ਫਰੀਦਕੋਟ: ਖੇਤੀ ਕਾਨੂੰਨਾਂ ਤੋਂ ਬਾਅਦ ਹੁਣ ਚਿੱਪ ਵਾਲੇ ਮੀਟਰਾਂ ਦਾ ਵਿਰੋਧ ਵੀ ਫਰੀਦਕੋਟ ਦੇ ਬੱਚਿਆਂ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਬੱਚਿਆਂ ਦੇ ਪ੍ਰਦਰਸ਼ਨ ਨੂੰ ਕਿਸਾਨਾਂ ਵੱਲੋਂ ਹੁੰਗਾਰਾ ਮਿਲ ਰਿਹਾ ਹੈ। ਇਸ ਪ੍ਰਦਰਸ਼ਨ ਵਿੱਚ ਕਿਸਾਨ ਆਗੂ ਵੀ ਪਹੁੰਚੇ ਹਨ ਅਤੇ ਉਨ੍ਹਾਂ ਵੱਲੋਂ ਇਨ੍ਹਾਂ ਬੱਚਿਆ ਦੀ ਸ਼ਲਾਘਾ ਕੀਤੀ ਗਈ ਹੈ। ਕਿਸਾਨ ਆਗੂਆਂ ਵੱਲੋਂ ਅਪੀਲ ਕਰਦਿਆਂ ਕਿਹਾ ਹੈ ਕਿ ਚਿੱਪ ਵਾਲੇ ਮੀਟਰਾਂ ਦਾ ਵਿਰੋਧ ਲਗਾਤਾਰ ਕੀਤਾ ਜਾਵੇ।
ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਕਿਸਾਨ ਆਗੂਆਂ ਨੇ ਸਰਕਾਰ ਦੇ ਇਸ ਫੈਸਲੇ ਦਾ ਡਟ ਕੇ ਵਿਰੋਧ ਕੀਤਾ ਹੈ ਅਤੇ ਕਿਹਾ ਹੈ ਜੋ ਮਰਜੀ ਹੋ ਜਾਵੇ ਪਰ ਚਿੱਪ ਵਾਲੇ ਮੀਟਰ ਕਿਸੇ ਵੀ ਕੀਮਤ 'ਤੇ ਲੱਗਣ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਚਿੱਪ ਵਾਲੇ ਮੀਟਰ ਲਗਾਉਣ ਆਉਣ ਵਾਲੇ ਕਰਮਚਾਰੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਧੱਕਾ ਨਾ ਕੀਤਾ ਜਾਵੇ। ਕਿਸੇ ਨਾਲ ਕਿਸੇ ਵੀ ਤਰ੍ਹਾਂ ਦੀ ਮਾਰ-ਕੁੱਟ ਨਾ ਕੀਤੀ ਜਾਵੇ ਅਤੇ ਇਸ ਦਾ ਧਿਆਨ ਰੱਖਿਆ ਜਾਵੇ। ਇਸ ਦੇ ਨਾਲ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਪੰਜਾਬ ਨੂੰ ਦਿੱਤਾ ਜਾਵੇਗਾ।