ਪੰਜਾਬ

punjab

ETV Bharat / state

ਕਣਕ ਦੀ ਨਾੜ ਨੂੰ ਲੱਗੀ ਭਿਆਨਕ ਅੱਗ, 100 ਏਕੜ ਨਾੜ ਸੜ ਕੇ ਸੁਆਹ - ਕਣਕ ਦੀ ਨਾੜ

ਜੈਤੋ-ਕੋਟਕਪੂਰਾ ਰੋਡ ’ਤੇ ਕੋਠੇ ਜੈਲਦਾਰ ਅਵਤਾਰ ਸਿੰਘ ਵਾਲੇ ਕੋਲ ਬਿਜਲੀ ਦੀਆਂ ਤਾਰਾਂ ਸਪਰੰਕ ਕਰਕੇ ਕਣਕ ਦੀ ਨਾੜ ਨੂੰ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਜ਼ਿਆਦਾ ਭਿਆਨਕ ਸੀ ਕਿ ਮੌਕੇ ’ਤੇ ਹੀ 100 ਏਕੜ ਦੇ ਕਰੀਬ ਨਾੜ ਸੜ ਕੇ ਸੁਆਹ ਹੋ ਗਿਆ। ਮੌਕੇ ’ਤੇ ਮੌਜੂਦ ਲੋਕਾਂ ਅਤੇ ਕਿਸਾਨਾਂ ਵੱਲੋਂ ਅੱਗ ’ਤੇ ਕਾਬੂ ਪਾਉਣ ਦੇ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਗਈਆਂ।

ਕਣਕ ਦੀ ਨਾੜ ਨੂੰ ਲੱਗੀ ਭਿਆਨਕ ਅੱਗ, 100 ਏਕੜ ਨਾੜ ਸੜ ਕੇ ਸੁਆਹ
ਕਣਕ ਦੀ ਨਾੜ ਨੂੰ ਲੱਗੀ ਭਿਆਨਕ ਅੱਗ, 100 ਏਕੜ ਨਾੜ ਸੜ ਕੇ ਸੁਆਹ

By

Published : May 1, 2021, 4:52 PM IST

ਫਰੀਦਕੋਟ: ਜੈਤੋ-ਕੋਟਕਪੂਰਾ ਰੋਡ ’ਤੇ ਕੋਠੇ ਜੈਲਦਾਰ ਅਵਤਾਰ ਸਿੰਘ ਵਾਲੇ ਕੋਲ ਬਿਜਲੀ ਦੀਆਂ ਤਾਰਾਂ ਸਪਾਰਕ ਹੋਣ ਕਰ ਕੇ ਕਣਕ ਦੀ ਨਾੜ ਨੂੰ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਜਿਆਦਾ ਭਿਆਨਕ ਸੀ ਕਿ ਮੌਕੇ ’ਤੇ ਹੀ 100 ਏਕੜ ਦੇ ਕਰੀਬ ਨਾੜ ਸੜ ਕੇ ਸੁਆਹ ਹੋ ਗਿਆ। ਮੌਕੇ ’ਤੇ ਮੌਜੂਦ ਲੋਕਾਂ ਅਤੇ ਕਿਸਾਨਾਂ ਪਾਣੀ ਪਾ ਕੇ ਅੱਗ ਬੁਝਾਉਣ ਦਾ ਯਤਨ ਕੀਤਾ ਗਿਆ। ਨਾਲ ਹੀ ਉਨ੍ਹਾਂ ਵੱਲੋਂ ਇਸ ਸਬੰਧੀ ਜਾਣਕਾਰੀ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦਿੱਤੀ ਗਈ। ਜਿਨ੍ਹਾਂ ਨੇ ਕਈ ਘੰਟਿਆਂ ਦੀ ਮਸ਼ੱਕਤ ਤੋਂ ਬਾਅਦ ਭਿਆਨਕ ਅੱਗ ’ਤੇ ਕਾਬੂ ਪਾਇਆ।

ਕਣਕ ਦੀ ਨਾੜ ਨੂੰ ਲੱਗੀ ਭਿਆਨਕ ਅੱਗ, 100 ਏਕੜ ਨਾੜ ਸੜ ਕੇ ਸੁਆਹ

ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ’ਚ ਜੈਤੋ ਥਾਣਾ ਦੇ ਮੁਖੀ ਰਾਜੇਸ਼ ਕੁਮਾਰ ਨੂੰ ਜਦੋਂ ਅੱਗ ਲੱਗਣ ਬਾਰੇ ਖਬਰ ਮਿਲੀ ਤਾਂ ਉਹ ਆਪਣੀ ਟੀਮ ਸਮੇਤ ਕੁੱਝ ਮਿੰਟਾਂ ਵਿੱਚ ਹੀ ਮੌਕੇ ਉੱਪਰ ਪਹੁੰਚੇ ਅਤੇ ਬਿਨਾਂ ਕੋਈ ਮੌਕਾ ਗਵਾਇਆ ਵਰਦੀ ਸਮੇਤ ਅੱਗ ਵਿੱਚ ਕੁੱਦ ਪਏ ਅਤੇ ਦਰੱਖਤਾਂ ਦੇ ਡਾਹਣੇ ਤੋੜ ਕੇ ਅੱਗ ਬੁਝਾਉਣ ਵਿੱਚ ਜੁੱਟ ਗਏ। ਰਾਜੇਸ਼ ਕੁਮਾਰ ਦੀ ਬਹਾਦੁਰੀ ਦੀ ਸਮੁੱਚੇ ਸ਼ਹਿਰ ਵਿੱਚ ਚਰਚਾ ਹੋ ਰਹੀ ਹੈ। ਕਾਬਿਲੇਗੌਰ ਹੈ ਕਿ ਇਸ ਘਟਨਾ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਇਹ ਵੀ ਪੜੋ: ਵੈਕਸੀਨ ਦੀ ਕਮੀ ਕਾਰਨ ਸਿਰਫ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਲੱਗ ਰਿਹਾ ਟੀਕਾ

ABOUT THE AUTHOR

...view details