ਨਸ਼ੇ ਦੀ ਓਵਰ ਡੋਜ਼ ਨਾਲ ਹੋਈ ਨੌਜਵਾਨ ਦੀ ਮੋਤ - faridkot
ਫਰੀਦਕੋਟ 'ਚ 25 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਨਸ਼ੇ ਕਰਨ ਦਾ ਆਦੀ ਸੀ। ਮ੍ਰਿਤਕ ਦੀ ਲਾਸ਼ ਬਾਥਰੁਮ 'ਚੋਂ ਮਿਲੀ।
ਫਰੀਦਕੋਟ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 4 ਹਫਤਿਆਂ 'ਚ ਨਸ਼ਾ ਬੰਦ ਕਰਨ ਦੀ ਸਹੁੰ ਖਾਧੀ ਸੀ ਪਰ ਇਹ ਸੂਬੇ 'ਚ ਨਸ਼ਾ ਹਾਲੇ ਵੀ ਹੈ ਤੇ ਸੈਂਕੜਿਆਂ ਨੌਜਵਾਨਾਂ ਦੀ ਮੌਤ ਦਾ ਕਾਰਨ ਬਣ ਰਿਹਾ ਹੈ। ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਨਾਲ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਫਰੀਦਕੋਟ 'ਚ 25 ਸਾਲਾ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਗਿਆ। ਮ੍ਰਿਤਕ ਦੀ ਲਾਸ਼ ਬਾਥਰੁਮ 'ਚੋਂ ਮਿਲੀ ਹੈ। ਮ੍ਰਿਤਕ ਦੀ ਪਛਾਣ ਨਵਨੀਸ਼ ਸਿੰਘ ਵਾਸੀ ਫਰੀਦਕੋਟ ਵਜੋਂ ਹੋਈ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਨਵਨੀਸ਼ ਸਿੰਘ ਨਸ਼ੇ ਕਰਨ ਦਾ ਆਦੀ ਸੀ। ਜਦ ਬਾਥਰੂਮ ਦਾ ਦਰਵਾਜ਼ਾ ਤੋੜ ਕੇ ਦੇਖਿਆ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ।