ਫ਼ਰੀਦਕੋਟ: ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਕਿਸਾਨੀ ਸੰਘਰਸ਼ 'ਚ ਪੰਜਾਬੀ ਕਲਾਕਾਰ ਵੀ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਕਿਸਾਨਾਂ ਦੇ ਸੰਘਰਸ਼ 'ਚ ਉਨ੍ਹਾਂ ਦਾ ਸਾਥ ਦੇਣ ਪੰਜਾਬੀ ਅਦਾਕਾਰ ਯੋਗਰਾਜ ਸਿੰਘ ਪਹੁੰਚੇ।
ਕਿਸਾਨ ਧਰਨੇ 'ਚ ਪਹੁੰਚੇ ਫਿਲਮ ਕਲਾਕਾਰ ਯੋਗਰਾਜ ਸਿੰਘ - farmer protest
ਖੇਤੀ ਕਾਨੂੰਨਾਂ ਦੇ ਖ਼ਿਲਾਫ ਕਿਸਾਨਾਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦੇ ਸੰਘਰਸ਼ 'ਚ ਉਨ੍ਹਾਂ ਦਾ ਸਾਥ ਦੇਣ ਪੰਜਾਬੀ ਅਦਾਕਾਰ ਯੋਗਰਾਜ ਸਿੰਘ ਪਹੁੰਚੇ।
ਕਿਸਾਨ ਧਰਨੇ 'ਚ ਪਹੁੰਚੇ ਫਿਲਮ ਕਲਾਕਾਰ ਯੋਗਰਾਜ ਸਿੰਘ
ਧਰਨੇ 'ਚ ਪਹੁੰਚੇ ਯੋਗਰਾਜ ਸਿੰਘ ਨੇ ਮਹਾਭਾਰਤ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਭਗਵਾਨ ਕ੍ਰਿਸ਼ਨ ਨੇ ਕੌਰਵਾਂ ਨੂੰ ਕਿਹਾ ਸੀ ਕਿ ਪਾਂਡਵਾਂ ਨੂੰ ਬਣਦਾ ਹਿੱਸਾ ਦੇ ਦਿਓ ਪਰ ਉਨ੍ਹਾਂ ਇਨਕਾਰ ਕਰ ਦਿੱਤਾ ਤੇ ਉਸਦਾ ਨਤੀਜਾ ਸਭ ਦੇ ਸਾਹਮਣੇ ਹੈ।
ਦੱਸ ਦਈਏ ਕਿ ਕੇਂਦਰ ਵੱਲੋਂ ਪਰਾਲੀ ਸਾੜ੍ਹਣ ਲਈ 1 ਕਰੋੜ ਦੇ ਜੁਰਮਾਨੇ ਤੇ 5 ਸਾਲ ਦੀ ਸਜ਼ਾ ਦਾ ਐਲਾਨ ਕੀਤਾ ਗਿਆ ਹੈ। ਜਿਸ ਨੂੰ ਲੈ ਕੇ ਕਿਸਾਨਾਂ ਵੱਲੋਂ ਸੰਘਰਸ਼ ਹੋਰ ਤਿੱਖਾ ਕਰ ਦਿੱਤਾ ਗਿਆ ਹੈ। 5 ਨਵੰਬਰ ਨੂੰ ਕਿਸਾਨਾਂ ਵੱਲੋਂ ਮੁਕੰਮਲ ਚੱਕਾ ਜਾਮ ਦਾ ਐਲਾਨ ਕੀਤਾ ਗਿਆ ਹੈ।