ਫਰੀਦਕੋਟ:ਪੰਜਾਬ 'ਚ ਆਏ ਦਿਨ ਕਿਸਾਨ ਖੁਦਕੁਸ਼ੀ ਦੇ ਰਾਹ ਪੈ ਰਹੇ ਹਨ। ਸਰਕਾਰਾਂ ਵਲੋਂ ਕਿਸਾਨਾਂ ਦਾ ਕਰਜ਼ ਮੁਆਫ਼ ਕਰਨ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ ਪਰ ਇਸ ਦੇ ਬਾਵਜੂਦ ਹਰ ਦੂਜੇ ਜਾਂ ਤੀਜੇ ਦਿਨ ਕੋਈ ਕਿਸਾਨ ਕਰਜ਼ ਦੇ ਚੱਲਦਿਆਂ ਖੁਦਕੁਸ਼ੀ ਕਰ ਲੈਂਦਾ ਹੈ।
ਇਸ ਦੇ ਚੱਲਦਿਆਂ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਮਿਸ਼ਰੀਵਾਲਾ ਦੇ 42 ਸਾਲਾ ਕਿਸਾਨ ਰੇਸ਼ਮ ਸਿੰਘ ਵਲੋਂ ਕਰਜ਼ੇ ਦੇ ਚੱਲਦਿਆਂ ਫਾਹਾ ਲੈਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੇ ਸਿਰ 'ਤੇ ਕਰੀਬ 24 ਲੱਖ ਦਾ ਕਰਜ਼ ਸੀ।