ਫ਼ਰੀਦਕੋਟ: ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੇ ਦੋ ਗੁਟਾਂ ਦੀ ਆਪਸੀ ਰੰਜਿਸ਼ ਦੇ ਚਲਦੇ ਝਗੜਾ ਹੋ ਗਿਆ। ਫ਼ਿਲਹਾਲ ਜੇਲ੍ਹ ਵਿਭਾਗ ਵੱਲੋਂ ਇਸ ਲੜਾਈ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਮਿਲੀ ਹੈ।
ਜੇਲ੍ਹ ਵਿੱਚ ਕੈਦੀਆਂ ਦੇ ਦੋ ਗੁਟਾਂ ਵਿਚਕਾਰ ਹੋਇਆ ਟਕਰਾਅ
ਕੇਂਦਰੀ ਮਾਡਰਨ ਜੇਲ੍ਹ ਵਿੱਚ ਕੈਦੀਆਂ ਦੇ ਦੋ ਗੁਟਾਂ 'ਚ ਟਕਰਾਅ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੂੰ ਲੈ ਕੇ ਪੁਲਿਸ ਨੇ 17 ਕੈਦੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਡੀਐੱਸਪੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਥਾਣਾ ਕੋਤਵਾਲੀ ਪੁਲਿਸ ਨੇ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਕੈਦੀਆਂ ਦੇ ਦੋ ਗੁਟਾਂ ਵਿੱਚ ਹੋਈ ਲੜਾਈ ਦੇ ਮਾਮਲੇ 'ਚ 17 ਕੈਦੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਝਗੜੇ ਨੂੰ ਸ਼ਾਂਤ ਕਰਵਾਉਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਬੈਰਕਾਂ ਦੀ ਤਾਲਾਸ਼ੀ ਲਏ ਜਾਣ ਦੌਰਾਨ ਦੋ ਮੋਬਾਇਲ ਫੋਨ, ਦੋ ਸਿਮ ਅਤੇ ਭਾਰੀ ਮਾਤਰਾ ਵਿੱਚ ਇੱਟ ਰੋੜੇ ਬਰਾਮਦ ਕੀਤੇ ਗਏ ਹਨ। ਦੱਸਦਈਏ ਕਿ ਫ਼ਰੀਦਕੋਟ ਜੇਲ੍ਹ ਹਮੇਸ਼ਾ ਹੀ ਚਰਚਾ 'ਚ ਰਹਿੰਦੀ ਹੈ। ਜੇਲ੍ਹ ਵਿੱਚੋਂ ਨਸ਼ਾ ਮਿਲਣ ਅਤੇ ਕੈਦੀਆਂ ਵੱਲੋਂ ਮੋਬਾਇਲ ਉੱਤੇ ਆਪਣੇ ਸੋਸ਼ਲ ਅਕਾਉਂਟ ਉੱਤੇ ਲਾਇਵ ਹੋਣ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।
ਹੋਰ ਪੜ੍ਹੋ: ਫ਼ਰੀਦਕੋਟ ਯੂਨੀਵਰਸਿਟੀ ਦੀ ਮਹਿਲਾ ਡਾਕਟਰ ਨਾਲ ਜਿਨਸੀ ਸੋਸ਼ਣ ਮਾਮਲਾ