ਚੰਡੀਗੜ੍ਹ:ਬਹਿਬਲ ਕਲਾਂ ਗੋਲੀ ਕਾਂਡ ਦੇ ਮੁਲਜ਼ਮ ਸਾਬਕਾ ਐਸ.ਐਸ.ਪੀ ਚਰਨਜੀਤ ਨੇ ਬਲੈਂਕਟ ਜ਼ਮਾਨਤ ਲਈਹਾਈਕੋਰਟ ਨੂੰ ਦਰਖ਼ਾਸਤ ਪੇਸ਼ ਕੀਤੀ ਸੀ, ਪਰ ਪੰਜਾਬ-ਹਰਿਆਣਾ ਹਾਈਕੋਰਟ ਨੇ ਇਸ ਬਾਰੇ ਫ਼ੈਸਲਾ ਲੈਂਦਿਆਂਦਰਖ਼ਾਸਤ ਮਨਜ਼ੂਰ ਕਰ ਲਈ ਸੀ, ਪਰ ਕੋਰਟ ਹੁਣ ਇਸ ਪਟੀਸ਼ਨ 'ਤੇ ਅੱਜਮੁੜ ਵਿਚਾਰ ਕਰੇਗਾ।
ਬਹਿਬਲ ਕਲਾਂ ਗੋਲੀ ਕਾਂਡ: ਸਾਬਕਾ SSP ਚਰਨਜੀਤ ਸ਼ਰਮਾ ਨੂੰ ਬਲੈਂਕਟ ਜ਼ਮਾਨਤ ਦੇਣ ਦੇ ਫੈਸਲੇ 'ਤੇ ਮੁੜ ਵਿਚਾਰ ਕਰੇਗਾ HC - Punjab Police
ਜਾਣਕਾਰੀ ਮੁਤਾਬਕ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੁਆਰਾ ਚਰਨਜੀਤ ਸ਼ਰਮਾ ਨੂੰ ਦਿੱਤੀ ਗਈ ਬਲੈਂਕਟ ਜ਼ਮਾਨਤ ਤੇ ਪੰਜਾਬ ਸਰਕਾਰ ਨੇ ਇਤਰਾਜ਼ ਜਤਾਇਆ ਸੀ, ਇਸ ਲਈ ਹਾਈਕੋਰਟ ਆਪਣੇ ਇਸ ਹੁਕਮ ਨੂੰ ਖ਼ਾਰਜ਼ ਕਰ ਕੇ ਇਸ ਮਾਮਲੇ ਦੀ ਨਵੇਂ ਸਿਰੇ ਤੋਂ ਸੁਣਵਾਈ ਕਰੇਗਾ। ਅੱਜ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਹਾਈ ਕੋਰਟ ਵਿੱਚ ਆਪਣਾ ਜਵਾਬ ਪੇਸ਼ ਕਰੇਗੀ।
![ਬਹਿਬਲ ਕਲਾਂ ਗੋਲੀ ਕਾਂਡ: ਸਾਬਕਾ SSP ਚਰਨਜੀਤ ਸ਼ਰਮਾ ਨੂੰ ਬਲੈਂਕਟ ਜ਼ਮਾਨਤ ਦੇਣ ਦੇ ਫੈਸਲੇ 'ਤੇ ਮੁੜ ਵਿਚਾਰ ਕਰੇਗਾ HC](https://etvbharatimages.akamaized.net/etvbharat/images/768-512-2824931-thumbnail-3x2-s.jpg)
ਜਾਣਕਾਰੀ ਮੁਤਾਬਕ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੁਆਰਾ ਚਰਨਜੀਤ ਸ਼ਰਮਾ ਨੂੰ ਦਿੱਤੀ ਗਈ ਬਲੈਂਕਟ ਜ਼ਮਾਨਤ 'ਤੇ ਪੰਜਾਬ ਸਰਕਾਰ ਨੇ ਇਤਰਾਜ਼ ਜਤਾਇਆ ਸੀ, ਇਸ ਲਈ ਹਾਈਕੋਰਟ ਆਪਣੇ ਇਸ ਹੁਕਮ ਨੂੰ ਖ਼ਾਰਜ਼ ਕਰ ਕੇ ਇਸ ਮਾਮਲੇ ਦੀ ਨਵੇਂ ਸਿਰੇ ਤੋਂ ਸੁਣਵਾਈ ਕਰੇਗਾ। ਅੱਜਇਸ ਮਾਮਲੇ ਵਿੱਚ ਪੰਜਾਬ ਸਰਕਾਰ ਹਾਈ ਕੋਰਟ ਵਿੱਚ ਆਪਣਾ ਜਵਾਬ ਪੇਸ਼ ਕਰੇਗੀ।
ਬਰਗਾੜੀ ਬੇਅਦਬੀ ਕਾਂਡ ਮਾਮਲੇ ਨਾਲ ਸੰਬੰਧਿਤ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ ਨੇ ਬਹਿਬਲ ਗੋਲੀਕਾਂਡ ਮਾਮਲੇ ਵਿੱਚ ਨਿਆਇਕ ਹਿਰਾਸਤ ਵਿੱਚ ਚੱਲ ਰਹੇ ਮੋਗਾ ਦੇ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾਂ ਨੂੰ 7 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ, ਪਰ ਦੋ ਦਿਨਾਂ ਦੇ ਰਿਮਾਂਡ ਤੋਂ ਬਾਅਦ ਚਰਨਜੀਤ ਸ਼ਰਮਾ ਨੂੰ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਚਰਨਜੀਤ ਸ਼ਰਮਾ ਨੂੰ 3 ਅਪ੍ਰੈਲ ਤੱਕ ਜੇਲ੍ਹ ਭੇਜਿਆ ਹੈ।