ਲਈ ਲਗਾਈ ਅਰਜ਼ੀ ਖ਼ਾਰਜ ਕਰ ਦਿਤੀ ਗਈ ਹੈ।

ਬਹਿਬਲਕਲਾਂ ਗੋਲੀਕਾਂਡ ਮਾਮਲਾ

ਇਸ ਤੋਂ ਇਲਾਵਾ ਸਿੱਖ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਅਦਾਲਤ ਦਾ ਫ਼ੈਸਲਾ ਸ਼ਲਾਘਾਯੋਗ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਮਾਮਲੇ ਵਿੱਚ ਸਾਰੇ ਦੋਸ਼ੀਆਂ ਨੂੰ ਛੇਤੀ ਹੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਕਾਹਨ ਸਿੰਘ ਵਾਲਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ, ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਪੁਲਿਸ ਮੁੱਖੀ ਸੁਮੇਧ ਸਿੰਘ ਸੈਣੀ ਦੇ ਪਾਸਪੋਰਟ ਜ਼ਬਤ ਹੋਣੇ ਚਾਹੀਦੇ ਹਨ ਤੇ ਛੇਤੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ 2015 ਵਿੱਚ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ ਸੀ। ਇਸ ਤੋਂ ਬਾਅਦ ਜ਼ਿਲ੍ਹੇ ਵਿੱਚ ਪੈਦਾ ਹੋਏ ਹਲਾਤਾਂ ਦੌਰਾਨ ਬਹਿਬਲਕਲਾਂ ਅਤੇ ਕੋਟਕਪੂਰਾ 'ਚ ਗੋਲੀ ਕਾਂਡ ਵਾਪਰ ਗਿਆ ਸੀ। ਇਸ ਦੀ ਜਾਂਚ ਐਸ ਆਈ ਟੀ ਕਰ ਰਹੀ ਸੀ ਜਿਸ ਨੂੰ ਵੱਡਾ ਬਲ ਮਿਲਿਆ ਹੈ।

ABOUT THE AUTHOR

...view details