ਪੰਜਾਬ

punjab

ETV Bharat / state

ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ਤੇ ਫ਼ੈਸਲਾ ਕੱਲ੍ਹ - ਸੈਸ਼ਨ ਕੋਰਟ

ਬਰਗਾੜੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ 'ਚ ਗ੍ਰਿਫ਼ਤਾਰ ਆਈ.ਜੀ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ 'ਤੇ ਫ਼ੈਸਲਾ ਸੁਰੱਖਿਅਤ। ਹੁਣ ਕੱਲ੍ਹ ਫ਼ਰੀਦਕੋਟ ਸੈਸ਼ਨ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ।

ਫ਼ਰੀਦਕੋਟ ਦੀ ਸੈਸ਼ਨ ਕੋਰਟ

By

Published : Mar 6, 2019, 7:33 PM IST

ਫ਼ਰੀਦਕੋਟ: ਕੋਟਕਪੂਰਾ ਗੋਲੀ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਗਏ ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ ਵਲੋਂ ਫ਼ਰੀਦਕੋਟ ਦੀ ਸੈਸ਼ਨ ਕੋਰਟ ਵਿੱਚ ਜ਼ਮਾਨਤ ਦੀ ਅਰਜ਼ੀ ਪਾਈ ਗਈ ਸੀ ਜਿਸ 'ਤੇ ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖਿਆ ਹੈ। ਹੁਣ ਕੱਲ੍ਹ 7 ਮਾਰਚ ਨੂੰ ਇਸ 'ਤੇ ਫੈਸਲਾ ਸੁਣਾਇਆ ਜਾਵੇਗਾ।
IG ਪਰਮਰਾਜ ਸਿੰਘ ਉਮਰਾਨੰਗਲ ਦੇ ਵਕੀਲ ਗੁਰਸਾਹਿਬ ਸਿੰਘ ਬਰਾੜ ਨੇ ਦੱਸਿਆ ਕਿ ਸਾਡੇ ਵਲੋਂ ਅਦਾਲਤ ਵਿੱਚ ਆਪਣਾ ਪੱਖ ਰੱਖਿਆ ਗਿਆ 'ਤੇ ਉਮਰਾਨੰਗਲ ਦੀ ਜ਼ਮਾਨਤ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਦੂੱਜੇ ਪੱਖ ਵਲੋਂ ਵੀ ਆਪਣਾ ਪੱਖ ਰੱਖਿਆ ਗਿਆ ਜਿਸ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਕੱਲ੍ਹ ਤੱਕ ਸੁਰੱਖਿਅਤ ਰੱਖ ਲਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਪੁਲੀਸ ਦੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਬਰਗਾੜੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ.ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ABOUT THE AUTHOR

...view details