ਫ਼ਰੀਦਕੋਟ: ਕੋਰੋਨਾਂ ਵਾਇਰਸ ਦੇ ਪ੍ਰਕੋਪ ਤੋਂ ਲੋਕਾਂ ਨੂੰ ਬਚਾਉਣ ਦੇ ਉਦੇਸ਼ ਨਾਲ ਸਰਕਾਰ ਵੱਲੋਂ ਪੂਰੇ ਦੇਸ਼ ਨੂੰ 21 ਦਿਨਾਂ ਦੇ ਲਈ ਲੌਕਡਾਊਨ ਕਰਦਿਆ ਕਰਫਿਊ ਲਗਾਇਆ ਗਿਆ ਹੈ ਅਤੇ ਲੋਕਾਂ ਨੂੰ ਘਰਾਂ ਅੰਦਰ ਹੀ ਰਹਿਣ ਦੀ ਅਪੀਲ ਕੀਤੀ ਗਈ ਹੈ।
ਕਰਫ਼ਿਊ ਕਾਰਨ ਸਹਿਰਾਂ ਦੇ ਨਾਲ ਨਾਲ ਪਿੰਡ ਵਿਚ ਵੀ ਲੋਕਾਂ ਨੂੰ ਸਬਜ਼ੀਆ ਅਤੇ ਕਰਿਆਨਾਂ ਦੀ ਵੱਡੀ ਸਮੱਸਿਆ ਆਉਣ ਲੱਗੀ ਹੈ ਜਿਸ ਨੂੰ ਲੈ ਕੇ ਸਰਕਾਰ ਵੱਲੋਂ ਤਾਂ ਆਪਣੇ ਪੱਧਰ ਤੇ ਪ੍ਰਬੰਧ ਕੀਤੇ ਹੀ ਜਾ ਰਹੇ ਹਨ ਨਾਲ ਹੀ ਕੁਝ ਸਮਾਜ ਸੇਵੀ ਲੋਕਾਂ ਵੱਲੋਂ ਵੀ ਲੋਕਾਂ ਦੀ ਮਦਦ ਲਈ ਕਈ ਉਪਾਰਲੇ ਕੀਤੇ ਜਾ ਰਹੇ ਹਨ।
ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਧੂੜਕੋਟ ਵਿਚ ਸਾਬਕਾ ਸਰਪੰਚ ਵੱਲੋਂ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪਿੰਡ ਦੇ ਲੋਕਾਂ ਨੂੰ ਲੋੜੀਦੀਆਂ ਵਸਤੂਆਂ ਮੁਹੱਈਆ ਕਰਵਾਈਆਂ ਜਾ ਰਹੀਆ ਹਨ ਤਾਂਕਿ ਕਿਸੇ ਵਿਅਕਤੀ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਕੋਵਿਡ-19: ਕਰਫਿਊ ਦੌਰਾਨ ਪਿੰਡ ਵਾਸੀਆਂ ਨੇ ਖੋਲ੍ਹੇ ਗੱਫੇ ਗੁਰਬਖ਼ਸ਼ ਸਿੰਘ ਨੇ ਕਿਹਾ ਕਿ ਪਿੰਡ ਦੇ ਸਾਰੇ ਪਰਿਵਾਰਾਂ ਨੂੰ ਹਰੀਆਂ ਸਬਜ਼ੀਆਂ ਮੰਡੀ ਵਿਚੋਂ ਖ਼ਰੀਦ ਕੇ ਘਰ ਘਰ ਵੰਡੀਆਂ ਗਈਆਂ ਤਾਂ ਜੋ ਲੋਕਾਂ ਨੂੰ ਕਿਸੇ ਤਰਾਂ ਦੀ ਕੋਈ ਸਮੱਸਿਆ ਨਾਂ ਆਵੇ।
ਉਨ੍ਹਾਂ ਨਾਲ ਹੀ ਕਿਹਾ ਕਿ ਕੱਲ੍ਹ ਤੋਂ ਉਨ੍ਹਾਂ ਵੱਲੋਂ ਪਿੰਡ ਦੇ ਜ਼ਰੂਰਤ ਮੰਦ ਪਰਿਵਾਰਾਂ ਨੂੰ ਲੌੜੀਦਾ ਕਰਿਆਨਾਂ ਦਾ ਰਾਸ਼ਨ ਵੀ ਵੰਡਿਆ ਜਾਵੇਗਾ ਤਾਂ ਜੋ ਪਿੰਡ ਦਾ ਕੋਈ ਵੀ ਪਰਿਵਾਰ ਇਸ ਦੁੱਖ ਦੀ ਘੜੀ ਵਿਚ ਭੁੱਖਾ ਨਾ ਰਹੇ।