ਫਰੀਦਕੋਟ: 26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ 'ਤੇ ਵਾਪਰੇ ਘਟਨਾ ਕ੍ਰਮ ਕਾਰਨ ਦਿੱਲੀ ਪੁਲਿਸ ਵਲੋਂ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਤੇ ਮੁਕੱਦਮੇ ਦਰਜ ਕੀਤੇ ਗਏ ਸਨ। ਜੋ ਲਾਲ ਕਿਲ੍ਹੇ ਵੱਲ ਗਏ ਹੀ ਨਹੀਂ ਸੀ। ਪੁਲਿਸ ਦੀ ਇਸ ਕਾਰਵਾਈ ਦੀ ਚਾਰ-ਚੁਫੇਰੇ ਨਿੰਦਾ ਹੋਣ ਲੱਗੀ ਹੈ ਅਤੇ ਪੰਜਾਬ ਅੰਦਰ ਕੇਂਦਰ ਸਰਕਾਰ ਅਤੇ ਦਿੱਲੀ ਪੁਲਿਸ ਖ਼ਿਲਾਫ ਲੋਕਾਂ ਵਿੱਚ ਗੁੱਸਾ ਵਧਣ ਲੱਗਾ ਹੈ। ਇਸੇ ਦੇ ਚਲਦੇ ਜ਼ਿਲ੍ਹੇ ਦੇ ਹਲਕਾ ਜੈਤੋ ਵਿੱਚ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਅਤੇ ਦਿੱਲੀ ਪੁਲਿਸ ਖ਼ਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।
ਕਿਸਾਨ ਆਗੂਆਂ ਦੇ ਝੂਠੇ ਪਰਚੇ ਦਰਜ਼ ਕਰਨ ਨੂੰ ਲੈ ਕੇ ਕਿਸਾਨਾਂ ਨੇ ਕੱਢਿਆ ਰੋਸ ਮਾਰਚ
ਹਲਕਾ ਜੈਤੋ ਵਿੱਚ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਅਤੇ ਦਿੱਲੀ ਪੁਲਿਸ ਖ਼ਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਨੇ ਕੇਂਦਰ ਦੀ ਸ਼ਹਿ ਤੇ ਕਿਸਾਨ ਆਗੂਆਂ ਖ਼ਿਲਾਫ ਮੁਕਦਮੇਂ ਦਰਜ਼ ਕੀਤੇ ਹਨ।
ਕਿਸਾਨ ਆਗੂਆਂ ਦੇ ਝੂਠੇ ਪਰਚੇ ਦਰਜ਼ ਕਰਨ ਨੂੰ ਲੈ ਕੇ ਕਿਸਾਨਾਂ ਨੇ ਕੱਢਿਆ ਰੋਸ ਮਾਰਚ
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਸੰਘਰਸ਼ ਨੂੰ ਕੁਚਲਣਾ ਚਾਹੁੰਦੀ ਹੈ ਇਸੇ ਲਈ ਕੇਂਦਰ ਸਰਕਾਰ ਅਤੇ ਦਿੱਲੀ ਪੁਲਿਸ ਦੀ ਸ਼ਹਿ ਤੇ 26 ਜਨਵਰੀ ਦਾ ਘਟਨਾਕ੍ਰਮ ਵਾਪਰਿਆ। ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਨੇ ਕੇਂਦਰ ਦੀ ਸ਼ਹਿ ਤੇ ਕਿਸਾਨ ਆਗੂਆਂ ਖ਼ਿਲਾਫ ਮੁਕਾਦਮੇਂ ਦਰਜ਼ ਕੀਤੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਦਿੱਲੀ ਪੁਲਿਸ ਨੂੰ ਅਪੀਲ ਕਰਦੇ ਹਾਂ ਕਿ ਜਲਦ ਤੋਂ ਜਲਦ ਕਿਸਾਨੀ ਮਸਲੇ ਹੱਲ ਕੀਤੇ ਜਾਣ ਅਤੇ ਕਿਸਾਨ ਆਗੂਆਂ ਖ਼ਿਲਾਫ ਦਰਜ਼ ਕੀਤੇ ਮਾਮਲੇ ਰੱਦ ਕੀਤੇ ਜਾਣ।