ਫ਼ਰੀਦਕੋਟ: 1984 ਸਿੱਖ ਕਤਲੇਆਮ 'ਤੇ ਬੋਲਦਿਆਂ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੁਪਰੀਮ ਕੋਰਟ ਨੂੰ ਦੋਸ਼ੀਆਂ ਦੀ ਜ਼ਮਾਨਤਾਂ ’ਤੇ ਮੁੜ ਵਿਚਾਰ ਕਰਨਾ ਚਾਹਿਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਦਕ ਕਮੇਟੀ ਮਾਨਯੋਗ ਸੁਪਰੀਮ ਕੋਰਟ ਦੇ ਇਸ ਫ਼ੈਸਲੇ ਦੀ ਮੁੜ ਸਮੀਖਿਆ ਕੀਤੇ ਜਾਣ ਬਾਰੇ ਰਵੀਜਨ ਪਟੀਸ਼ਨ ਦਾਖਲ ਕਰੇਗੀ ਤਾਂ ਜੋ ਇਸ ਫ਼ੈਸਲੇ ਨੂੰ ਦੁਬਾਰਾ ਵਾਚਿਆ ਜਾ ਸਕੇ।
1984 ਦਾ ਸਿੱਖ ਕਤਲੇਆਮ ਅਣਮਨੁੱਖੀ ਕਰੂਰਕਾਰੇ ਦੀ ਸਿਖ਼ਰ ਸੀ ਤੇ ਇਸ ਦੇ ਦੋਸ਼ੀਆਂ ਨੂੰ ਜ਼ਮਾਨਤਾਂ ਮਿਲਣ ਨਾਲ ਪੀੜਤਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਤ੍ਰਿਲੋਕਪੁਰੀ ਇਲਾਕੇ ਨਾਲ ਸਬੰਧਤ ਸਿੱਖ ਕਤਲੇਆਮ ਦੇ ਇੱਕ ਮਾਮਲੇ ’ਚ ਹਾਈਕੋਰਟ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ ਵਿਅਕਤੀਆਂ ਨੂੰ ਸੁਪਰੀਮ ਕੋਰਟ ਵਿੱਚੋਂ ਜ਼ਮਾਨਤਾਂ ਮਿਲਣਾ ਅਫ਼ਸੋਸਨਾਕ ਦੱਸਿਆ ਦਿਆਂ ਕਿਹਾ ਕਿ ਇਸ ਬਾਰੇ ਉੱਚ ਅਦਾਲਤ ਨੂੰ ਮੁੜ ਵਿਚਾਰ ਕਰਨਾ ਚਾਹੀਦਾ ਹੈ।ਲੌਂਗੋਵਾਲ ਦਾ ਕਹਿਣਾ ਹੈ ਕਿ ਪਹਿਲਾਂ ਜੂਨ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ’ਤੇ ਕਾਂਗਰਸ ਵੱਲੋਂ ਹਮਲਾ ਕਰਨਾ, ਫਿਰ ਨਵੰਬਰ 1984 ਵਿੱਚ ਦਿੱਲੀ ਸਮੇਤ ਹੋਰ ਥਾਵਾਂ 'ਤੇ ਸਿੱਖ ਕਤਲੇਆਮ ਨੂੰ ਸਿੱਖ ਕੌਮ ਕਦੇ ਭੁਲਾ ਨਹੀਂ ਸਕਦੀ। ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਤੇ ਇਸ ਵਿੱਚ ਉੱਚ ਅਦਾਲਤ ਨੂੰ ਕਿਸੇ ਕਿਸਮ ਦੀ ਢਿੱਲ ਨਹੀਂ ਦੇਣੀ ਚਾਹੀਦੀ।