ਫ਼ਰੀਦਕੋਟ: ਸ਼ੇਖ ਫ਼ਰੀਦ ਆਗਮਨ ਪੁਰਬ 2019 ਦਾ ਵੀਰਵਾਰ ਨੂੰ ਰਸਮੀ ਆਗ਼ਾਜ਼ ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਸੁਖਮਨੀ ਸਾਹਿਬ ਦੇ ਪਾਠ ਅਤੇ ਅਰਦਾਸ ਨਾਲ ਹੋਇਆ। ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ, ਐਸ.ਐਸ.ਪੀ. ਮਨਜੀਤ ਸਿੰਘ ਢੇਸੀ ਅਤੇ ਬਾਬਾ ਫ਼ਰੀਦ ਸੰਸਥਾਵਾਂ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਖ਼ਾਲਸਾ ਨੇ ਸਾਂਝੇ ਤੌਰ 'ਤੇ ਆਗਮਨ ਪੁਰਬ ਦੀ ਸ਼ੁਰੂਆਤ ਕੀਤੀ।
ਸ਼ੇਖ ਫ਼ਰੀਦ ਆਗਮਨ ਪੁਰਬ ਦਾ ਹੋਇਆ ਰਸਮੀਂ ਆਗ਼ਾਜ਼
ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਸੁਖਮਨੀ ਸਾਹਿਬ ਦੇ ਪਾਠ ਅਤੇ ਅਰਦਾਸ ਉਪਰੰਤ ਸ਼ੇਖ ਫ਼ਰੀਦ ਆਗਮਨ ਪੁਰਬ ਦਾ ਆਗ਼ਾਜ਼ ਹੋਇਆ। ਆਗਮਨ ਪੁਰਬ ਮੌਕੇ ਸੰਗਤਾਂ ਮੇਲੇ ਵਿੱਚ ਹੋਣ ਵਾਲੇ ਸਮਾਗਮਾਂ ਦਾ ਆਨੰਦ ਮਾਨਦੀਆਂ ਵਿਖਾਈ ਦਿੱਤੀਆਂ।
ਫ਼ੋਟੋ
ਇਸ ਮੌਕੇ ਗੱਲਬਾਤ ਕਰਦਿਆਂ ਇੰਦਰਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ 50ਵੇਂ ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਆਗਮਨਪੁਰਬ ਦਾ ਆਗ਼ਾਜ਼ ਹੋਇਆ ਹੈ ਅਤੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ। ਇਸ ਮੌਕੇ ਗੱਲਬਾਤ ਕਰਦਿਆਂ ਜਿੱਥੇ ਡਿਪਟੀ ਕਮਿਸ਼ਨਰ ਆਗਮਨ ਪੁਰਬ ਦੀ ਰਸਮੀਂ ਸ਼ੁਰੂਆਤ ਹੋਣ ਦਾ ਐਲਾਨ ਕੀਤਾ। ਉਨ੍ਹਾਂ ਆਗਮਨ ਪੁਰਬ ਵਿੱਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਮੇਲੇ ਸਬੰਧੀ ਕੀਤੀਆਂ ਸੁਰੱਖਿਆ ਦੀਆਂ ਤਿਆਰੀਆਂ ਦਾ ਵੀ ਵੇਰਵਾ ਦਿੱਤਾ।