ਫ਼ਰੀਦਕੋਟ: ਅਨਲੌਕ ਸ਼ੁਰੂ ਹੁਣ ਮਗਰੋਂ ਪੰਜਾਬ ਸਰਕਾਰ ਵੱਲੋਂ ਕੋਵਿਡ ਕੇਅਰ ਸੈਂਟਰਾਂ ਨੂੰ ਬੰਦ ਕਰ ਉਥੇ ਕੰਮ ਕਰ ਰਹੇ ਵਲੰਟੀਅਰਾਂ ਤੇ ਕਰਮਚਾਰੀਆਂ ਨੂੰ ਹਟਾ ਦਿੱਤਾ ਗਿਆ ਹੈ। ਇਸ ਦੇ ਵਿਰੋਧ 'ਚ ਕੋਵਿਡ ਕੇਅਰ ਸੈਂਟਰਾਂ 'ਚ ਕੰਮ ਕਰਨ ਵਾਲੇ ਵਲੰਟੀਅਰਾਂ ਤੇ ਕਾਮਿਆਂ ਨੇ ਸਿਹਤ ਵਿਭਾਗ ਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ।
ਕੋਵਿਡ ਕੇਅਰ ਸੈਂਟਰ ਦੇ ਕਾਮਿਆਂ ਨੇ ਸਿਹਤ ਵਿਭਾਗ ਤੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ - ਸਿਹਤ ਵਿਭਾਗ
ਪੰਜਾਬ ਸਰਕਾਰ ਵੱਲੋਂ ਕੋਵਿਡ ਕੇਅਰ ਸੈਂਟਰਾਂ ਨੂੰ ਬੰਦ ਕਰ ਉਥੇ ਕੰਮ ਕਰ ਰਹੇ ਵਲੰਟੀਅਰਾਂ ਤੇ ਕਰਮਚਾਰੀਆਂ ਨੂੰ ਹਟਾ ਦਿੱਤਾ ਗਿਆ ਹੈ। ਇਸ ਦੇ ਵਿਰੋਧ 'ਚ ਕੋਵਿਡ ਕੇਅਰ ਸੈਂਟਰਾਂ 'ਚ ਕੰਮ ਕਰਨ ਵਾਲੇ ਵਲੰਟੀਅਰਾਂ ਤੇ ਕਾਮਿਆਂ ਨੇ ਸਿਹਤ ਵਿਭਾਗ ਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਵਲੰਟੀਅਰਾਂ ਨੇ ਸਰਕਾਰ ਤੋਂ ਪੱਕੀ ਨੌਕਰੀਆਂ ਦਿੱਤੇ ਜਾਣ ਦੀ ਮੰਗ ਕੀਤੀ ਹੈ।
ਰੋਸ ਪ੍ਰਦਰਸ਼ਨ ਦੌਰਾਨ ਕਰਮਚਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕੋਰੋਨਾ ਮਹਾਂਮਾਰੀ ਅਜੇ ਵੀ ਜਾਰੀ ਹੈ, ਪਰ ਪੰਜਾਬ ਸਰਕਾਰ ਨੇ ਬਿਨਾਂ ਕੋਈ ਨੋਟਿਸ ਦਿੱਤੇ ਹੀ ਉਨ੍ਹਾਂ ਨੂੰ ਕੰਮ ਤੋਂ ਹਟਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਕੰਮ ਉੱਤੇ ਰੱਖਣ ਤੋਂ ਪਹਿਲਾਂ ਸਿਹਤ ਵਿਭਾਗ ਤੇ ਸਰਕਾਰ ਵੱਲੋਂ ਮਹਾਂਮਾਰੀ ਜਾਰੀ ਰਹਿਣ ਤੱਕ ਕੰਮ 'ਤੇ ਰੱਖੇ ਜਾਣ ਦੀ ਗੱਲ ਕਹੀ ਗਈ ਸੀ। ਉਨ੍ਹਾਂ ਆਖਿਆ ਕਿ ਜਿਸ ਸਮੇਂ ਲੋਕ ਆਪਣੇ ਘਰਾਂ ਤੋਂ ਬਾਹਰ ਨਹੀਂ ਨਿਕਲ ਸਕਦੇ ਸਨ, ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਦੌਰਾਨ ਉਨ੍ਹਾਂ ਨੇ ਕੇਅਰ ਸੈਂਟਰਾਂ 'ਚ ਪੂਰੀ ਤਨਦੇਹੀ ਨਾਲ ਕੰਮ ਕੀਤਾ ਹੈ। ਉਹ ਪੂਰੀ ਤਰ੍ਹਾਂ ਕੋਰੋਨਾ ਮਰੀਜ਼ਾਂ ਦਾ ਖਿਆਲ ਰੱਖਦੇ ਸਨ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਅਚਾਨਕ ਹੀ ਪੰਜ ਅਕਤੂਬਰ ਨੂੰ ਪੰਜਾਬ ਸਰਕਾਰ ਵੱਲੋਂ ਕੋਵਿਡ ਕੇਅਰ ਸੈਂਟਰ ਬੰਦ ਕਰਕੇ ਮਰੀਜ਼ਾਂ ਦੀ ਦੇਖਭਾਲ ਲਈ ਰੱਖੇ ਗਏ ਕਾਮਿਆਂ ਨੂੰ ਹਟਾ ਦਿੱਤਾ ਗਿਆ ਹੈ। ਸਰਕਾਰ ਵੱਲੋਂ ਲਏ ਗਏ ਫੈਸਲੇ ਦਾ ਵਿਰੋਧ ਕਰਦਿਆਂ ਉਨ੍ਹਾਂ ਆਖਿਆ ਜਿਸ ਸਮੇਂ ਲੋਕ ਆਪਣਿਆਂ ਦੀਆਂ ਲਾਸ਼ਾਂ ਤੱਕ ਚੁੱਕਣ ਲਈ ਤਿਆਰ ਨਹੀਂ ਸਨ, ਉਨ੍ਹਾਂ ਦਿਨਾਂ ਵਿੱਚ ਕੋਵਿਡ ਵਲੰਟੀਅਰਸ ਨੇ ਹੀ ਸਰਕਾਰ ਦਾ ਸਾਥ ਦਿੱਤਾ ਹੈ। ਸਰਕਾਰ ਨੇ ਉਨ੍ਹਾਂ ਦੀ ਮਿਹਨਤ ਦਾ ਮੁੱਲ ਪਾਉਣ ਦੀ ਬਜਾਏ ਉਨ੍ਹਾਂ ਦੀਆਂ ਸੇਵਾਵਾਂ ਬੰਦ ਕਰ ਦਿੱਤੀਆਂ। ਇਸ ਤੋਂ ਇਲਾਵਾ ਉਨ੍ਹਾਂ ਨੂੰ ਪਿਛਲੇ ਦੋ ਮਹੀਨੇ ਤੋਂ ਤਨਖਾਹਾਂ ਨਹੀਂ ਮਿਲਿਆਂ ਹਨ। ਕੇਅਰ ਸੈਂਟਰ ਦੇ ਕਾਮਿਆਂ ਨੇ ਪੰਜਾਬ ਸਰਕਾਰ ਕੋਲੋਂ ਫ਼ਰੀਦਕੋਟ ਜ਼ਿਲ੍ਹੇ ਦੇ ਕਾਮਿਆਂ ਦੇ ਕੱਟੇ ਗਏ ਟੀਡੀਐਸ ਤੇ ਪਿਛਲੇ ਦੋ ਮਹੀਨੇ ਦੀ ਬਕਾਇਆ ਤਨਖਾਹਾਂ ਸਮੇਂ ਸਿਰ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਮਹਾਂਮਾਰੀ ਖ਼ਤਮ ਹੋਣ ਤੱਕ ਕੇਅਰ ਸੈਂਟਰ ਦੇ ਕਾਮਿਆਂ ਤੇ ਵਲੰਟੀਅਰਾਂ ਦੀ ਸੇਵਾਵਾਂ ਨੂੰ ਬਹਾਲ ਰੱਖਣ ਤੇ ਪੱਕੀ ਨੌਕਰੀਆਂ ਦਿੱਤੇ ਜਾਣ ਦੀ ਮੰਗ ਕੀਤੀ ਹੈ।