ਫ਼ਰੀਦਕੋਟ: ਜ਼ਿਲ੍ਹਾ ਫ਼ਰੀਦਕੋਟ ਦੀ ਅਨਾਜ ਮੰਡੀ 'ਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਤੇ ਮੰਡੀ ਅੰਦਰ ਸਿਹਤ ਵਿਭਾਗ ਵੱਲੋਂ ਹਰ ਇੱਕ ਦੀ ਜਾਂਚ ਕੀਤੀ ਜਾਵੇਗੀ, ਤਾਂ ਜੋਂ ਕਿਸੇ 'ਚ ਵੀ ਕੋਰੋਨਾ ਵਾਇਰਸ ਵਰਗੇ ਲੱਛਣ ਪਾਏ ਜਾਣ 'ਤੇ ਉਸ ਨੂੰ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਜਾ ਸਕੇ।
ਫ਼ਰੀਦਕੋਟ: ਅਨਾਜ ਮੰਡੀ 'ਚ ਆਉਣ ਵਾਲੇ ਹਰ ਸ਼ਖਸ ਦੀ ਸਿਹਤ ਵਿਭਾਗ ਕਰੇਗਾ ਸਕਰੀਨਿੰਗ
ਫ਼ਰੀਦਕੋਟ ਦੀ ਅਨਾਜ ਮੰਡੀ ਵਿੱਚ ਸਿਹਤ ਵਿਭਾਗ ਵੱਲੋਂ ਡਾਕਟਰਾਂ ਦੀ ਟੀਮ ਨਿਯੁਕਤ ਕੀਤੀ ਗਈ ਹੈ, ਤਾਂ ਜੋ ਮੰਡੀ ਵਿੱਚ ਆਉਣ ਵਾਲੇ ਹਰ ਵਿਅਕਤੀ ਦੀ ਜਾਂਚ ਕੀਤੀ ਜਾਵੇ।
health department appoint doctors team in anaj mandi for checking people at faridkot
ਇਸ ਮੌਕੇ ਗੱਲਬਾਤ ਕਰਦਿਆਂ ਡਾਕਟਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਉਨ੍ਹਾਂ ਦੀ ਸਪੈਸ਼ਲ ਡਿਊਟੀ ਲਗਾਈ ਗਈ ਹੈ ਤਾਂ ਜੋ ਅਨਾਜ ਮੰਡੀ 'ਚ ਕਣਕ ਲੈ ਕੇ ਆਉਣ ਵਾਲੇ ਹਰ ਸ਼ਖ਼ਸ ਦੀ ਚੈਕਿੰਗ ਕੀਤੀ ਜਾਵੇ ਤੇ ਉਨ੍ਹਾਂ ਦਾ ਤਾਪਮਾਨ ਚੈੱਕ ਕਰਕੇ ਸਿਹਤ ਵਿਭਾਗ ਨੂੰ ਰਿਪੋਰਟ ਕੀਤੀ ਜਾਵੇ।
ਇਸ ਤੋਂ ਇਲਾਵਾ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਕੁਲਭੂਸ਼ਨ ਰਾਏ ਬਾਂਸਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਡਾਕਟਰਾਂ ਦੀ ਟੀਮ ਅਨਾਜ ਮੰਡੀ 'ਚ ਭੇਜੀ ਗਈ ਹੈ। ਉਨ੍ਹਾਂ ਦਾ ਆੜ੍ਹਤੀਆਂ ਵੱਲੋਂ ਪੂਰਨ ਸਹਿਯੋਗ ਕੀਤਾ ਜਾ ਰਿਹਾ ਹੈ ਤੇ ਹਰੇਕ ਦੀ ਸਿਹਤ ਜਾਂਚ ਕਰਵਾਈ ਜਾਵੇਗੀ।