ਫ਼ਰੀਦਕੋਟ: ਫ਼ਰੀਦਕੋਟ ਜ਼ਿਲ੍ਹੇ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਆਈ ਹੈ। ਜ਼ਿਲ੍ਹੇ ਵਿੱਚ ਕੋਰੋਨਾ ਵਾਰਿਸ ਦੇ ਕੁੱਲ 61 ਪੌਜ਼ੀਟਿਵ ਮਾਮਲੇ ਸਾਹਮਣੇ ਆਏ ਸਨ, ਜੋ ਹੁਣ ਪੂਰੀ ਤਰ੍ਹਾਂ ਤੰਦਰੁਸਤ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।
ਫ਼ਰੀਦਕੋਟ ਜ਼ਿਲ੍ਹਾ ਹੋਇਆ ਕੋਰੋਨਾ ਮੁਕਤ, ਬਚੇ 10 ਮਰੀਜ਼ਾਂ ਨੂੰ ਮਿਲੀ ਛੁੱਟੀ
ਫ਼ਰੀਦਕੋਟ ਵਿੱਚ ਕੋਰੋਨਾ ਦੇ 61 ਪੌਜ਼ੀਟਿਵ ਮਾਮਲੇ ਸਾਹਮਣੇ ਆਏ ਸਨ, ਜੋ ਹੁਣ ਪੂਰੀ ਤਰ੍ਹਾਂ ਠੀਕ ਹੋ ਕੇ ਆਪਣੇ ਘਰ ਪਰਤ ਗਏ ਹਨ। ਇਸ ਮੌਕੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫ਼ੈਸਰ ਰਾਜ ਬਹਾਦਰ ਅਤੇ ਸਿਵਲ ਸਰਜਨ ਰਜਿੰਦਰ ਕੁਮਾਰ ਵੱਲੋਂ ਸਾਰੇ ਠੀਕ ਹੋਏ ਮਰੀਜ਼ਾਂ ਨੂੰ ਫੁੱਲਾਂ ਅਤੇ ਸ੍ਰੀ ਗੁਟਕਾ ਸਾਹਿਬ ਭੇਟ ਕਰਕੇ ਘਰਾਂ ਨੂੰ ਵਾਪਸ ਭੇਜਿਆ ਗਿਆ।
ਇਨ੍ਹਾਂ 61 ਪੌਜ਼ੀਟਿਵ ਮਰੀਜ਼ਾਂ ਵਿੱਚੋਂ 10 ਮਰੀਜ਼ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਇਲਾਜ਼ ਕਰਵਾ ਰਹੇ ਸਨ। ਇਨ੍ਹਾਂ ਮਰੀਜ਼ਾ ਦੀ ਰਿਪੋਰਟ ਨੈਗੇਟਿਵ ਆਉਣ 'ਤੇ ਉਨ੍ਹਾਂ ਨੂੰ ਆਪਣੇ ਘਰਾਂ ਵਾਪਸ ਭੇਜ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਫ਼ਰੀਦਕੋਟ ਵਿੱਚ ਕੋਰੋਨਾ ਵਾਇਰਸ ਦੇ ਜ਼ਿਆਦਾਤਰ ਪੌਜ਼ੀਟਿਵ ਵਾਲੇ ਮਾਮਲੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਆਏ ਸ਼ਰਧਾਲੂਆਂ ਨਾਲ ਸੰਬੰਧਿਤ ਸਨ। ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫ਼ੈਸਰ ਰਾਜ ਬਹਾਦਰ ਅਤੇ ਸਿਵਲ ਸਰਜਨ ਰਜਿੰਦਰ ਕੁਮਾਰ ਵੱਲੋਂ ਸਾਰੇ ਠੀਕ ਹੋਏ ਮਰੀਜ਼ਾਂ ਨੂੰ ਫੁੱਲਾਂ ਅਤੇ ਸ੍ਰੀ ਗੁਟਕਾ ਸਾਹਿਬ ਭੇਟ ਕਰਕੇ ਘਰਾਂ ਨੂੰ ਵਾਪਸ ਭੇਜਿਆ ਗਿਆ।