ਫ਼ਰੀਦਕੋਟ : ਦੇਸ਼ ਭਰ ਵਿੱਚ ਗਾਂਧੀ ਜੀ ਦੀ 150ਵੀਂ ਜੈਯੰਤੀ ਮਨਾਈ ਜਾ ਰਹੀ ਹੈ। ਇਸੇ ਮੌਕੇ ਫ਼ਰੀਦਕੋਟ ਪ੍ਰਸ਼ਾਸਨ ਨੇ ਜ਼ਿਲ੍ਹੇ ਨੂੰ ਪਲਾਸਟਿਕ ਮੁਕਤ ਬਣਾਉਣ ਦਾ ਅਹਿਦ ਲਿਆ। ਉਥੇ ਹੀ ਜਿਲ੍ਹਾ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਨੇ ਮਿਲ ਕੇ ਅਨਾਜ ਮੰਡੀ ਵਿੱਚ ਸਫਾਈ ਅਭਿਆਨ ਵੀ ਚਲਾਇਆ। ਇਸ ਦੇ ਨਾਲ ਹੀ ਇੱਕ ਚੇਤਨਾ ਰੈਲੀ ਵੀ ਕੱਢੀ ਗਈ ਜਿਸ ਵਿੱਚ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਹਿੱਸਾ ਲਿਆ।
ਗਾਂਧੀ ਜੈਯੰਤੀ ਮੌਕੇ ਫ਼ਰੀਦਕੋਟ ਪ੍ਰਸ਼ਾਸਨ ਨੇ ਚੁੱਕੀ ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਉਣ ਦੀ ਸਹੁੰ
ਫ਼ਰੀਦਕੋਟ ਪ੍ਰਸ਼ਾਸਨ ਨੇ ਜ਼ਿਲ੍ਹੇ ਨੂੰ ਪਲਾਸਟਿਕ ਮੁਕਤ ਬਣਾਉਣ ਦਾ ਅਹਿਦ ਲਿਆ। ਉਥੇ ਹੀ ਜ਼ਿਲ੍ਹਾ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਨੇ ਮਿਲ ਕੇ ਅਨਾਜ ਮੰਡੀ ਵਿੱਚ ਸਫਾਈ ਅਭਿਆਨ ਵੀ ਚਲਾਇਆ। ਇਸ ਦੇ ਨਾਲ ਹੀ ਇੱਕ ਚੇਤਨਾ ਰੈਲੀ ਵੀ ਕੱਢੀ ਗਈ ਜਿਸ ਵਿੱਚ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਹਿੱਸਾ ਲਿਆ।
ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਨੇ ਫਿੱਟ ਇੰਡੀਆ ਦਾ ਨਾਆਰਾ ਦਿੰਦੇ ਹੋਏ ਸਕੂਲੀ ਬੱਚਿਆਂ ਨਾਲ ਮਿਲ ਕਿ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਦੀ ਸੌਂਹ ਚੁੱਕੀ। ਨਾਲ ਹੀ ਉਨ੍ਹਾਂ ਸ਼ਹਿਰ ਅੰਦਰ ਸਫ਼ਾਈ ਕਰਕੇ ਲੋਕਾਂ ਨੂੰ ਸਿੰਗਲ ਵਰਤੋਂ ਵਿੱਚ ਆਉਣ ਵਾਲੀਆਂ ਪਲਾਸਟਿਕ ਵਸਤਾਂ ਖ਼ਾਸ ਕਰ ਪਲਾਸਟਿਕ ਲਫ਼ਾਫ਼ੇ ਅਤੇ ਡਿਸਪੋਜ਼ਲ ਦੀ ਵਰਤੋਂ ਨਾ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਜਿੱਥੇ ਵੱਖ ਵੱਖ ਸਕੂਲਾਂ ਦੇ ਬੱਚਿਆਂ, ਪੁਲਿਸ ਵਿਭਾਗ ਅਤੇ ਸਰਕਾਰੀ ਅਧਿਕਾਰੀਆਂ ਨੇ ਸਫ਼ਾਈ ਮੁਹਿੰਮ ਵਿੱਚ ਹਿੱਸਾ ਲਿਆ ਉਥੇ ਹੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੇ ਵੀ ਆਪਣੇ ਹੱਥੀਂ ਕੂੜਾ ਚੁੱਕ ਕੇ ਸਭ ਨੂੰ ਸਫ਼ਾਈ ਕਰਨ ਪ੍ਰਤੀ ਉਤਸ਼ਾਹਿਤ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੇ ਕਿਹਾ ਕਿ ਸ਼ਹਿਰ ਅਤੇ ਸਮਾਜ ਨੂੰ ਸਾਫ ਸੁਥਰਾ ਅਤੇ ਤੰਦਰੁਸਤ ਰੱਖਣ ਲਈ ਸਫਾਈ ਅਹਿਮ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਪਲਾਸਟਿਕ ਦੀ ਵਰਤੋਂ ਮੁਕੰਮਲ ਬੰਦ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਪਲਾਸਟਿਕ ਦੇ ਲਫਾਫੇ ਨਾ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਬਜ਼ਾਰ ਵਿੱਚੋਂ ਰੋਜ਼ਮਰਾ ਦੀ ਵਸਤਾਂ ਖਰੀਦਣ ਲਈ ਸਭ ਕਪੜੇ ਦੇ ਬਣੇ ਥੈਲਿਆਂ ਦਾ ਇਸਤੇਮਾਲ ਕਰਨ। ਇਸ ਮੌਕੇ ਉਨ੍ਹਾਂ ਇੱਕ ਚੇਤਨਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਵੀ ਕੀਤਾ। ਅਭਿਆਨ ਵਿੱਚ ਹਿੱਸਾ ਲੈਣ ਆਏ ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਸਾਫ ਸਫਾਈ ਰੱਖਣ ਅਤੇ ਪਲਾਸਟਿਕ ਨਾ ਵਰਤਣ 'ਤੇ ਪਹਿਰਾ ਦੇਣ ਦੀ ਸੌਂਹ ਚੁੱਕੀ ਹੈ।