ਜਲੰਧਰ : ਬਰਗਾੜੀ ਬੇਅਦਬੀ ਮਾਮਲੇ ਵਿੱਚ ਸੁਣਵਾਈ ਨੂੰ ਲੈ ਕੇ ਨਾਮਜ਼ਦ ਸਾਬਕਾ ਡੀਐੱਸਪੀ ਕੋਟਕਪੁਰਾ ਤੇ ਵਰਤਮਾਨ ਐੱਸਪੀ ਫ਼ਿਰੋਜ਼ਪੁਰ ਬਲਜੀਤ ਸਿੰਘ ਸਿੱਧੂ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਹਾਈ ਕੋਰਟ ਵਿੱਚ ਅਗਾਉ ਜ਼ਮਾਨਤ ਲਈ ਪਟੀਸ਼ਨ ਪਾਈ ਸੀ।
ਤੁਹਾਨੂੰ ਦੱਸ ਦਈਏ ਕਿ ਬਲਜੀਤ ਸਿੰਘ ਸਿੱਧੂ ਤੇ ਥਾਣਾ ਐੱਸਐੱਚਓ ਗੁਰਦੀਪ ਸਿੰਘ ਦੀ ਅਗਾਉ ਜ਼ਮਾਨਤ ਪਟੀਸ਼ਨਾਂ ਨੂੰ ਜ਼ਿਲ੍ਹਾ ਅਦਾਲਤ ਨੇ ਖ਼ਾਰਜ਼ ਕਰ ਦਿੱਤਾ ਸੀ। ਹੇਠਲੀ ਅਦਾਲਤ ਨੇ ਤਾਂ ਬਲਜੀਤ ਸਿੱਧੂ ਦੀ ਅਪੀਲ ਖ਼ਾਰਜ਼ ਕੀਤੀ ਸੀ ਜਿਸ ਕਾਰਨ ਉਨ੍ਹਾਂ ਨੂੰ ਪੰਜਾਬ ਹਰਿਆਣਾ ਹਾਈਕੋਰਟ ਦਾ ਰੁਖ ਕਰਨਾ ਪਿਆ ਸੀ। ਅੱਜ ਹੋਈ ਸੁਣਵਾਈ ਦੌਰਾਨ ਵੇਕੇਸ਼ਨ ਬੈਂਚ ਨੇ ਸਿੱਧੂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।