ਫਰੀਦਕੋਟ: ਪੰਜਾਬ ਵਿੱਚ ਬੇਸ਼ੱਕ ਕਾਂਗਰਸ ਸਰਕਾਰ ਵੱਲੋਂ ਵਿਕਾਸ ਕਾਰਜਾਂ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਇਹ ਦਾਅਵੇ ਫਰੀਦਕੋਟ ਦੇ ਜੈਤੋ ’ਚ ਕੁੱਝ ਹੋਰ ਹੀ ਸਮੀਕਰਨ ਦਿਖਾਉਦੇਂ ਨਜ਼ਰ ਆ ਰਹੇ ਹਨ।
ਦੱਸ ਦਈਏ ਕਿ ਪਿਛਲੇ ਪਿਛਲੇ ਲੰਮੇ ਸਮੇਂ ਤੋਂ ਫਰੀਦਕੋਟ ਦੇ ਜੈਤੋ ’ਚ ਸੀਵਰੇਜ ਸਿਸਟਮ ਬੰਦ ਹੋਣ ਕਾਰਨ ਲੋਕਾਂ ਦਾ ਬਹੁਤ ਹੀ ਬੁਰਾ ਹਾਲ ਹੋ ਰਿਹਾ ਹੈ ਤੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋ ਰਹੇ ਹਨ। ਇਕ ਪਾਸੇ ਡੇਂਗੂ ਦਾ ਪ੍ਰਕੋਪ ਲਗਾਤਾਰ ਜਾਰੀ ਹੈ ਤੇ ਦੂਜੇ ਪਾਸੇ ਸੀਵਰੇਜ਼ ਸਿਸਟਮ ਬੰਦ ਹੋਣ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋ ਰਹੇ ਹਨ।
ਸੀਵਰੇਜ ਸਿਸਟਮ ਬੰਦ ਹੋਣ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਜਿਸ ਕਾਰਨ ਭਿਆਨਕ ਬੀਮਾਰੀਆ ਫ਼ੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਸ਼ੀਵਰੇਜ ਦਾ ਗੰਦਾ ਪਾਣੀ ਸੜਕਾਂ ਅਤੇ ਨਾਲੀਆਂ ਵਿੱਚ ਖੜਾ ਹੋਣ ਕਾਰਨ ਲੋਕਾਂ ਨੂੰ ਆਉਣ ਜਾਣ ਵਿੱਚ ਬਹੁਤ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਸ ਗੰਦੇ ਪਾਣੀ ਵਿੱਚੋ ਬਦਬੂ ਮਾਰ ਰਹੀ ਹੈ ਅਤੇ ਗੰਦੇ ਪਾਣੀ ਨਾਲ ਬੱਚਿਆਂ ਅਤੇ ਬਜ਼ੁਰਗਾਂ ਦਾ ਘਰੋਂ ਬਾਹਰ ਨਿਕਲਣਾ ਦੁੱਭਰ ਹੋ ਰਿਹਾ ਹੈ।
ਜਿਸ ਤੋਂ ਦੁੱਖੀ ਕੇ ਆਮ ਆਦਮੀ ਪਾਰਟੀ ਵੱਲੋਂ ਮਰਨ ਵਰਤ ਰੱਖ ਨੇ ਬਾਜਾਖਾਨਾ ਚੌਂਕ ਵਿੱਚ ਧਰਨਾ ਲਗਾ ਦਿੱਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਇਸ ਸਮੱਸਿਆਂ ਦਾ ਹੱਲ ਨਹੀਂ ਹੁੰਦਾ ਧਰਨਾ ਲਗਾਤਾਰ ਜਾਰੀ ਰਹੇਗਾ। ਹੁਣ ਦੇਖਣਾ ਇਹ ਹੋਵੇਗਾ ਕਿ ਸੀਵਰੇਜ ਵਿਭਾਗ ਵੱਲੋਂ ਗੰਦੇ ਪਾਣੀ ਤੋਂ ਕਦੋਂ ਤੱਕ ਨਿਰਯਾਤ ਮਿਲ ਪਾਵੇਗੀ ਜਾਂ ਸ਼ਹਿਰ ਵਾਸੀਆਂ ਨੂੰ ਇਸੇ ਹੀ ਤਰ੍ਹਾਂ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋਣਾ ਪਵੇਗਾ।
ਇਹ ਵੀ ਪੜੋ:- ਓਪੀ ਸੋਨੀ ਨੇ 190 ਡਾਕਟਰਾਂ ਨੂੰ ਦਿੱਤੇ ਨਿਯੁਕਤੀ ਪੱਤਰ