ਫ਼ਰੀਦਕੋਟ: ਜ਼ਿਲ੍ਹੇ ਦੇ ਵੱਡੇ ਹਿੱਸੇ ਵਿੱਚ ਜ਼ਮੀਨ ਦੇ ਹੇਠਲੇ ਪਾਣੀ ਦੀ ਗੁਣਵਤਾ ਬਹੁਤ ਮਾੜੀ ਹੈ। ਇਸ ਕਾਰਨ ਜ਼ਿਲ੍ਹੇ ਦੇ ਵੱਡੇ ਹਿੱਸੇ ਵਿੱਚ ਖੇਤੀ ਨਹਿਰੀ ਪਾਣੀ ਨਾਲ ਕੀਤੀ ਜਾ ਰਹੀ ਹੈ। ਝੋਨੇ ਤੇ ਨਰਮੇ ਦੀ ਬਜਾਈ ਦਾ ਸੀਜ਼ਨ ਸ਼ੁਰੂ ਹੋਣ ਨਾਲ ਨਹਿਰੀ ਪਾਣੀ ਦੀ ਮੰਗ ਵੱਧ ਗਈ ਹੈ। ਇਸ ਦੌਰਾਨ ਜ਼ਿਲ੍ਹੇ ਦੇ ਪਿੰਡ ਟਹਿਣਾਂ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪਿੰਡ ਚਹਿਲ ਮਾਈਨਰ ਦੀ ਟੇਲ 'ਤੇ ਹੈ। ਰਜਬਾਹੇ ਵਿੱਚ ਪਾਣੀ ਆਉਂਦਾ ਤਾਂ ਹੈ ਪਰ ਟਹਿਣਾਂ ਪਿੰਡ ਦੀ ਟੇਲ ਤੱਕ ਨਹੀਂ ਪਹੁੰਚਦਾ।
ਨਹਿਰੀ ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ ਪਿੰਡ ਟਹਿਣਾ ਦੇ ਕਿਸਾਨ
ਫ਼ਰੀਦਕੋਟ ਜ਼ਿਲ੍ਹੇ ਦੇ ਵੱਡੇ ਹਿੱਸੇ ਵਿੱਚ ਖੇਤੀ ਨਹਿਰੀ ਪਾਣੀ ਨਾਲ ਕੀਤੀ ਜਾ ਰਹੀ ਹੈ। ਝੋਨੇ ਤੇ ਨਰਮੇ ਦੀ ਬਜਾਈ ਦਾ ਸੀਜ਼ਨ ਸ਼ੁਰੂ ਹੋਣ ਨਾਲ ਨਹਿਰੀ ਪਾਣੀ ਦੀ ਮੰਗ ਵੱਧ ਗਈ ਹੈ।
ਸਾਬਕਾ ਸਰਪੰਚ ਜਰਨੈਲ ਸਿੰਘ ਨੇ ਕਿਹਾ ਕਿ ਬੀਤੇ 4 ਵਰ੍ਹਿਆਂ ਤੋਂ ਉਨ੍ਹਾਂ ਦੇ ਪਿੰਡ ਦੀ ਜ਼ਮੀਨ ਨੂੰ ਨਹਿਰੀ ਪਾਣੀ ਨਸੀਬ ਨਹੀਂ ਹੋਇਆ। ਇਸ ਕਾਰਨ ਉਨ੍ਹਾਂ ਦੀ ਫਸਲ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਮੀਨ ਹੇਠਲਾ ਪਾਣੀ ਫਸਲਾਂ ਲਈ ਸਹੀ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਨਹਿਰੀ ਵਿਭਾਗ ਜਲਦ ਤੋਂ ਜਲਦ ਉਨ੍ਹਾਂ ਦੀ ਸਮੱਸਿਆ ਦਾ ਹੱਲ ਕਰੇ।
ਇਸ ਮੌਕੇ ਨਹਿਰੀ ਵਿਭਾਗ ਦੇ ਜੇਈ ਮਨਜੀਤ ਸਿੰਘ ਨੇ ਮੋਕੇ 'ਤੇ ਪਹੁੰਚ ਕੇ ਕਿਹਾ ਕਿ ਕੋਵਿਡ-19 ਦੀ ਡਿਊਟੀ ਕਾਰਨ ਉਹ ਇੱਥੇ ਨਹੀਂ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਮੱਸਿਆ ਦਾ ਜਲਦ ਹੱਲ ਕੀਤਾ ਜਾਵੇਗਾ ਅਤੇ ਪਾਣੀ ਪਿੰਡ ਟਹਿਣਾਂ ਦੀ ਟੇਲ ਤੱਕ ਪਹੁੰਚਦਾ ਕੀਤਾ ਜਾਵੇਗਾ।