ਪੰਜਾਬ

punjab

ETV Bharat / state

ਬੇਅਦਬੀ ਮਾਮਲਾ: 5 ਡੇਰਾ ਪ੍ਰੇਮੀਆਂ ਨੂੰ 14 ਦਿਨ ਦੇ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ - SIT

ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੇ ਚੋਰੀ ਦੇ ਮਾਮਲੇ ਵਿੱਚ 7 ਡੇਰਾ ਪ੍ਰੇਮੀਆਂ ਵਿਚੋਂ 5 ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਮਾਣਯੋਗ ਅਦਾਲਤ ਨੇ ਗ੍ਰਿਫ਼ਤਾਰ ਕੀਤੇ ਗਏ ਕਥਿਤ 5 ਮੁਲਜ਼ਮਾਂ ਨੂੰ 14 ਦਿਨ ਦੇ ਜੁਡੀਸ਼ੀਅਲ ਰਿਮਾਂਡ 'ਤੇ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਗਏ।

ਬੇਅਦਬੀ ਮਾਮਲਾ: 5 ਡੇਰਾ ਪ੍ਰੇਮੀਆਂ ਨੂੰ 14 ਦਿਨ ਦੇ ਜੁਡੀਸ਼ੀਅਲ ਰਿਮਾਂਡ 'ਚ ਭੇਜਿਆ
ਬੇਅਦਬੀ ਮਾਮਲਾ: 5 ਡੇਰਾ ਪ੍ਰੇਮੀਆਂ ਨੂੰ 14 ਦਿਨ ਦੇ ਜੁਡੀਸ਼ੀਅਲ ਰਿਮਾਂਡ 'ਚ ਭੇਜਿਆ

By

Published : Jul 7, 2020, 11:03 AM IST

ਫ਼ਰੀਦਕੋਟ: ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੇ ਚੋਰੀ ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਸੋਮਵਾਰ ਨੂੰ 7 ਡੇਰਾ ਪ੍ਰੇਮੀਆਂ ਵਿਚੋਂ 5 ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਡੀਆਈਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ SIT ਨੇ ਪੰਜਾਂ ਦਾ 2 ਦਿਨਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ 'ਤੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਸੀ।

ਇਸ ਤੋਂ ਇਲਾਵਾ ਬਾਕਿ 2 ਨੂੰ ਅਦਾਲਤ ਨੇ ਅਗਾਉਂ ਜ਼ਮਾਨਤ ਪਹਿਲਾਂ ਤੋਂ ਹੋਣ ਦੇ ਚਲਦੇ ਰਿਹਾਅ ਕਰ ਦਿੱਤਾ ਪਰ ਉਹ SIT ਵੱਲੋਂ ਕੀਤੀ ਜਾ ਰਹੀ ਪੁੱਛਗਿੱਛ ਵਿੱਚ ਸ਼ਾਮਲ ਜ਼ਰੂਰ ਹੋਏ ਸਨ। ਮਾਣਯੋਗ ਅਦਾਲਤ ਨੇ ਗ੍ਰਿਫ਼ਤਾਰ ਕੀਤੇ ਗਏ ਕਥਿਤ 5 ਮੁਲਜ਼ਮਾਂ ਨੂੰ 14 ਦਿਨ ਦੇ ਜੁਡੀਸ਼ੀਅਲ ਰਿਮਾਂਡ 'ਤੇ ਜੇਲ੍ਹ ਭੇਜਣ ਦੇ ਹੁਕਮ ਦਿੱਤੇ।

ਬੇਅਦਬੀ ਮਾਮਲਾ: 5 ਡੇਰਾ ਪ੍ਰੇਮੀਆਂ ਨੂੰ 14 ਦਿਨ ਦੇ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ

ਇਸ ਮੌਕੇ ਅਦਾਲਤ ਕੰਪਲੈਕਸ ਵਿੱਚ ਸਿੱਖ ਆਗੂਆਂ ਵੱਲੋਂ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਡੇਰਾ ਪ੍ਰੇਮੀਆਂ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਸਿੱਖ ਸੰਗਤਾਂ ਨੇ ਉਨ੍ਹਾਂ ਨੂੰ ਫ਼ਾਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ। ਇਸ ਨਾਲ ਹੀ ਉਨ੍ਹਾਂ ਇਸ ਮਾਮਲੇ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਗ੍ਰਿਫ਼ਤਾਰੀ ਦੀ ਮੰਗ ਵੀ ਕੀਤੀ ਅਤੇ ਦਲ ਪਰਿਵਾਰ ਅਤੇ ਤਤਕਾਲੀ ਪੰਜਾਬ ਪੁਲਿਸ ਮੁਖੀ ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰ ਪੁੱਛਗਿੱਛ ਕਰਨ ਦੀ ਮੰਗ ਵੀ ਕੀਤੀ ਗਈ।

ਜ਼ਿਕਰ ਕਰ ਦਈਏ ਕਿ ਇਸ ਮਾਮਲੇ ਵਿੱਚ ਬੀਤੇ ਦਿਨੀਂ ਸਿੱਟ ਨੇ 7 ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਸੀ। ਇਨ੍ਹਾਂ ਡੇਰਾ ਪ੍ਰੇਮੀਆਂ ਤੋਂ 2 ਦਿਨ ਹੋਈ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੇ ਡੇਰਾ ਮੁਖੀ ਸਮੇਤ 4 ਹੋਰ ਵਿਅਤੀਆਂ ਦੇ ਨਾਂਅ ਦਾ ਖ਼ੁਲਾਸਾ ਕੀਤਾ ਹੈ।

ਇਨ੍ਹਾਂ 4 ਨਾਵਾਂ ਦਾ ਖ਼ੁਲਾਸਾ ਹੋਇਆ ਹੈ ਉਨ੍ਹਾਂ ਵਿੱਚੋਂ ਇੱਕ ਡੇਰਾ ਮੁਖੀ ਅਤੇ ਬਾਕੀ ਤਿੰਨ ਡੇਰੇ ਦੀ ਨੈਸ਼ਨਲ ਕਮੇਟੀ ਦੇ ਮੈਂਬਰ ਹਨ। ਵਿਸ਼ੇਸ਼ ਜਾਂਚ ਟੀਮ ਨੇ ਕਮੇਟੀ ਦੇ ਮੈਂਬਰਾਂ ਦਾ ਵਰੰਟ ਲੈਣ ਲਈ ਮਾਣਯੋਗ ਅਦਾਲਤ ਵਿੱਚ ਅਰਜੀ ਲਾਈ ਹੈ।

ABOUT THE AUTHOR

...view details