ਫ਼ਰੀਦਕੋਟ: ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ (Aam Aadmi Party government) ਤੋਂ ਪੰਜਾਬ ਦੇ ਲੋਕ ਕਾਫ਼ੀ ਉਮੀਦਾਂ ਲਗਾਕੇ ਬੈਠੇ ਹਨ। ਬੀਤੇ ਦਿਨੀਂ ਕੰਪਿਊਟਰ ਅਧਿਆਪਕ ਯੂਨੀਅਨ ਫ਼ਰੀਦਕੋਟ (Computer Teachers Union Faridkot) ਦਾ ਵਫ਼ਦ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ (Speaker of the Punjab Vidhan Sabha) ਅਤੇ ਐੱਮ.ਐੱਲ.ਏ. ਕੋਟਕਪੂਰਾ ਕੁਲਤਾਰ ਸਿੰਘ ਸੰਧਵਾਂ ਨੂੰ ਜਿੱਤ ਦੀ ਵਧਾਈ ਦਿੱਤੀ ਗਈ। ਇਸ ਮੌਕੇ ਨਾਲ ਹੀ ਕੰਪਿਊਟਰ ਅਧਿਆਪਕ ਯੂਨੀਅਨ ਵੱਲੋਂ ਸਪੀਕਰ ਸੰਧਵਾਂ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ। ਇਸ ਮੰਗ ਪੱਤਰ ਵਿੱਚ ਆਧਿਆਪਕਾਂ ਨੇ ਆਪਣੀ ਮੁਸ਼ਕਲਾਂ ਬਾਰੇ ਸਰਕਾਰ ਨੂੰ ਜਾਣੂ ਕਰਵਾਇਆ।
ਦੂਜੇ ਪਾਸੇ ਮੰਗ ਪੱਤਰ ਮਿਲਣ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਤੁਰੰਤ ਇਹ ਮੰਗ ਪੱਤਰ ਪੰਜਾਬ ਦੇ ਖ਼ਜਾਨਾ ਮੰਤਰੀ ਹਰਪਾਲ ਚੀਮਾ ਨੂੰ ਵਟਸਐਪ ਜ਼ਰੀਏ ਭੇਜਿਆ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਮੰਗਾਂ ਜਲਦ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕਰਕੇ ਸੱਤਾ ਵਿੱਚ ਆਈ ਹੈ। ਉਹ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ।
ਕੰਪਿਊਟਰ ਅਧਿਆਪਕ ਵੱਲੋਂ ਪੰਜਾਬ ਸਰਕਾਰ ਨੂੰ ਸੌਂਪੇ ਮੰਗ ਪੱਤਰ ਇਸੇ ਤਰ੍ਹਾਂ ਬਲਾਕ ਜੈਤੋ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਹਲਕਾ ਜੈਤੋ ਦੇ ਵਿਧਾਇਕ (MLA of Jaito) ਅਮੋਲਕ ਸਿੰਘ ਨੂੰ ਵੀ ਮੁਬਾਰਕਵਾਦ ਦਿੱਤੀ ਅਤੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ। ਇਸ ਮੌਕੇ ਕੰਪਿਊਟਰ ਅਧਿਆਪਕਾਂ ਨੇ ਕਿਹਾ ਕਿ ਸਰਕਾਰ ਸਾਡੀ ਮੰਗਾਂ ਨੂੰ ਮੰਨਣ ਅਤੇ ਪੂਰੇ ਪੇਅ ਸਕੇਲ ਸਮੇਤ ਸਿੱਖਿਆ ਵਿਭਾਗ ਵਿੱਚ ਸ਼ਾਮਿਲ ਕਰਨ ਸਬੰਧੀ ਆਮ ਆਦਮੀ ਪਾਰਟੀ (Aam Aadmi Party) ਵੱਲੋ ਚੋਣ ਮੈਨੀਫੈਸਟੋ ਵਿੱਚ ਵੀ ਸ਼ਾਮਲ ਕੀਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ 7 ਹਜ਼ਾਰ ਕੰਪਿਊਟਰ ਅਧਿਆਪਕਾਂ ਨੂੰ ਪੂਰੀ ਉਮੀਦ ਹੈ ਕਿ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਉਨ੍ਹਾਂ ਦੀਆਂ ਪਿਛਲੇ 17 ਸਾਲਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਜ਼ਰੂਰ ਪੂਰਾ ਕਰੇਗੀ। ਇਸ ਮੌਕੇ ਇਨ੍ਹਾਂ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ (Chief Minister of Punjab) ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੋਂ ਮੰਗ ਕੀਤੀ ਕਿ ਕੰਪਿਊਟਰ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇ।
ਇਹ ਵੀ ਪੜ੍ਹੋ:ਚੰਡੀਗੜ੍ਹ ’ਚ ਕੇਂਦਰੀ ਸਰਵਿਸਿਜ਼ ਨਿਯਮ ਲਾਗੂ ਕਰਨ ਦੇ ਫ਼ੈਸਲੇ ਦਾ ਖਹਿਰਾ ਵਲੋਂ ਵਿਰੋਧ