ਗ੍ਰਿਫ਼ਤਾਰੀ ਦੇ ਡਰ ਤੋਂ ਸਾਬਕਾ ਅਕਾਲੀ ਵਿਧਾਇਕ ਨੇ ਪਾਈ ਜ਼ਮਾਨਤ ਦੀ ਅਰਜ਼ੀ - ex akali mla
ਬਹਿਬਲ ਕਲਾਂ ਗੋਲੀਕਾਂਡ ਅਤੇ ਬੇਅਦਬੀ ਮਾਮਲਿਆਂ 'ਚ ਗ੍ਰਿਫ਼ਤਾਰੀ ਦੇ ਡਰ ਤੋਂ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਅਦਾਲਤ ਵਿੱਚ ਦਾਖ਼ਲ ਕੀਤੀ ਪੇਸ਼ਗੀ ਜ਼ਮਾਨਤ ਲਈ ਅਰਜ਼ੀ।
ਫ਼ਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਕੋਟਕਪੂਰਾ ਦੇ ਤੱਤਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਤੋਂ 2 ਵਾਰ ਲੰਮੀ ਪੁੱਛਗਿੱਛ ਕੀਤੀ ਗਈ ਹੈ।
ਇਸ ਮਾਮਲੇ ਵਿੱਚ ਐਸਆਈਟੀ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦਾ ਖ਼ਦਸ਼ਾ ਪ੍ਰਗਟਾਉਂਦਿਆਂ ਸਾਬਕਾ ਵਿਧਾਇਕ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ਗੀ ਜ਼ਮਾਨਤ ਲਈ ਅਰਜ਼ੀ ਦਾਖ਼ਲ ਕੀਤੀ ਹੈ। ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਉੱਤੇ 5 ਮਾਰਚ ਨੂੰ ਸੁਣਵਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ 27 ਫ਼ਰਵਰੀ ਨੂੰ ਮਨਤਾਰ ਸਿੰਘ ਬਰਾੜ ਜਾਂਚ ਟੀਮ ਸਾਹਮਣੇ ਪੇਸ਼ ਹੋਏ ਸਨ ਤੇ ਉਨ੍ਹਾਂ ਤੋਂ ਕਰੀਬ 10 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਸੀ।