ਫ਼ਰੀਦਕੋਟ: ਨਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਫ਼ਰੀਦਕੋਟ ਪੁਲਿਸ ਨੇ ਅਰੁਣਾਂਚਲ ਪ੍ਰਦੇਸ਼ ਵਿਚ ਵਿਕਣ ਵਾਲੀ ਸ਼ਰਾਬ ਦੀਆਂ 570 ਪੇਟੀਆਂ ਨਾਲ ਭਰਿਆ ਟਰੱਕ ਕਾਬੂ ਕੀਤਾ ਹੈ। ਬਰਾਮਦ ਕੀਤੀ ਗਈ ਸ਼ਰਾਬ ਦੀ ਕੀਮਤ 6 ਲੱਖ ਰੁਪਏ ਦੱਸੀ ਜਾ ਰਹੀ ਹੈ।
ਫ਼ਰੀਦਕੋਟ ਪੁਲਿਸ ਨੇ 570 ਪੇਟੀਆਂ ਸ਼ਰਾਬ ਨਾਲ ਭਰਿਆ ਟਰੱਕ ਕੀਤਾ ਕਾਬੂ - news online punjabi
ਨਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਫ਼ਰੀਦਕੋਟ ਪੁਲਿਸ ਨੇ ਅਰੁਣਾਂਚਲ ਪ੍ਰਦੇਸ਼ ਵਿੱਚ ਵਿਕਣ ਵਾਲੀ ਸ਼ਰਾਬ ਦੀਆਂ 570 ਪੇਟੀਆਂ ਨਾਲ ਭਰਿਆ ਟਰੱਕ ਕਾਬੂ ਕੀਤਾ ਹੈ।
ਫ਼ੋਟੋ
ਜਾਣਕਾਰੀ ਦਿੰਦਿਆਂ ਫਰੀਦਕੋਟ ਦੇ ਡੀਐੱਸਪੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਥਾਨਾ ਸਿਟੀ ਪੁਲਿਸ ਨੇ ਗੁਪਤ ਸੂਚਨਾਂ ਦੇ ਅਧਾਰ ਤੇ ਨਾਕੇਬੰਦੀ ਦੌਰਾਨ ਇਕ ਟਰੱਕ ਵਿਚੋਂ 570 ਪੇਟੀਆਂ ਪਟਿਆਲਾ ਡਿਸਟਿਲਰੀ ਦੀ ਸ਼ਰਾਬ ਫੜ੍ਹੀ ਹੈ ਜੋ ਅਰੁਣਾਂਚਲ ਪ੍ਰਦੇਸ਼ ਵਿੱਚ ਸੇਲ ਹੋਣੀ ਸੀ ਪਰ ਇਸ ਨੂੰ ਗੈਰ ਕਨੂੰਨੀ ਤਰੀਕੇ ਨਾਲ ਫ਼ਰੀਦਕੋਟ ਵਿੱਚ ਵੇਚਣ ਲਈ ਲਿਆਂਦਾ ਗਿਆ ਸੀ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਟਰੱਕ ਨੂੰ ਕਾਬੂ ਕਰ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਜਾਰੀ ਹੈ।