ਫ਼ਰੀਦਕੋਟ: ਕੇਂਦਰੀ ਮਾਡਰਨ ਜੇਲ੍ਹ ’ਚ ਤਾਇਨਾਤ ਨਰਸ ਦੀ ਭੇਦਭਰੇ ਹਲਾਤਾਂ ਨਾਲ ਮੌਤ ਹੋਣ ਤੋਂ ਬਾਅਦ ਉਸ ਦੇ ਪੇਕੇ ਪਰਿਵਾਰ ਵੱਲੋਂ ਸਹੁਰੇ ਪਰਿਵਾਰ ਤੇ ਤੰਗ ਪਰੇਸ਼ਾਨ ਤੇ ਦਾਜ ਮੰਗਣ ਦੇ ਇਲਜ਼ਾਮ ਲਗਾਏ ਗਏ ਹਨ। ਉਥੇ ਹੀ ਉਨ੍ਹਾਂ ਇਲਜ਼ਾਮ ਲਗਾਇਆ ਕਿ ਲੜਕੀ ਦੇ ਸਹੁਰੇ ਪਰਿਵਾਰ ਨੇ ਉਨ੍ਹਾਂ ਦੀ ਲੜਕੀ ਕਰੀਬ 10 ਦਿਨਾਂ ਤੱਕ ਘਰ ਅੰਦਰ ਬੰਦ ਕਰਕੇ ਰੱਖਿਆ ਅਤੇ ਉਸ ਨੂੰ ਖਾਣ-ਪੀਣ ਲਈ ਕੁਝ ਨਹੀਂ ਦਿੱਤਾ। ਉਨ੍ਹਾਂ ਆਪਣੀ ਲੜਕੀ ਦੀ ਮੌਤ ਲਈ ਸਹੁਰੇ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚ ਤੈਨਾਤ ਨਰਸ ਦੀ ਭੇਦਭਰੀ ਮੌਤ
ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚ ਤੈਨਾਤ ਨਰਸ ਦੀ ਭੇਦਭਰੇ ਹਾਲਾਤ ’ਚ ਮੌਤ ਹੋ ਗਈ ਹੈ ਜਿਸ ਤੋਂ ਮਗਰੋਂ ਪੇੇਕੇ ਪਰਿਵਾਰ ਨੇ ਸਹੁਰਾ ਪਰਿਵਾਰ ’ਤੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ ਜਦਕਿ ਸਹੁਰਾ ਪਰਿਵਾਰ ਨੇ ਕਿਹਾ ਕਿ ਕੋਰੋਨਾ ਕਾਰਨ ਉਸ ਦੀ ਮੌਤ ਹੋਈ ਹੈ।
ਮ੍ਰਿਤਕਾ ਦੀ ਮਾਂ ਨੇ ਕਿਹਾ ਕਿ ਉਨ੍ਹਾਂ ਦੀ ਲੜਕੀ ਦੀ ਸਿਹਤ ਜ਼ਿਆਦਾ ਖ਼ਰਾਬ ਹੋਈ ਤਾਂ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿਥੇ ਉਸਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਸਾਨੂੰ ਉਸ ਕੋਲੋ ਇੱਕ ਸੁਸਾਈਡ ਨੋਟ ਮਿਲਿਆ ਹੈ ਜਿਸ ਵਿੱਚ ਉਸਨੇ ਆਪਣੇ ਨਾਲ ਹੋਏ ਤਸ਼ੱਦਦ ਬਾਰੇ ਲਿਖਿਆ। ਮ੍ਰਿਤਕਾ ਦੇ ਦਾਦੇ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਲੜਕੀ ਨਾਲ ਹੋਏ ਮਾੜੇ ਵਰਤਾਰੇ ਅਤੇ ਉਸ ਵੱਲੋਂ ਲਿਖੇ ਗਏ ਸੁਸਾਇਡ ਨੋਟ ਨੂੰ ਲੈ ਕੇ ਜਦ ਫ਼ਰੀਦਕੋਟ ਪੁਲਿਸ ਕੋਲ ਕਾਰਵਾਈ ਲਈ ਗਏ ਤਾਂ ਪੁਲਿਸ ਨੇ ਸਣਨ ਤੋਂ ਇਨਕਾਰ ਕਰ ਦਿੱਤਾ।
ਮ੍ਰਿਤਕਾ ਦੇ ਮਾਪਿਆਂ ਵੱਲੋਂ ਲਗਾਏ ਗਏ ਇਲਜ਼ਾਮਾਂ ਬਾਰੇ ਜਦੋਂ ਮ੍ਰਿਤਕਾ ਦੇ ਪਤੀ ਨਾਲ ਗੱਲ ਕੀਤੀ ਗਈ ਤਾਂ ਉਸ ਨੇ ਸਾਰੇ ਇਲਜ਼ਾਮਾਂ ਨੂੰ ਨਕਾਰਿਆ ਅਤੇ ਕਿਹਾ ਕਿ ਉਸ ਦੀ ਪਤਨੀ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋਈ ਹੈ ਜੋ ਹਸਪਤਾਲ ਵਿੱਚ ਦਾਖ਼ਲ ਸੀ। ਉਸ ਨੇ ਦੱਸਿਆ ਕਿ ਉਸ ਦੇ ਪਰਿਵਾਰ ਵਿੱਚ ਉਸ ਦੇ ਪਿਤਾ ਤੇ ਮਾਂ ਨੂੰ ਵੀ ਕੋਰੋਨਾ ਹੋਇਆ ਹੈ ਅਤੇ ਉਸ ਦੀ ਪਤਨੀ ਵੀ ਕੋਰੋਨਾ ਪੌਜ਼ੀਟਿਵ ਸੀ। ਉਧਰ ਮਾਮਲੇ ਸਬੰਧੀ ਐੱਸਪੀ ਆਪ੍ਰੇਸ਼ਨ ਭੁਪਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜੋ: ਦਿੱਲੀ ਤੋਂ ਪਰਤ ਰਹੇ ਕਿਸਾਨ ਕੋਰੋਨਾ ਟੈਸਟ ਕਰਵਾਉਣ - ਬਾਜਵਾ