ਫ਼ਰੀਦਕੋਟ: ਜ਼ਿਲ੍ਹਾ ਪੁਲਿਸ ਅਤੇ ਆਬਕਾਰੀ ਵਿਭਾਗ ਵੱਲੋਂ ਲੋਕਾਂ ਨੂੰ ਨਕਲੀ ਸ਼ਰਾਬ ਵਿਰੁੱਧ ਜਾਗਰੂਕ ਕਰਨ ਲਈ ਪਿੰਡ ਵਿੱਚ ਸਾਂਝੇ ਤੌਰ ਉੱਤੇ ਫਲੈਗ ਮਾਰਚ ਕੱਢਿਆ ਗਿਆ।
ਤੁਹਾਨੂੰ ਦੱਸ ਦਈਏ ਕਿ ਪਿਛਲੇ ਦਿਨੀਂ ਮਾਝੇ ਦੇ ਵਿੱਚ 120 ਤੋਂ ਜ਼ਿਆਦਾ ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ ਸੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਈਟੀਓ ਸਤੀਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਅੰਦਰ ਨਕਲੀ ਸ਼ਰਾਬ ਦਾ ਕਾਰੋਬਾਰ ਕਰਨ ਅਤੇ ਘਰਾਂ ਵਿੱਚ ਸ਼ਰਾਬ ਬਣਾ ਕੇ ਪੀਣ ਅਤੇ ਵੇਚਣ ਦਾ ਕੰਮ ਕਰਨ ਵਾਲੇ ਸਾਵਧਾਨ ਹੋ ਜਾਣ।
ਉਨ੍ਹਾਂ ਕਿਹਾ ਕਿ ਨਕਲੀ ਸ਼ਰਾਬ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਉਨ੍ਹਾਂ ਵਲੋਂ ਫ਼ਰੀਦਕੋਟ ਦੀ ਪੁਲਿਸ ਨਾਲ ਮਿਲੇ ਕੇ ਨਾਲ ਲਗਦੇ ਪਿੰਡਾਂ ਵਿੱਚ ਫਲੈਗ ਮਾਰਚ ਕੱਢਿਆ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕੋਈ ਸ਼ਰਾਬ ਪੀਣੀ ਚਾਹੁੰਦਾ ਹੈ ਤਾਂ ਸਿਰਫ ਅਧਿਕਾਰਤ ਠੇਕੇ ਤੋਂ ਹੀ ਖਰੀਦ ਕੇ ਪੀਵੇ, ਕਿਉਂਕਿ ਨਕਲੀ ਸ਼ਰਾਬ ਲੋਕਾਂ ਦੀ ਜਾਨ ਲੈ ਸਕਦੀ ਹੈ। ਨਾਲ ਹੀ ਉਨ੍ਹਾਂ ਨੇ ਨਕਲੀ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਤਾੜਨਾ ਵੀ ਕੀਤੀ ਕਿ ਅਜਿਹਾ ਨਾ ਕੀਤਾ ਜਾਵੇ, ਜੇ ਕੋਈ ਫੜ੍ਹਿਆ ਗਿਆ ਤਾਂ ਵਿਭਾਗ ਵੱਲੋਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਫਲੈਗ ਮਾਰਚ ਵਿੱਚ ਸ਼ਾਮਲ ਥਾਣਾ ਸਿਟੀ ਦੇ ਮੁੱਖ ਅਫ਼ਸਰ ਗੁਰਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਪਹਿਲੀ ਗੱਲ ਤਾਂ ਕੋਈ ਵੀ ਸ਼ਰਾਬ ਨਾ ਪੀਵੇ ਇਹ ਸਿਹਤ ਲਈ ਬਹੁਤ ਨੁਕਸਾਨਦਾਇਕ ਹੁੰਦੀ ਹੈ, ਪਰ ਫਿਰ ਵੀ ਜੇ ਕੋਈ ਸ਼ਰਾਬ ਪੀਣੀ ਚਾਹੁੰਦਾ ਹੈ ਤਾਂ ਉਹ ਲਾਇਸੰਸੀ ਠੇਕੇ ਤੋਂ ਹੀ ਹੀ ਖ਼ਰੀਦ ਕੇ ਪੀਵੇ, ਕਿਉਂਕਿ ਨਕਲੀ ਸ਼ਰਾਬ ਜ਼ਹਿਰੀਲੀ ਹੋ ਸਕਦੀ ਹੈ।