ਫ਼ਰੀਦਕੋਟ: ਬੀਤੇ ਦਿਨੀਂ ਪੰਜਾਬ ਕੈਬਿਨੇਟ ਮੰਤਰੀਆਂ ਦੀ ਮੀਟਿੰਗ ਹੋਈ, ਜਿਸ ਵਿੱਚ ਕਿਸਾਨਾਂ ਦੇ ਖੇਤਾਂ ਦੀ ਬਿਜਲੀ ਦੇ ਬਿੱਲ ਲਾਗੂ ਕਰਨ ਦਾ ਫ਼ੈਸਲਾ ਲਿਆ ਗਿਆ। ਇਸ ਫ਼ੈਸਲੇ ਨੂੰ ਲੈ ਕੇ ਪੰਜਾਬ ਦੀਆਂ ਵੱਖ-ਵੱਖ ਕਿਸਾਨ ਯੂਨੀਅਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ ਨੇ ਕਿਹਾ ਕਿ ਜਦ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪੰਜਾਬ ਦੀ ਸੱਤਾ ਵਿੱਚ ਆਈ ਹੈ ਉਦੋਂ ਤੋਂ ਹੀ ਉਹ ਕਿਸਾਨ ਵਿਰੋਧੀ ਰਹੀ ਹੈ
ਫ਼ਰੀਦਕੋਟ: ਖੇਤਾਂ ਦੀ ਬਿਜਲੀ ਦੇ ਬਿੱਲ ਨੂੰ ਲੈ ਕੇ ਕਿਸਾਨਾਂ ਵੱਲੋਂ ਕੀਤਾ ਗਿਆ ਪ੍ਰਦਰਸ਼ਨ - ਕਿਸਾਨਾਂ ਵੱਲੋਂ ਪ੍ਰਦਰਸ਼ਨ
ਬੀਤੇ ਦਿਨੀਂ ਪੰਜਾਬ ਕੈਬਿਨੇਟ ਮੰਤਰੀਆਂ ਦੀ ਮੀਟਿੰਗ ਵਿੱਚ ਕਿਸਾਨਾਂ ਦੇ ਖੇਤਾਂ ਦੀ ਬਿਜਲੀ ਦੇ ਬਿੱਲ ਲਾਗੂ ਕਰਨ ਦਾ ਫ਼ੈਸਲਾ ਲਿਆ ਗਿਆ, ਜਿਸ ਤੋਂ ਬਾਅਦ ਫ਼ਰੀਦਕੋਟ ਵਿੱਚ ਕਿਸਾਨ ਯੂਨੀਅਨਾਂ ਵੱਲੋਂ ਇਸ ਬਿੱਲ ਦਾ ਵਿਰੋਧ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜਦ ਪਹਿਲਾਂ 2002 ਵਿੱਚ ਕਾਂਗਰਸ ਸਰਕਾਰ ਸੱਤਾ ਵਿੱਚ ਆਈ ਸੀ ਤਾਂ ਉਦੋਂ ਵੀ ਸਰਕਾਰ ਨੇ ਕਿਸਾਨਾਂ ਦੀ ਖੇਤੀ ਬਿਜਲੀ ਅਤੇ ਪਾਣੀ ਦੇ ਬਿੱਲਾਂ ਨੂੰ ਲਾਗੂ ਕੀਤਾ ਗਿਆ ਸੀ। ਜੋ ਕਿਸਾਨਾਂ ਦੇ ਵੱਡੇ ਸੰਘਰਸ਼ ਤੋਂ ਬਾਅਦ ਵਾਪਸ ਲੈ ਲਿਆ ਗਿਆ ਸੀ।
ਉਨ੍ਹਾਂ ਕਿਹਾ ਕਿ ਹੁਣ ਵੀ ਪੰਜਾਬ ਸਰਕਾਰ ਕਿਸਾਨਾਂ 'ਤੇ ਇਹ ਬੇਲੋੜਾ ਬੋਝ ਪਾਉਣ ਜਾ ਰਹੀ ਹੈ। ਕਿਉਂਕਿ ਇਸ ਸਮੇਂ ਕਿਸਾਨ ਕੋਰੋਨਾ ਵਾਇਰਸ ਦੇ ਚੱਲਦਿਆਂ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਕਿਸਾਨ ਯੂਨੀਅਨਾਂ ਇੱਕ ਪਲੇਟਫ਼ਾਰਮ 'ਤੇ ਇਕੱਠੀਆਂ ਹੋ ਕੇ ਇਸ ਫ਼ੈਸਲੇ ਦਾ ਵਿਰੋਧ ਕਰਨਗੀਆਂ ਤੇ ਜੇ ਸਰਕਾਰ ਨੇ ਇਹ ਫ਼ੈਸਲਾ ਲਾਗੂ ਕੀਤਾ ਤਾਂ ਵੱਡਾ ਸੰਘਰਸ਼ ਕੀਤਾ ਜਾਵੇਗਾ।