ਪੰਜਾਬ

punjab

ETV Bharat / state

ਫਰੀਦਕੋਟ ਦੀ ਕੇਂਦਰੀ ਜੇਲ੍ਹ 'ਚ ਗੈਂਗਸਟਰ ਗੋਰੂ ਬੱਚਾ 'ਤੇ ਹਮਲਾ, ਹਸਪਤਾਲ 'ਚ ਕਰਵਾਇਆ ਗਿਆ ਦਾਖਿਲ

ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਗੈਂਗਸਟਰ ਗੋਰੂ ਬੱਚਾ ਉੱਤੇ ਦੋ ਹਵਾਲਾਤੀਆਂ ਨੇ ਹਮਲਾ ਕੀਤਾ ਅਤੇ ਗੈਂਗਸਟਰ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਜੇਲ੍ਹ ਪ੍ਰਬੰਧਕਾਂ ਦੀ ਸ਼ਿਕਾਇਤ ਉੱਤੇ ਸਥਾਨਕ ਥਾਣਾ ਸਿਟੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Gangster Goru Bacha attacked in Central Jail of Faridkot
ਫਰੀਦਕੋਟ ਦੀ ਕੇਂਦਰੀ ਜੇਲ੍ਹ 'ਚ ਗੈਂਗਸਟਰ ਗੋਰੂ ਬੱਚਾ 'ਤੇ ਹਮਲਾ, ਹਸਪਤਾਲ 'ਚ ਕਰਵਾਇਆ ਗਿਆ ਦਾਖਿਲ

By

Published : Jul 14, 2023, 7:24 PM IST

ਹਮਲਾ ਕਰਨ ਵਾਲੇ ਮੁਲਜ਼ਮਾਂ ਉੱਤੇ ਮਾਮਲਾ ਦਰਜ

ਫਰੀਦਕੋਟ: ਅਤਿ ਸੁਰੱਖਿਅਤ ਅਤੇ ਕੇਂਦਰੀ ਮਾਡਰਨ ਜੇਲ੍ਹ ਕਹੀ ਜਾਣ ਵਾਲੀ ਫਰੀਦਕੋਟ ਜੇਲ੍ਹ ਵਿੱਚ ਇੱਕ ਹੋਰ ਸੁਰੱਖਿਆ ਉੱਤੇ ਸਵਾਲ ਖੜ੍ਹਾ ਕਰਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਜੇਲ੍ਹ ਵਿੱਚ ਬੰਦ ਗੈਂਗਸਟਰ ਗੌਰੂ ਬੱਚਾ ਦੀ ਦੋ ਹਵਾਲੀਆਂ ਵੱਲੋਂ ਕੁੱਟਮਾਰ ਕੀਤੇ ਜਾਣ ਦਾ ਇਹ ਮਾਮਲਾ ਹੈ। ਫਿਲਹਾਲ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਉੱਤੇ ਥਾਣਾ ਸਿਟੀ ਪੁਲਿਸ ਨੇ ਕਥਿਤ ਦੋਸ਼ੀਆ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੁ ਕਰ ਦਿੱਤੀ ਹੈ।

ਦੋ ਹਵਾਲਾਤੀਆਂ ਨੇ ਕੀਤਾ ਗੋਰੂ ਬੱਚਾ ਉੱਤੇ ਹਮਲਾ: ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਸਾਹਨੇਵਾਲ ਨਿਵਾਸੀ ਗੌਰਵ ਸ਼ਰਮਾ ਉਰਫ ਗੌਰੂ ਬੱਚਾ ਪੁੱਤਰ ਜਗਮੋਹਨ ਸ਼ਰਮਾ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਦੇ ਹਾਈ ਸਿਕਿਓਰਟੀ ਜ਼ੋਨ ਵਿੱਚ ਬੰਦ ਹੈ। ਹਵਾਲਾਤੀ ਗੌਰਵ ਸ਼ਰਮਾ ਉਰਫ ਗੌਰੂ ਬੱਚਾ ਦੀ ਅਚਾਨਕ ਸਿਹਤ ਖਰਾਬ ਹੋ ਜਾਣ ਦੇ ਕਾਰਣ ਉਹ ਬੀਤੀ 11 ਜੁਲਾਈ ਨੂੰ ਜੇਲ੍ਹ ਵਿੱਚ ਬਣੇ ਹਸਪਤਾਲ ਵਿੱਚੋਂ ਦਵਾਈ ਲੈ ਕੇ ਵਾਪਸ ਆਪਣੀ ਹਾਈ ਸਿਕਿਓਰਿਟੀ ਜ਼ੋਨ ਵਾਲੀ ਬੈਰਕ ਨੂੰ ਜਾ ਰਿਹਾ ਸੀ ਤਾਂ ਜੇਲ੍ਹ ਵਿੱਚ ਬੰਦ ਮਲੇਰਕੋਟਲਾ ਦੇ ਪਿੰਡ ਖੁਰਦ ਨਿਵਾਸੀ ਲਵਪ੍ਰੀਤ ਸਿੰਘ ਉਰਫ ਲਵੀ ਪੁੱਤਰ ਸਰਬਜੀਤ ਸਿੰਘ ਅਤੇ ਮੋਗਾ ਦੇ ਪਿੰਡ ਦੋਸਾਂਝ ਨਿਵਾਸੀ ਸੰਦੀਪ ਸਿੰਘ ਉਰਫ ਸੀਪਾ ਪੁੱਤਰ ਰਮੇਸ਼ ਚੰਦ ਨੇ ਉਸ ਉੱਤੇ ਹਮਲਾ ਕਰ ਦਿੱਤਾ।

ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮਾਂ ਦਰਜ: ਦੋਹਾਂ ਹਵਾਲਾਤੀਆਂ ਨੇ ਗੈਗਸਟਰ ਗੌਰੂ ਬੱਚਾ ਨੂੰ ਮਾਰਕੁੱਟ ਕਰ ਕੇ ਗੰਭੀਰ ਜ਼ਖ਼ਮੀਂ ਕਰ ਦਿੱਤਾ । ਜਿਸ ਦੇ ਚਲਦੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਉੱਤੇ ਥਾਣਾ ਸਿਟੀ ਫਰੀਦਕੋਟ ਵਿਖੇ ਜੇਲ੍ਹ ਐਕਟ ਤਹਿਤ ਦੋ ਹਵਾਲਾਤੀਆਂ ਖਿਲਾਫ ਮੁਕੱਦਮਾਂ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫਰੀਦਕੋਟ ਦੇ ਐਸਐਚਓ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਦੋਵਾਂ ਕਥਿਤ ਦੋਸ਼ੀਆਂ ਦੇ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮਾਂ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਜਾਰੀ ਹੈ। ਉਹਨਾਂ ਦੱਸਿਆ ਕਿ ਜ਼ਖ਼ਮੀਂ ਹੋਏ ਹਵਾਲਾਤੀ ਗੌਰਵ ਉਰਫ ਗੌਰੂ ਬੱਚਾ ਨੂੰ ਇਲਾਜ ਲਈ ਫਰੀਦਕੋਟ ਦੇ ਮੈਡੀਕਲ ਹਸਪਤਾਲ ਵਿੱਚ ਲਿਆਦਾ ਗਿਆ ਸੀ, ਜਿਸ ਨੂੰ ਇਲਾਜ ਤੋਂ ਬਾਅਦ ਉਸੇ ਦਿਨ ਹੀ ਵਾਪਸ ਜੇਲ੍ਹ ਭੇਜ ਦਿੱਤਾ ਗਿਆ। ਇਸ ਤਾਜ਼ਾ ਮਾਮਲੇ ਨੇ ਇੱਕ ਵਾਰ ਮੁੜ ਤੋਂ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਅੰਦਰ ਬੰਦ ਹਵਾਲਾਤੀਆਂ ਅਤੇ ਗੈਂਗਸਟਰਾਂ ਨੂੰ ਕਾਨੂੰਨ ਦਾ ਕੋਈ ਖੌਫ਼ ਨਹੀਂ ਰਿਹਾ।

ABOUT THE AUTHOR

...view details