ਫਰੀਦਕੋਟ: ਦੇਸ਼-ਵਿਦੇਸ਼ ਚ ਵਸਦੇ ਮੁਸਲਿਮ ਭਾਈਚਾਰੇ ਦੇ ਵਿੱਚ ਈਦ ਦੇ ਤਿਉਹਾਰ ਨੂੰ ਲੈਕੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਫਰੀਦਕੋਟ ਦੀ ਈਦਗਾਹ ‘ਤੇ ਈਦ ਉਲ ਅਜ਼ਹਾ ਦੇ ਪਵਿੱਤਰ ਤਿਉਹਾਰ ਮੌਕੇ ਮੁਸਲਿਮ ਭਾਈਚਾਰੇ ਵੱਲੋਂ ਈਦ ਦੀ ਨਮਾਜ਼ ਅਦਾ ਕੀਤੀ ਗਈ ਅਤੇ ਇਕ ਦੂਜੇ ਨੂੰ ਈਦ ਮੁਬਾਰਕ ਕਿਹਾ ਗਿਆ। ਇਸ ਮੌਕੇ ਕਰਵਾਏ ਗਏ ਇਕ ਸਾਦੇ ਧਾਰਮਿਕ ਸਮਾਗਮ ਵਿਚ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾਕਟਰ ਰਾਜ ਬਹਾਦਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਮੁਬਾਰਕ ਬਾਦ ਦਿੱਤੀ। ਇਸ ਮੌਕੇ ਹਿੰਦੂ ਮੁਸਲਿਮ ਅਤੇ ਸਿੱਖ ਭਾਈਚਾਰੇ ਦੇ ਲੋਕਾਂ ਨੇ ਮਿਲ ਕੇ ਭਾਈਚਾਰਕ ਸਾਂਝ ਦਾ ਸੁਨੇਹਾਂ ਦਿੰਦਿਆਂ ਬੂਟੇ ਵੀ ਲਗਾਏ।
ਇਸ ਮੌਕੇ ਗੱਲਬਾਤ ਕਰਦਿਆਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਰਾਜ ਬਹਾਦਰ ਨੇ ਕਿਹਾ ਕਿ ਅੱਜ ਈਦ ਦੇ ਮੌਕੇ ‘ਤੇ ਉਹ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਮੁਬਾਰਕ ਦੇਣ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਭਾਰਤ ਦੇਸ਼ ਦੇ ਹਰ ਇੱਕ ਨਾਗਰਿਕ ਨੂੰ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣੀ ਚਾਹੀਦੀ ਹੈ ਤੇ ਮਿਲ ਜੁਲ ਕੇ ਰਹਿਣਾ ਚਾਹੀਦਾ।