ਫਰੀਦਕੋਟ:ਪਿਛਲੇ ਦਿਨੀਂ ਪੰਜਾਬ ਸਰਕਾਰ (Government of Punjab) ਵੱਲੋਂ ਇੱਕ ਆਦੇਸ਼ ਜਾਰੀ ਕੀਤਾ ਗਿਆ ਸੀ ਕਿ ਜੋ ਵੀ ਕਿਸਾਨ ਸਹਿਕਾਰੀ ਬੈਂਕਾਂ ਦੇ ਕਰਜ਼ਦਾਰ (Debtors of Cooperative Banks) ਹਨ ਅਤੇ ਡਿਫਾਲਟਰ ਹੋ ਚੁੱਕੇ ਹਨ। ਉਨ੍ਹਾਂ ਦੇ ਵਰੰਟ ਜਾਰੀ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਕੀਤੀ ਜਾਵੇ।
ਇਸ ਐਲਾਨ ਨੂੰ ਸੁਣਦੇ ਹੀ ਕਿਸਾਨਾਂ ‘ਚ ਨਿਰਾਸ਼ਤਾ ਫੈਲ ਗਈ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ (Leaders of farmers' organizations) ਨੇ ਪੰਜਾਬ ਸਰਕਾਰ (Government of Punjab) ਨੂੰ ਇਹ ਫੈਸਲਾ ਵਾਪਸ ਲੈਣ ਲਈ ਕਿਹਾ ਹੈ ਅਤੇ ਚਿਤਾਵਨੀ ਦੇ ਰੂਪ ਵਾਲੇ ਸ਼ਬਦ ਬੋਲਦਿਆਂ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ (Government of Punjab) ਆਪਣਾ ਫੈਸਲਾ ਵਾਪਸ ਨਹੀਂ ਲੈਂਦੀ ਤਾਂ ਕਿਸਾਨ ਬਰਦਾਸ਼ਤ ਨਹੀਂ ਕਰਨਗੇ। ਉਹ ਕਿਸੇ ਵੀ ਹਾਲਾਤ ‘ਚ ਕਿਸਾਨਾਂ ਦੀ ਗ੍ਰਿਫਤਾਰੀ (Arrest of farmers) ਨਹੀਂ ਹੋਣ ਦੇਣਗੇ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ (State President of Bhartiya Kisan Union Sidhupur) ਅਤੇ ਸੰਯੁਕਤ ਮੋਰਚੇ ਦੇ ਆਗੂ ਜਗਜੀਤ ਸਿੰਘ ਡੱਲੇਵਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਬਦਲਾਵ ਦੀਆਂ ਗੱਲਾਂ ਕਰਦੀ ਸੀ, ਇਹ ਬਦਲਾਵ ਲਿਆਉਣਾ ਚਾਉਂਦੀ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਮੁੱਖ ਮੰਤਰੀ (Chief Minister of Punjab) ਭਗਵੰਤ ਮਾਨ ਹਰ ਸਟੇਜ ਤੋਂ ਕਿਸਾਨਾਂ ਦੀ ਗੱਲ ਕਰਦੇ ਸਨ, ਕਿ ਉਨ੍ਹਾਂ ਨੂੰ ਕਰਜ਼ੇ ਤੋਂ ਮੁਕਤ ਕਰਾਂਗੇ।