ਫਰੀਦਕੋਟ : ਲਗਾਤਰ ਹਾਦਸਿਆਂ ਦਾ ਕਾਰਨ ਬਣ ਰਹੇ ਬੇਸਹਾਰਾ ਪਸ਼ੂਆਂ ਜਿਨ੍ਹਾਂ ਕਾਰਨ ਕਈ ਕੀਮਤੀ ਜਾਨਾਂ ਜ਼ਾ ਚੁੱਕੀਆਂ ਹਨ ਤੇ ਕਈ ਲੋਕ ਗੰਭੀਰ ਜ਼ਖਮੀ ਹੋ ਚੁਕੇ ਹਨ। ਜਿਸ ਨੂੰ ਧਿਆਨ ਚ ਰੱਖਦੇ ਹੋਏ ਅਤੇ ਇਸ ਤੋਂ ਇਲਾਵਾ ਬੇਸਹਾਰਾ ਪਸ਼ੂਆਂ ਤੇ ਹੋ ਰਹੇ ਜ਼ੁਲਮ ਨੂੰ ਰੋਕਣ ਲਈ ਅੱਜ ਪੰਜਾਬ ਸਰਕਾਰ ਦੇ ਆਦੇਸ਼ਾਂ ਤੋਂ ਬਾਅਦ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਜਿਸ ਤਹਿਤ ਸ਼ਹਿਰ ਵਿੱਚੋਂ ਬੇਸਹਾਰਾ ਪਸ਼ੂਆਂ ਨੂੰ ਇਕੱਤਰ ਕਰ ਅਲਗ ਅਲਗ ਗਊਸ਼ਾਲਾਵਾਂ ਚ ਭੇਜਿਆ ਜਵੇਗਾ। ਜਿਥੇ ਉਨ੍ਹਾਂ ਦੀ ਸਾਂਭ ਸੰਭਾਲ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਹਾਈਟੈਕ ਗਊਸ਼ਾਲਾਵਾਂ ਦਾ ਨਿਰਮਾਣ ਕੀਤਾ ਗਿਆ ਹੈ ਜਿਥੇ ਹਰ ਤਰਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਗਊ ਸ਼ਲਾਵਾਂ ਚ ਮਾੜੇ ਪ੍ਰਬੰਧਾਂ ਦੇ ਸਵਾਲ ਤੇ ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਗਊਸ਼ਾਲਾਵਾਂ ਦੇ ਪ੍ਰਬੰਧਾਂ ਤੇ ਕੜੀ ਨਜ਼ਰ ਰੱਖੀ ਜਾਵੇਗੀ ਤਾਂ ਜੋ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ। ਗਊ ਸੇਸ ਦੇ ਨਾਮ ਤੇ ਕਰੋੜਾਂ ਰੁਪਏ ਇਕੱਠੇ ਕਰ ਪਸ਼ੂਆਂ ਕਾਰਨ ਹਾਦਸਿਆਂ ਚ ਜਾਨ ਗਵਾਉਣ ਵਾਲਿਆ ਅਤੇ ਜਖਮੀਆਂ ਦੇ ਇਲਾਜ ਸਬੰਧੀ ਕਿਸੇ ਕਿਸਮ ਦੀ ਮਦਦ ਨਾ ਕਰੇ ਜਾਣ ਦੇ ਸਵਾਲ ਤੇ ਗੋਲਮੋਲ ਜਵਾਬ ਦਿੰਦੇ ਹੋਏ। ਉਨ੍ਹਾਂ ਕਿਹਾ ਕਿ ਇਹ ਪੈਸਾ ਜੋ ਗਊ ਸੇਸ ਦੇ ਰੂਪ ਚ ਇਕੱਤਰ ਹੁੰਦਾ ਹੈ। ਉਸ ਨੂੰ ਅਲਗ ਅਲੱਗ ਗਊਸ਼ਾਲਾਵਾਂ ਦੇ ਪ੍ਰਬੰਧਾਂ ਲਈ ਖਰਚ ਕੀਤਾ ਜਾਂਦਾ ਹੈ।