ਪੰਜਾਬ

punjab

ETV Bharat / state

ਫ਼ਰੀਦਕੋਟ ਕਤਲ ਮਾਮਲਾ: ਲਾਰੈਂਸ ਗਰੁੱਪ ਦੀ ਜ਼ਿੰਮੇਵਾਰੀ ਲੈਣ ਮਗਰੋਂ ਦਵਿੰਦਰ ਬੰਬੀਹਾ ਗਰੁੱਪ ਦੀ ਚੇਤਵਾਨੀ

ਵੀਰਵਾਰ ਨੂੰ ਫ਼ਰੀਦਕੋਟ ਵਿੱਚ ਹੋਏ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਭਲਵਾਨ ਦੇ ਕਤਲ ਦੀ ਜ਼ਿੰਮੇਵਾਰੀ ਲੰਘੇ ਦਿਨੀਂ ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਸੀ। ਇਸ ਤੋਂ ਬਾਅਦ ਦਵਿੰਦਰ ਬੰਬੀਹਾ ਗਰੁੱਪ ਨੇ ਅੱਜ ਪੋਸਟ ਕਰਕੇ ਲਾਰੈਂਸ ਬਿਸ਼ਨੋਈ ਨੂੰ ਚੇਤਾਵਨੀ ਦਿੱਤੀ ਹੈ।

ਫ਼ੋਟੋ
ਫ਼ੋਟੋ

By

Published : Feb 20, 2021, 6:42 PM IST

ਫਰੀਦਕੋਟ: ਵੀਰਵਾਰ ਨੂੰ ਫ਼ਰੀਦਕੋਟ ਵਿੱਚ ਹੋਏ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਭਲਵਾਨ ਦੇ ਕਤਲ ਦੀ ਜ਼ਿੰਮੇਵਾਰੀ ਲੰਘੇ ਦਿਨੀਂ ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਸੀ। ਇਸ ਤੋਂ ਬਾਅਦ ਦਵਿੰਦਰ ਬੰਬੀਹਾ ਗਰੁੱਪ ਨੇ ਅੱਜ ਪੋਸਟ ਕਰਕੇ ਲਾਰੈਂਸ ਬਿਸ਼ਨੋਈ ਨੂੰ ਚੇਤਾਵਨੀ ਦਿੱਤੀ ਹੈ।

ਫ਼ਰੀਦਕੋਟ ਕਤਲ ਮਾਮਲਾ: ਲਾਰੈਂਸ ਗਰੁੱਪ ਦੀ ਜ਼ਿੰਮੇਵਾਰੀ ਲੈਣ ਮਗਰੋਂ ਦਵਿੰਦਰ ਬੰਬੀਹਾ ਗਰੁੱਪ ਦੀ ਚੇਤਵਾਨੀ

ਦਵਿੰਦਰ ਬੰਬੀਹਾ ਨਾਂਅ ਦੇ ਫੇਸਬੁਕ ਪੇਜ ਉੱਤੇ ਲਿਖਿਆ ਕਿ ਜੋ ਮਨੀ ਜੈਤੋਂ ਸੁਰਜੀਤ ਬਾਊਂਸਰ ਅਤੇ ਗੁਰਲਾਲ ਬਰਾੜ ਦਾ ਕਤਲ ਹੋਇਆ ਹੈ ਇਹ ਸਾਡੇ ਵੀਰ ਲੱਕੀ ਜੈਤੋਂ ਦੇ ਕਹਿਣ ਉੱਤੇ ਸਾਡੇ ਵੀਰ ਚਸਕਾ ਵੈਲੀ ਜੈਤੋਂ ਅਤੇ ਮਾਨ ਜੈਤੋਂ ਨੇ ਕੀਤਾ ਸੀ ਜਿਸ ਵਿੱਚ ਗੁਰਲਾਲ ਭਲਵਾਨ ਦਾ ਕੋਈ ਹੱਥ ਨਹੀਂ ਸੀ ਅਤੇ ਨਾ ਹੀ ਅਸੀਂ ਉਸ ਨੂੰ ਜਾਣਦੇ ਹਾਂ। ਜੋ ਫਰੀਦਕੋਟ ਵਿੱਚ ਗੁਰਲਾਲ ਦਾ ਕਤਲ ਹੋਇਆ ਹੈ ਉਹ ਨਾਜਾਇਜ਼ ਸੀ। ਜੋ ਗੁਰਲਾਲ ਭਲਵਾਨ ਨੂੰ ਮਾਰ ਕੇ ਬਦਲਾ ਲੈਣ ਦੀ ਗੱਲ ਕਹੀ ਹੈ ਉਹ ਗਲਤ ਹੈ, ਉਨ੍ਹਾਂ ਅਖੀਰ ਵਿੱਚ ਲਿਖਿਆ ਹੈ ਕਿ ਗੋਲੀਆਂ ਸਾਡੀਆਂ ਵੀ ਖ਼ਤਮ ਨਹੀਂ ਹੋਈਆਂ ਮਾਰਨਾ ਅਸੀਂ ਵੀ ਜਾਣਦੇ ਹਾਂ।

ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਜ਼ਿੰਮੇਵਾਰੀ

ਗੁਰਲਾਲ ਭਲਵਾਨ ਕਤਲ ਦੀ ਜ਼ਿੰਮੇਵਾਰੀ ਬੀਤੇ ਦਿਨੀਂ ਲਾਰੈਂਸ ਬਿਸ਼ਨੋਈ ਦੇ ਗਰੁੱਪ ਨੇ ਫੇਸਬੁਕ ਉੱਤੇ ਪੋਸਟ ਕਰਕੇ ਲਈ ਸੀ। ਲਾਰੈਂਸ ਬਿਸ਼ਨੋਈ ਨੇ ਫੇਸਬੁਕ ਉੱਤੇ ਲਿਖਿਆ ਕਿ ਫਰੀਦਕੋਟ ਵਿੱਚ ਗੁਰਲਾਲ ਭਲਵਾਨ ਦਾ ਕਤਲ ਹੋਇਆ ਹੈ ਉਸ ਦੀ ਜ਼ਿੰਮੇਵਾਰੀ ਮੈਂ (ਬਿਸ਼ਨੋਈ) ਅਤੇ ਗੋਲਡੀ ਬਰਾੜ ਲੈਂਦੇ ਹਨ।

ਕੈਪਟਨ ਨੇ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੰਭੀਰ ਨੋਟਿਸ ਲੈਂਦੇ ਹੋਏ ਡੀਜੀਪੀ ਨੂੰ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਆਖਿਆ ਕਿ ਗੁਰਲਾਲ ਸਿੰਘ ਦੇ ਕਤਲ ਨਾਲ ਸਦਮਾ ਪਹੁੰਚਿਆ ਹੈ। ਘਟਨਾ ਦੀ ਤੇਜ਼ ਜਾਂਚ ਨੂੰ ਯਕੀਨੀ ਬਣਾਉਣ ਅਤੇ ਇਸ ਘਿਨਾਉਣੇ ਕੰਮ ਲਈ ਜਿੰਮੇਵਾਰੀ ਦੋਸ਼ੀਆਂ ਨੂੰ ਫੜਨ ਲਈ ਡੀਜੀਪੀ ਪੰਜਾਬ ਦਿਨਕਰ ਗੁਪਤਾ ਨੂੰ ਹੁਕਮ ਦਿੱਤੇ।

ABOUT THE AUTHOR

...view details