ਪੰਜਾਬ

punjab

ETV Bharat / state

ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਦਾ ਸਨਮਾਨ - farmers honor who do not burn stubble in faridkot

ਭਾਈ ਘਨਈਆ ਕੈਂਸਰ ਰੋਕੂ ਸੇਵਾ ਸੁਸਾਇਟੀ ਫਰੀਦਕੋਟ ਅਤੇ ਗੁਰੂ ਸਾਹਿਬ ਚੈਰੀਟੇਬਲ ਸੋਸਾਇਟੀ ਖੋਸਾ ਕਲਸਰ ਤੇ ਖੇਤੀ ਵਿਰਾਸਤ ਮਿਸ਼ਨ ਜੈਤੋ ਵੱਲੋ ਸਾਂਝੇ ਤੌਰ ਉੱਤੇ ਸਮਾਗਮ ਕਰਵਾਇਆ ਜਿਸ ਵਿੱਚ ਕਿਸਾਨਾਂ ਦਾ ਸਨਮਾਨ ਕੀਤਾ ਗਿਆ।

farmers honor who do not burn stubble in faridkot
ਕਿਸਾਨਾਂ ਦਾ ਸਨਮਾਨ

By

Published : Oct 22, 2022, 6:49 PM IST

ਫਰੀਦਕੋਟ: ਲਗਾਤਾਰ ਹਰ ਸਾਲ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਸਾਹਮਣੇ ਆਉਂਦੀ ਰਹਿੰਦੀ ਹੈ ਜਿਸ ਨੂੰ ਲੈ ਕੇ ਕਿਸਾਨਾਂ ਨੂੰ ਸੁਚੇਤ ਕੀਤਾ ਜਾਂਦਾ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਦੀ ਅਪੀਲ ਕੀਤੀ ਜਾਂਦੀ ਹੈ ਅਤੇ ਜਿਨ੍ਹਾਂ ਕਿਸਾਨਾਂ ਵੱਲੋ ਅੱਗ ਨਹੀਂ ਲਾਈ ਜਾਂਦੀ ਉਨ੍ਹਾਂ ਦਾ ਹੌਸਲਾ ਅਫਜਾਈ ਕਰਨ ਲਈ ਜਿੱਥੇ ਪੰਜਾਬ ਸਰਕਾਰ ਵੱਲੋਂ ਵੀ ਸਨਮਾਨਿਤ ਕੀਤਾ ਗਿਆ। ਉੱਥੇ ਹੀ ਦੂਜੇ ਪਾਸੇ ਕੋਟਕਪੂਰਾ ਦੇ ਵਿੱਚ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਮਿਲ ਕੇ ਉਨ੍ਹਾਂ ਕਿਸਾਨਾਂ ਦਾ ਸਨਮਾਨ ਕੀਤਾ।

ਕਿਸਾਨਾਂ ਦਾ ਸਨਮਾਨ

ਦੱਸ ਦਈਏ ਕਿ ਕਿਸਾਨਾਂ ਨੂੰ ਸਨਮਾਨ ਕਰਨ ਦਾ ਪ੍ਰੋਗਾਰਮ ਪਿਛਲੇ ਸਮੇਂ ਤੋਂ ਕਣਕ ਅਤੇ ਝੋਨੇ ਦੇ ਨਾੜ ਨੂੰ ਅੱਗ ਨਾ ਲਾਉਣ ਵਾਲੇ ਵਾਤਾਵਰਨ ਪੱਖੀ ਕਿਸਾਨਾਂ ਦੇ ਬੈਨਰ ਹੇਠ ਭਾਈ ਘਨਈਆ ਕੈਂਸਰ ਰੋਕੂ ਸੇਵਾ ਸੁਸਾਇਟੀ ਫਰੀਦਕੋਟ ਅਤੇ ਗੁਰੂ ਸਾਹਿਬ ਚੈਰੀਟੇਬਲ ਸੋਸਾਇਟੀ ਖੋਸਾ ਕਲਸਰ ਤੇ ਖੇਤੀ ਵਿਰਾਸਤ ਮਿਸ਼ਨ ਜੈਤੋ ਵੱਲੋ ਸਾਂਝੇ ਤੌਰ ’ਤੇ ਕਰਵਾਇਆ ਗਿਆ।




ਇਸ ਮੌਕੇ ਗੱਲਬਾਤ ਕਰਦਿਆਂ ਹੋਇਆ ਸਮਾਜ ਸੇਵੀ ਗੁਰਪ੍ਰੀਤ ਸਿੰਘ ਚੰਦਬਾਜਾ ਨੇ ਦੱਸਿਆ ਕਿ ਲਗਾਤਾਰ ਉਨ੍ਹਾਂ ਵੱਲੋਂ ਉਨ੍ਹਾਂ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਜੋ ਪਿਛਲੇ ਕਾਫੀ ਲੰਮੇ ਸਮੇਂ ਤੋਂ ਕਣਕ ਤੇ ਝੋਨੇ ਦੀ ਨਾੜ ਨੂੰ ਅੱਗ ਨਹੀਂ ਲਾ ਰਹੇ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਲਗਾਤਾਰ ਪ੍ਰਦੂਸ਼ਣ ਵਾਤਾਵਰਣ ਪ੍ਰਦੂਸ਼ਣ ਹੋ ਰਿਹਾ ਇਹ ਲੋਕ ਉਨ੍ਹਾਂ ਵਾਤਾਵਰਣ ਬਚਾਉਣ ਵਿੱਚ ਸਾਥ ਦੇ ਰਹੇ ਹਨ ਅਤੇ ਉਨ੍ਹਾਂ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਸਨਮਾਨਤ ਕੀਤਾ ਗਿਆ।


ਦੂਜੇ ਪਾਸੇ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ ਹੈ ਪੰਜਾਬ ਭਰ ਦੇ ਕਈ ਜ਼ਿਲ੍ਹਿਆਂ ਦੇ ਕਿਸਾਨ ਇੱਥੇ ਆਏ ਹੋਏ ਸਨ ਜਿਨ੍ਹਾਂ ਨੂੰ ਸਨਮਾਨਤ ਕੀਤਾ ਗਿਆ ਕਿਉਂਕਿ ਲਗਾਤਾਰ ਵਾਤਾਵਰਣ ਦੂਸ਼ਿਤ ਹੋ ਰਿਹਾ ਇਨ੍ਹਾਂ ਕਿਸਾਨਾਂ ਵੱਲੋਂ ਵਾਤਾਵਰਣ ਨੂੰ ਸਾਫ਼ ਰੱਖਣ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੇ ਵਿਚ ਜਿਸ ਪਿੰਡ ਦੇ ਵਿੱਚ ਨਾੜ ਨੂੰ ਅੱਗ ਨਹੀਂ ਲੱਗੇਗੀ ਉਸ ਪਿੰਡ ਨੂੰ ਇੱਕ ਲੱਖ ਰੁਪਏ ਦੀ ਗਰਾਂਟ ਉਨ੍ਹਾਂ ਵੱਲੋਂ ਆਪਣੇ ਫੰਡ ਵਿੱਚੋਂ ਦਿੱਤੀ ਜਾਵੇਗੀ।

ਇਹ ਵੀ ਪੜੋ:ਪਰਾਲੀ ਦੀ ਸਾਂਭ-ਸੰਭਾਲ ਕਰਕੇ 10 ਪਿੰਡਾਂ ਦੇ ਕਿਸਾਨਾਂ ਨੇ ਬਣਾਇਆ ਵਿਸ਼ੇਸ ਰਿਕਾਰਡ

ABOUT THE AUTHOR

...view details