ਫ਼ਰੀਦਕੋਟ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ, ਅਦਾਰਾ ਈਟੀਵੀ ਭਾਰਤ ਵਲੋਂ ਪੰਜਾਬ ਅੰਦਰ ਵੱਧ ਰਹੀ ਪ੍ਰਦੂਸ਼ਿਤ ਵਾਤਾਵਰਨ ਦੀ ਸਮੱਸਿਆ ਦੇ ਚਲਦਿਆਂ ਮੁੰਹਿਮ ਸ਼ੁਰੂ ਕੀਤੀ ਗਈ ਹੈ। ਕਿਸਾਨਾਂ ਨੂੰ ਝੋਨੇ ਦੇ ਪਰਾਲ ਨੂੰ ਨਾ ਫੂਕਣ ਲਈ ਜਾਗਰੂਕ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ "ਇਹ ਵਰ੍ਹਾ ਨਾਨਕ ਦੇ ਨਾਲ ਨਹੀਂ ਫੂਕਣਾ ਅਸੀਂ ਪਰਾਲ" ਨੂੰ ਜਿੱਥੇ ਕਿਸਾਨਾਂ ਦਾ ਸਮਰਥਨ ਮਿਲ ਰਿਹਾ ਹੈ, ਉੱਥੇ ਹੀ ਖੇਤੀ ਵਿਰਾਸਤ ਮਿਸ਼ਨ ਦੇ ਮੁਖੀ ਉਮੇਂਦਰ ਦੱਤ ਨੇ ਵੀ ਸ਼ਲਾਘਾ ਕੀਤੀ।
ਜਿੱਥੇ, ਮੁੰਹਿਮ ਦਾ ਪੰਜਾਬ ਦੇ ਕਿਸਾਨਾਂ ਵਲੋਂ ਸਮਰਥਨ ਕੀਤਾ ਜਾ ਰਿਹਾ ਹੈ, ਉੱਥੇ ਹੀ, ਵੱਖ-ਵੱਖ ਸੰਥਾਵਾਂ ਵਲੋਂ ਵੀ ਈਟੀਵੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਇਸੇ ਤਹਿਤ ਪੰਜਾਬ ਅੰਦਰ ਜ਼ਹਿਰ ਮੁਕਤ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰ ਰਹੀ ਸੰਸਥਾ ਖੇਤੀ ਵਿਰਾਸਤ ਮਿਸ਼ਨ ਵਲੋਂ ਵੀ ਈਟੀਵੀ ਭਾਰਤ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਅਤੇ ਇਸ ਮੁਹਿੰਮ ਦਾ ਹਰ ਤਰ੍ਹਾਂ ਨਾਲ ਸਮਰਥਨ ਕਰਨ ਦਾ ਭਰੋਸਾ ਦਿੱਤਾ ਗਿਆ।