ਫ਼ਰੀਦਕੋਟ: ਕੋਟਕਪੂਰਾ ਅਤੇ ਬਹਿਬਲਕਲਾਂ ਗੋਲੀਕਾਂਡ 'ਚ ਗ੍ਰਿਫ਼ਤਾਰ ਮੋਗਾ ਦੇ ਸਾਬਕਾ SSP ਚਰਨਜੀਤ ਸ਼ਰਮਾ ਨੂੰ ਰਾਹਤ ਦਿੰਦੇ ਹੋਏ ਫ਼ਰੀਦਕੋਟ ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਜ਼ਮਾਨਤ ਦੇ ਦਿੱਤੀ ਹੈ।
ਮੋਗਾ ਦੇ ਸਾਬਕਾ SSP ਚਰਨਜੀਤ ਸ਼ਰਮਾ ਦੇ ਵਕੀਲ ਨੇ ਕੀਤੇ ਅਹਿਮ ਖ਼ੁਲਾਸੇ - ਫ਼ਰੀਦਕੋਟ
ਮੋਗਾ ਦੇ ਸਾਬਕਾ SSP ਚਰਨਜੀਤ ਸ਼ਰਮਾ ਨੂੰ ਕੋਟਕਪੂਰਾ ਅਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਜ਼ਮਾਨਤ ਮਿਲ ਗਈ ਹੈ। ਈਟੀਵੀ ਭਾਰਤ ਨੇ ਉਨ੍ਹਾਂ ਦੇ ਵਕੀਲ ਨਾਲ ਖ਼ਾਸ ਗੱਲਬਾਤ ਕੀਤੀ ਜਿਸ ਵਿਚ ਵਕੀਲ ਨੇ ਕਈ ਅਹਿਮ ਖ਼ੁਲਾਸੇ ਕੀਤੇ।
ਚਰਨਜੀਤ ਸ਼ਰਮਾ ਦੇ ਵਕੀਲ
ਚਰਨਜੀਤ ਸ਼ਰਮਾ ਦੀ ਜ਼ਮਾਨਤ ਅਤੇ SIT ਬਾਰੇ ਉਨ੍ਹਾਂ ਦੇ ਵਕੀਲ ਨਰਿੰਦਰ ਕੁਮਾਰ ਨਾਲ ਈਟੀਵੀ ਭਾਰਤ ਨੇ ਖ਼ਾਸ ਗੱਲਬਾਤ ਕੀਤੀ ਜਿਸ ਵਿਚ ਉਨਾਂ ਦੇ ਵਕੀਲ ਨੇ ਕਈ ਅਹਿਮ ਖ਼ੁਲਾਸੇ ਕੀਤੇ।
ਵਕੀਲ ਨਰਿੰਦਰ ਕੁਮਾਰ ਨੇ ਕਿਹਾ ਕਿ SIT ਦੀ ਕਾਰਵਾਈ ਸਿਆਸੀ ਲਾਹਾ ਲੈਣ ਲਈ ਕੀਤੀ ਜਾ ਰਹੀ ਲੱਗਦੀ ਹੈ। ਵਕੀਲ ਨਰਿੰਦਰ ਕੁਮਾਰ ਨੇ SIT ਮੈਂਬਰ ਕੁੰਵਰ ਵਿਜੈ ਪ੍ਰਤਾਪ ਦੀ SIT ਤੋਂ ਬਦਲੀ ਨੂੰ ਵੀ ਜਾਇਜ਼ ਠਹਿਰਾਇਆ।