ਗੁਰਦਾਸਪੁਰ: ਸਿੱਖਿਆ ਵਿਭਾਗ ਗੁਰਦਾਸਪੁਰ ਦੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਪਰਮਿੰਦਰ ਸੈਣੀ ਨੇ ਸਾਬਕਾ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਨੂੰ ਸ਼ਿਕਾਇਤ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਮਾਰੀ ਦੌਰਾਨ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਪਰਮਿੰਦਰ ਸੈਣੀ ਨੂੰ ਮੁਅੱਤਲ ਕੀਤਾ ਸੀ।
ਕ੍ਰਿਸ਼ਨ ਕੁਮਾਰ ਖਿਲਾਫ਼ ਕਰਨ ਵਾਲੇ ਸ਼ਖ਼ਸ ਦੀ CM ਭਗਵੰਤ ਮਾਨ ਨੂੰ ਅਪੀਲ ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਿੱਖਿਆ ਵਿਭਾਗ ਗੁਰਦਾਸਪੁਰ ਦੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਸ ਨੂੰ ਬਹੁਤ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਇਸਦੇ ਚੱਲਦੇ ਉਨ੍ਹਾਂ ਇਨਸਾਫ ਦੀ ਮੰਗ ਕੀਤੀ ਅਤੇ ਬਹੁਤ ਵਾਰ ਪ੍ਰੈੱਸ ਕਾਨਫਰੰਸਾਂ ਵੀ ਕੀਤੀਆਂ ਹਨ ਪਰ ਅਜੇ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ ਜਿਸ ਦੇ ਚੱਲਦੇ ਉਨ੍ਹਾਂ ਮੁੱਖ ਮੰਤਰੀ ਨੂੰ ਸੰਦੇਸ਼ ਭੇਜ ਇਨਸਾਫ ਦੀ ਮੰਗ ਕੀਤੀ ਹੈ।
ਕ੍ਰਿਸ਼ਨ ਕੁਮਾਰ ਖਿਲਾਫ਼ ਕਰਨ ਵਾਲੇ ਸ਼ਖ਼ਸ ਦੀ CM ਭਗਵੰਤ ਮਾਨ ਨੂੰ ਅਪੀਲ ਕ੍ਰਿਸ਼ਨ ਕੁਮਾਰ ਆਈ ਏ ਐੱਸ ਸਾਬਕਾ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਉਨ੍ਹਾਂ ਦੇ ਸਾਥੀਆਂ ਨੇ ਉਨ੍ਹਾਂ ਨੂੰ ਕੋਰੋਨਾ ਦੀ ਭਿਆਨਕ ਮਹਾਮਾਰੀ ਦੇ ਚੱਲਦਿਆਂ ਅਚਾਨਕ ਬਿਨਾਂ ਕਿਸੇ ਕਾਰਨ ਦੇ ਉਨ੍ਹਾਂ ਨੂੰ ਮੁਅੱਤਲ ਕਰਕੇ ਉਨ੍ਹਾਂ ਦਾ ਹੈੱਡਕੁਆਟਰ ਦਫਤਰ ਜ਼ਿਲ੍ਹਾ ਸਿੱਖਿਆ ਅਫਸਰ ਤਰਨਤਾਰਨ ਬਣਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਅਤੇ ਮਾਨਸਿਕ ਤੌਰ ’ਤੇ ਵੀ ਪ੍ਰੇਸ਼ਾਨੀ ਝੱਲਣੀ ਪਈ।
ਕ੍ਰਿਸ਼ਨ ਕੁਮਾਰ ਖਿਲਾਫ਼ ਕਰਨ ਵਾਲੇ ਸ਼ਖ਼ਸ ਦੀ CM ਭਗਵੰਤ ਮਾਨ ਨੂੰ ਅਪੀਲ ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸੇ ਪਰੇਸ਼ਾਨੀ ਦੇ ਚਲਦਿਆਂ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ ਅਤੇ ਬਾਅਦ ਵਿੱਚ ਮੇਰੇ ਵਿਰੁੱਧ ਕਿਸੇ ਤਰ੍ਹਾਂ ਦੀ ਕੋਈ ਸ਼ਿਕਾਇਤ ਪੜਤਾਲ ਜਾਂ ਕੋਈ ਚਾਰਜਸ਼ੀਟ ਨਾ ਹੋਣ ਕਾਰਨ ਵਿਭਾਗ ਵੱਲੋਂ ਮੈਨੂੰ ਬਹਾਲ ਕਰ ਦਿੱਤਾ ਗਿਆ ਪਰ ਅਜੇ ਵੀ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਕਰਕੇ ਉਨ੍ਹਾਂ ਨੇ ਭਗਵੰਤ ਮਾਨ ਨੂੰ ਲਿਖਤੀ ਸ਼ਿਕਾਇਤ ਚ ਮੰਗ ਕੀਤੀ ਹੈ ਕਿ ਸਾਬਕਾ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਉੱਪਰ ਬਣਦੀ ਕਾਰਵਾਈ ਕੀਤੀ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਿੱਚ ਪਾਰਦਸ਼ਤਾ ਲਿਆਉਣੀ ਚਾਹੀਦੀ ਹੈ ਤਾਂ ਕਿ ਜੇ ਕੋਈ ਜਾਣਕਾਰੀ ਲੈਣੀ ਚਾਹੁੰਦਾ ਹੋਵੇ ਉਸਨੂੰ ਆਰਟੀਆਈ ਰਾਹੀਂ ਮਿਲ ਜਾਵੇ।
ਇਹ ਵੀ ਪੜ੍ਹੋ:'6 ਮਹੀਨਿਆਂ ’ਚ ਪੰਜਾਬ ਚੋਂ ਕਰਾਂਗੇ ਚਿੱਟਾ ਖਤਮ'