ਫ਼ਰੀਦਕੋਟ: ਸੂਬੇ ਭਰ 'ਚ ਵਿਸ਼ਵ ਨਸ਼ਾ ਵਿਰੋਧੀ ਦਿਵਸ ਸਮਾਗਮ ਕੀਤੇ ਜਾ ਰਹੇ ਹਨ। ਬਾਬਾ ਫ਼ਰੀਦ ਯੂਨੀਵਰਸਿਟੀ 'ਚ ਵੀ ਇੱਕ ਜ਼ਿਲ੍ਹਾ ਪੱਧਰੀ ਨਸ਼ਾ ਵਿਰੋਧੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ 'ਚ ਜ਼ਿਲ੍ਹਾ ਪੁਲਿਸ ਮੁਖੀ ਅਤੇ ਡਿਪਟੀ ਕਮਿਸ਼ਨਰ ਵੱਲੋਂ ਸਾਂਝੇ ਤੌਰ ਤੇ ਸ਼ਿਰਕਤ ਕਰ ਲੋਕਾਂ ਨੂੰ ਨਸ਼ਿਆਂ ਖਿਲਾਫ਼ ਲੜਨ ਲਈ ਲਾਮਬੰਦ ਕੀਤਾ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ਹਿਰ ਦੀ ਸਮਾਜ ਸੇਵੀ ਸੰਸਥਾਵਾਂ ਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ।
'ਫ਼ਰੀਦਕੋਟ 'ਚ ਸ਼ਰੇਆਮ ਮਿਲਦਾ ਹੈ ਨਸ਼ਾ, ਪ੍ਰਸ਼ਾਸਨ ਨਸ਼ਾ ਵਿਰੋਧੀ ਦਿਵਸ ਮਨਾਉਣ 'ਚ ਮਸ਼ਰੂਫ' - ਪੰਜਾਬ
ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਸ਼ਹਿਰ 'ਚ ਸਮਾਜ ਸੇਵੀ ਸੰਸਥਾਵਾਂ ਨੇ ਆਮ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ। ਲੋਕਾਂ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਡੇ-ਵੱਡੇ ਦਾਅਵੇ ਕਰ ਰਹੇ ਹਨ ਪਰ ਅਸਲ ਵਿਚ ਨਾ ਤਾਂ ਕੋਈ ਨਸ਼ਾ ਬੰਦ ਕਰਨਾ ਚਾਹੁੰਦਾ ਅਤੇ ਨਾ ਹੀਂ ਨਸ਼ਾ ਬੰਦ ਹੋਇਆ ਹੈ।
ਫ਼ਰੀਦਕੋਟ
ਦੂਜੇ ਪਾਸੇ ਸ਼ਹਿਰ ਵਾਸੀਆਂ ਅਤੇ ਸਮਾਜ ਸੇਵੀਆਂ ਦਾ ਕਹਿਣਾ ਹੈ ਕਿ ਭਾਵੇਂ ਸਰਕਾਰ ਅਤੇ ਪ੍ਰਸ਼ਾਸਨ ਵੱਡੇ ਵੱਡੇ ਦਾਅਵੇ ਕਰ ਰਹੇ ਹਨ ਪਰ ਅਸਲ ਵਿਚ ਨਾ ਤਾਂ ਕੋਈ ਨਸ਼ਾ ਬੰਦ ਕਰਨਾ ਚਾਹੁੰਦਾ ਅਤੇ ਨਾ ਹੀ ਨਸ਼ਾ ਬੰਦ ਹੋਇਆ ਹੈ। ਲੋਕਾਂ ਨੇ ਕਿਹਾ ਕਿ ਸਰਕਾਰ ਦੀ ਸਖ਼ਤੀ ਦਾ ਨਸ਼ਾ ਤਸਕਰਾਂ ਤੇ ਸਿਰਫ਼ ਇੰਨਾ ਪ੍ਰਭਾਵ ਪਿਆ ਹੈ ਕਿ ਜੋ ਨਸ਼ਾ 100 ਰੁਪਏ ਵਿੱਚ ਮਿਲਦਾ ਸੀ ਉਹ ਹੁਣ 150 ਵਿੱਚ ਮਿਲਣ ਲੱਗਾ ਹੈ।