ਫ਼ਰੀਦਕੋਟ: ਸਥਾਨਕ ਪੁਲਿਸ ਨੇ ਹਸਪਤਾਲਾਂ ਤੇ ਹੋਰ ਜਨਤਕ ਥਾਵਾਂ ਤੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਕਾਬੂ ਕੀਤਾ ਹੈ। ਇਸ ਦੌਰਾਨ ਪੁਲਿਸ ਨੇ ਚੋਰੀ ਦੇ 17 ਮੋਟਰ ਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਸੇਵਾ ਸਿੰਘ ਮਲ੍ਹੀ ਨੇ ਇਕ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਰਵਾਈ ਕਰਦਿਆਂ CIA ਸਟਾਫ਼ ਫ਼ਰੀਦਕੋਟ ਨੇ ਹਸਪਤਾਲਾਂ ਤੇ ਹੋਰ ਜਨਤਕ ਥਾਵਾਂ ਤੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਨੂੰ ਕਾਬੂ ਕੀਤਾ ਹੈ।
ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਗਿਰੋਹ ਚੜ੍ਹਿਆ ਪੁਲਿਸ ਦੇ ਅੜਿੱਕੇ - ਚੋਰੀ ਦੀਆਂ ਵਾਰਦਾਤਾਂ
ਫ਼ਰੀਦਕੋਟ ਪੁਲਿਸ ਨੇ ਹਸਪਤਾਲਾਂ ਤੇ ਹੋਰ ਜਨਤਕ ਥਾਵਾਂ ਤੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਕਾਬੂ ਕੀਤਾ ਹੈ।
ਇਨ੍ਹਾਂ ਕੋਲੋਂ ਚੋਰੀ ਕੀਤੇ ਹੋਏ 17 ਮੋਟਰਸਾਈਕਲ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਫੜ੍ਹੇ ਗਏ 5 ਚੋਰਾਂ ਵਿਚੋਂ 3 ਫਿਰੋਜ਼ਪੁਰ ਜ਼ਿਲ੍ਹੇ ਨਾਲ ਸੰਬੰਧਿਤ ਹਨ ਜਦੋਂਕਿ 2 ਫ਼ਰੀਦਕੋਟ ਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੂੰ ਕਿਹਾ ਕਿ ਪੁੱਛਗਿੱਛ ਦੌਰਾਨ ਇਨ੍ਹਾਂ ਤੋਂ ਚੋਰੀ ਦੀਆਂ ਹੋਰ ਵਾਰਦਾਤਾਂ ਵੀ ਹੱਲ ਹੋਣ ਦੀ ਉਮੀਦ ਹੈ।
ਜ਼ਿਕਰਯੋਗ ਹੈ ਕਿ ਪੰਤਾਬ ਵਿੱਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਲੌਕਡਾਊਨ ਲੱਗਿਆ ਹੋਇਆ ਹੈ ਜਿਸ ਤਹਿਤ ਲੋਕਾਂ ਨੂੰ ਬਿਨਾਂ ਕੰਮ ਤੋਂ ਬਾਹਰ ਜਾਣ ਦੀ ਮਨਜੂਰੀ ਨਹੀਂ ਹੈ। ਇਸ ਦੇ ਬਾਵਜੂਦ ਜ਼ਿਲ੍ਹੇ ਅੰਦਰ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਆਏ ਦਿਨ ਦੋ ਵਾਹਨ ਚੋਰੀ ਹੋਣ ਦੀ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਤੇ ਅੱਜ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਹੋਇਆਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਨੂੰ ਕਾਬੂ ਕੀਤਾ ਹੈ।