ਫ਼ਰੀਦਕੋਟ: 6 ਫਰਵਰੀ ਨੂੰ ਸੀਆਈਏ ਸਟਾਫ ਜੈਤੋ ਵੱਲੋਂ ਪਿੰਡ ਗੋਲੇਵਾਲਾ ਤੋਂ ਦੋ ਨਸ਼ਾ ਤਸਕਰਾਂ ਨੂੰ ਕਰੇਟਾ ਗੱਡੀ ਨਾਲ ਕਰੀਬ ਇੱਕ ਕਿੱਲੋ ਅਫੀਮ ਸਣੇ ਗ੍ਰਿਫ਼ਤਾਰ ਕੀਤਾ ਗਿਆ ਸੀ। 7 ਫ਼ਰਵਰੀ ਨੂੰ ਇਹ ਦੋਸ਼ੀ ਮਾਨਯੋਗ ਅਦਾਲਤ ਵਿੱਚ ਪੇਸ਼ ਹੋਏ ਜਿਸ ਤੋਂ ਬਾਅਦ ਇਨ੍ਹਾਂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਲਿਆ ਗਿਆ ਸੀ।
ਫ਼ਰੀਦਕੋਟ ਪੁਲਿਸ ਨੇ 20 ਹਜ਼ਾਰ ਤੋਂ ਵੱਧ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ
ਫ਼ਰੀਦਕੋਟ ਡੀਐਸਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਦੋ ਨਸ਼ਾ ਤਸਕਰਾਂ ਨੂੰ ਰਿਮਾਂਡ 'ਤੇ ਲਿਆ ਗਿਆ ਸੀ ਜਿਸ ਤੋਂ ਬਾਅਦ ਦੋਸ਼ੀਆਂ ਤੋਂ ਪੁੱਛਗਿੱਛ ਵੇਲੇ 20320 ਨਸ਼ੀਲੀਆਂ ਗੋਲੀਆਂ ਇੱਕ ਦੋਸ਼ੀ ਦੇ ਘਰੋਂ ਬਰਾਮਦ ਕੀਤੀਆਂ ਗਈਆਂ।
ਇਸ ਰਿਮਾਂਡ ਵੇਲੇ ਹੀ ਕਥਿਤ ਦੋਸ਼ੀਆਂ ਦੀ ਨਿਸ਼ਾਨਦੇਹੀ 'ਤੇ ਪੁਲਿਸ ਨੇ 20320 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ਅਤੇ ਪੁਲਿਸ ਨੇ ਹਾਲੇ ਇਹਨਾਂ ਪਾਸੋਂ ਹੋਰ ਬਰਾਮਦੀ ਦੀ ਉਮੀਦ ਜਤਾਈ ਹੈ।
ਜਾਣਕਾਰੀ ਦਿੰਦੇ ਹੋਏ ਡੀਐਸਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਰਿਮਾਂਡ ਵੇਲੇ ਕੀਤੀ ਗਈ ਪੁੱਛਗਿੱਛ 'ਚ ਇੱਕ ਦੋਸ਼ੀ ਹਰਦੀਪ ਸਿੰਘ ਉਰਫ ਬਿੱਲਾ ਦੀ ਨਿਸ਼ਾਨਦੇਹੀ ਤੇ ਉਸਦੇ ਘਰ ਵਿੱਚ ਇੱਕ ਦਰਾਜ਼ ਵਿੱਚ ਛੁਪਾ ਕੇ ਰੱਖੀਆ ਗਈਆਂ 20320 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਹ ਪੁਲਿਸ ਦੀ ਵੱਡੀ ਸਫ਼ਲਤਾ ਹੈ। ਡੀਐਸਪੀ ਗੁਰਪ੍ਰੀਤ ਸਿੰਘ ਨੇ ਇਹ ਵੀ ਕਿਹਾ ਕਿ ਦਰਜ ਮਾਮਲੇ ਵਿੱਚ ਧਾਰਾਵਾਂ ਵਿੱਚ ਵਾਧਾ ਕੀਤਾ ਗਿਆ ਹੈ।