ਬਹਿਬਲ ਕਲਾਂ ਗੋਲੀਕਾਂਡ: ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੀ ਜ਼ਮਾਨਤ ਅਰਜ਼ੀ ਰੱਦ - ਗ੍ਰਿਫਤਾਰ
ਬਹਿਬਲ ਕਲਾਂ ਗੋਲੀ ਕਾਂਡ ਵਿੱਚ ਗ੍ਰਿਫ਼ਤਾਰ ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਦੀ ਜ਼ਮਾਨਤ ਅਰਜ਼ੀ ਨੂੰ ਸੈਸ਼ਨ ਜੱਜ ਹਰਪਾਲ ਸਿੰਘ ਨੇ ਕੀਤਾ ਖਾਰਜ।
ਫ਼ਰੀਦਕੋਟ: ਬਹਿਬਲ ਕਲਾਂ ਗੋਲੀ ਕਾਂਡ ਵਿੱਚ ਗ੍ਰਿਫ਼ਤਾਰ ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਦੀ ਜ਼ਮਾਨਤ ਅਰਜ਼ੀ ਨੂੰ ਸੈਸ਼ਨ ਜੱਜ ਹਰਪਾਲ ਸਿੰਘ ਨੇ ਖ਼ਾਰਜ ਕਰ ਦਿੱਤਾ ਹੈ।
ਦੱਸ ਦਈਏ, ਬੀਤੇ ਦਿਨੀਂ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਵੱਲੋਂ ਜ਼ਿਲ੍ਹਾ ਅਦਾਲਤ ‘ਚ ਜ਼ਮਾਨਤ ਲਈ ਦਿੱਤੀ ਗਈ ਅਰਜ਼ੀ ‘ਤੇ ਸੁਣਵਾਈ ਹੋਈ ਸੀ। ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਦਾਲਤ ਨੇ ਸੁਣਵਾਈ 2 ਮਾਰਚ ਤੱਕ ਮੁਲਤਵੀ ਕਰ ਦਿੱਤੀ ਸੀ।
ਜ਼ਿਕਰਯੋਗ ਹੈ ਕਿ ਅਕਤੂਬਰ 2015 ‘ਚ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਸਨ। ਉਸ ਵੇਲੇ ਪ੍ਰਦਰਸ਼ਨਕਾਰੀਆਂ 'ਤੇ ਗੋਲੀਬਾਰੀ ਕੀਤੀ ਗਈ ਸੀ ਜਿਸ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ। ਉਸ ਸਮੇਂ ਮੋਗਾ ਦੇ ਐਸਐਸਪੀ ਚਰਨਜੀਤ ਸ਼ਰਮਾ ਪੁਲਿਸ ਦੀ ਅਗਵਾਈ ਕਰ ਰਹੇ ਸਨ।