ਫ਼ਰੀਦਕੋਟ: ਕੇਂਦਰ ਸਰਕਾਰ ਦੇ ਕਥਿਤ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਦਾ ਰੇਲ ਰੋਕੋ ਅੰਦੋਲਨ 24ਵੇਂ ਦਿਨ ਵੀ ਜਾਰੀ ਹੈ। ਫ਼ਰੀਦਕੋਟ ਦੇ ਰੇਲਵੇ ਟਰੈਕ ਤੇ ਧਰਨਾ ਦੇ ਰਹੇ ਕਿਸਾਨਾਂ ਨੇ ਕਿਹਾ ਕਿ ਸਿਰਫ਼ ਮਾਲ ਗੱਡੀਆਂ ਨੂੰ ਹੀ ਲਗਾਉਣ ਲਈ ਜਥੇਬੰਦੀਆਂ ਨੇ ਸਹਿਮਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਵਾਰੀ ਵਾਲੀ ਗੱਡੀ ਨੂੰ ਨਹੀਂ ਚੱਲਣ ਦਿੱਤਾ ਜਾਵੇਗਾ।
ਫ਼ਰੀਦਕੋਟ ਵਿੱਚ ਕਿਸਾਨਾਂ ਦਾ ਧਰਨਾ 24ਵੇਂ ਦਿਨ ਵੀ ਜਾਰੀ - faridkot
ਕਿਸਾਨ ਆਗੂ ਬਿੰਦਰ ਸਿੰਘ ਨੇ ਕਿਹਾ ਕੱਲ੍ਹ ਨੂੰ ਦੁਸਹਿਰੇ ਵਾਲੇ ਦਿਨ ਉਹ ਰਾਵਣ ਦੀ ਥਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਡਾਨੀ ਅਤੇ ਅੰਬਾਨੀ ਦੇ ਪੁਤਲੇ ਫੁਕ ਕੇ ਦੁਸਹਿਰਾ ਮਨਾਉਣਗੇ।
ਫ਼ੋਟੋ
ਕਿਸਾਨ ਆਗੂ ਬਿੰਦਰ ਸਿੰਘ ਨੇ ਕਿਹਾ ਕਿ 25 ਅਕਤੂਬਰ ਨੂੰ 31 ਕਿਸਾਨ ਜਥੇਬੰਦੀਆਂ ਦੀ ਹੋਣ ਵਾਲੀ ਮੀਟਿੰਗ ਵਿੱਚ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੱਲ੍ਹ ਨੂੰ ਦੁਸਹਿਰੇ ਵਾਲੇ ਦਿਨ ਉਹ ਫਰੀਦਕੋਟ ਦੇ ਰੇਲਵੇ ਸਟੇਸ਼ਨ ਤੇ ਧਰਨਾ ਸਥਾਨ 'ਤੇ ਰਾਵਣ ਦੀ ਥਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਡਾਨੀ ਅਤੇ ਅੰਬਾਨੀ ਦੇ ਪੁਤਲੇ ਫੁਕ ਕੇ ਦੁਸਹਿਰਾ ਮਨਾਉਣਗੇ।