ਫਰੀਦਕੋਟ:ਗੈਸਟ ਫੈਕਲਟੀ ਪ੍ਰੋਫੈਸਰ ਸਹਾਇਕ ਪ੍ਰੋਫੈਸਰਾਂ ਵੱਲੋਂ ਲਗਾਤਾਰ ਹੀ ਆਪਣੀਆਂ ਮੰਗਾਂ ਨੂੰ ਲੈ ਕੇ ਪੂਰੇ ਹੀ ਪੰਜਾਬ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਸਰਕਾਰੀ ਕਾਲਜਾਂ ਦੇ ਬਾਹਰ ਮੁਕੰਮਲ ਹਡ਼ਤਾਲ ਕਰ ਸਰਕਾਰ ਖਿਲਾਫ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ। ਇਸ ਦੇ ਚਲਦਿਆਂ ਹੀ ਅੱਜ ਉਨ੍ਹਾਂ ਦੀ ਮੁਕੰਮਲ ਹੜਤਾਲ 26ਵੇਂ ਦਿਨ ਵਿੱਚ ਪ੍ਰਵੇਸ਼ ਕਰ ਗਈ ਹੈ।
ਇਸ ਧਰਨੇ ਪ੍ਰਦਰਸ਼ਨ ਦੌਰਾਨ ਕੱਲ੍ਹ ਬਾਘਾਪੁਰਾਣਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਹੁੰਚੇ ਸਨ ਜਦੋਂ ਪ੍ਰੋਫ਼ੈਸਰਾਂ ਵੱਲੋਂ ਉਨ੍ਹਾਂ ਨੂੰ ਆਪਣੀ ਮੰਗਾਂ ਬਾਰੇ ਜਾਣੂ ਕਰਾਉਣ ਲਈ ਪਹੁੰਚਿਆ ਗਿਆ ਤਾਂ ਮੁੱਖ ਮੰਤਰੀ ਪੰਜਾਬ ਵੱਲੋਂ ਉਨ੍ਹਾਂ ਨੂੰ ਟਾਈਮ ਦਿੱਤਾ ਗਿਆ। ਇਸ ਉਪਰੰਤ ਜਦੋਂ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਨਾਲ ਗੱਲਬਾਤ ਕਰਨੀ ਚਾਹੀ ਤਾਂ ਪ੍ਰੋਫੈਸਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਉਪਰ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਵੀ ਕੀਤੀ ਗਈ, ਜਿਸ ਦੀ ਉਹ ਸਭ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਨ।
ਗੈਸਟ ਫੈਕਲਟੀ ਪ੍ਰੋਫੈਸਰ ਦਾ ਧਰਨਾ 26ਵੇ ਦਿਨ ਵਿੱਚ ਪ੍ਰਵੇਸ਼ ਇਸ ਮੌਕੇ ਗੱਲਬਾਤ ਕਰਦਿਆਂ ਹੋਇਆਂ ਪ੍ਰੋ ਅਮਰਿੰਦਰ ਸਿੰਘ ਨੇ ਦੱਸਿਆ ਕਿ ਲਗਾਤਾਰ ਉਨ੍ਹਾਂ ਧਰਨਾ ਅੱਜ 26 ਵੇਂ ਦਿਨ ਵਿਚ ਪਹੁੰਚ ਗਿਆ ਹੈ ਸਰਕਾਰ ਵੱਲੋਂ ਉਨ੍ਹਾਂ ਖ਼ਿਲਾਫ਼ ਕੀਤੀਆਂ ਨਵੀਆਂ ਪਾਲਸੀਆਂ ਜਾਂ ਟੈਸਟ ਲੈਣ ਦੀ ਪ੍ਰਕਿਰਿਆ ਦੀ ਨਿੰਦਿਆ ਕਰਦੇ ਹਨ ਉਨ੍ਹਾਂ ਕਿਹਾ ਕਿ ਅਸੀਂ ਟੈਸਟ ਦੇਣ ਤੋਂ ਭੱਜ ਨਹੀਂ ਹਾਂ ਪਰ ਅਸੀਂ ਲੰਮਾ ਸਮੇਂ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਹਨ ਪਰ ਇਸ ਸਮੇਂ ਇਹ ਟੈਸਟ ਲਿਆ ਕੇ ਓਹਨਾ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਗੈਸਟ ਫੈਕਲਟੀ ਪ੍ਰੋਫੈਸਰ ਦਾ ਧਰਨਾ 26ਵੇ ਦਿਨ ਵਿੱਚ ਪ੍ਰਵੇਸ਼ ਉਨ੍ਹਾਂ ਕਿਹਾ ਕਿ ਕੱਲ੍ਹ ਬਾਘਾ ਪੁਰਾਣਾ ਵਿੱਚ ਅਸੀਂ ਮੁੱਖ ਮੰਤਰੀ ਨੂੰ ਮਿਲ ਗਏ ਸਨ ਪਰ ਹਨ ਮਿਲਣ ਦਾ ਟਾਈਮ ਹੀ ਨਹੀਂ ਦਿੱਤਾ ਗਿਆ ਸਗੋਂ ਨਵਜੋਤ ਸਿੰਘ ਸਿੱਧੂ ਦੇ ਕਾਫ਼ਲੇ ਵੱਲੋਂ ਉਪਰ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ ਜਿਸ ਦੀ ਉਹ ਨਿੰਦਿਆ ਕਰਦੇ ਹਨ ਅਤੇ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਕਿ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ। ਜਿਕਰਯੋਗ ਹੈ ਕਿ ਇੱਕ ਪਾਸੇ ਸਰਕਾਰ ਸਿੱਖਿਆ ਵਿੱਚ ਸੁਧਾਰਾਂ ਦੀ ਗੱਲ ਕਰ ਰਹੀ ਹੈ ਤੇ ਦੂਜੇ ਪਾਸੇ ਅਧਿਾਪਕ ਧਰਨੇ ’ਤੇ ਬੈਠੇ ਹਨ। ਇਥੇ ਮੁੱਖ ਮੰਤਰੀ ਤੱਕ ਪਹੁੰਚ ਕੀਤੀ ਜਾ ਰਹੀ ਹੈ ਤੇ ਦੂਜੇ ਪਾਸੇ ਅਧਿਆਪਕਾਂ ਦੇ ਧਰਨੇ ਦਾ ਹੋਰ ਪਾਰਟੀਆਂ ਵੱਲੋਂ ਲਾਹਾ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:ਕੇਜਰੀਵਾਲ ਨੂੰ ਸਿੱਧੇ ਹੋਏ ਸਿੱਖਿਆ ਮੰਤਰੀ, ਕਹੀਆਂ ਇਹ ਵੱਡੀਆਂ ਗੱਲਾਂ