ਪੰਜਾਬ

punjab

By

Published : Aug 5, 2020, 5:19 AM IST

ETV Bharat / state

ਪਤਨੀ ਦੇ ਨਜਾਇਜ਼ ਸਬੰਧਾਂ ਤੋਂ ਦੁਖੀ ਹੋ ਕੇ ਪਤੀ ਨੇ ਲਿਆ ਫਾਹਾ

ਪਤਨੀ ਦੇ ਨਜਾਇਜ਼ ਸਬੰਧਾਂ ਤੋਂ ਦੁਖੀ ਹੋ ਕੇ ਪਿੰਡ ਦੀਪ ਸਿੰਘ ਵਾਲਾ ਦੇ ਇੱਕ ਨੌਜਵਾਨ ਨੇ ਖੁਦ ਨੂੰ ਫਾਹਾ ਲਗਾ ਕੇ ਖ਼ੁਦਕੁਸੀ ਕਰ ਲਈ ਹੈ। ਪਰਿਵਾਰਕ ਮੈਂਬਰਾਂ ਨੇ ਹਰਜੀਤ ਦੀ ਮੌਤ ਲਈ ਜ਼ਿੰਮੇਵਾਰ ਉਸ ਦੀ ਪਤਨੀ ਅਤੇ ਪ੍ਰੇਮੀ ਖ਼ਿਲਾਫ਼ ਸਖ਼ਤ ਕਾਰਵਾਈ ਮੰਗ ਕੀਤੀ ਹੈ।

ਪਤਨੀ ਦੇ ਨਜਾਇਜ਼ ਸਬੰਧਾਂ ਤੋਂ ਦੁਖੀ ਹੋ ਕੇ ਪਤੀ ਨੇ ਲਿਆ ਫਾਹਾ
ਪਤਨੀ ਦੇ ਨਜਾਇਜ਼ ਸਬੰਧਾਂ ਤੋਂ ਦੁਖੀ ਹੋ ਕੇ ਪਤੀ ਨੇ ਲਿਆ ਫਾਹਾ

ਫ਼ਰੀਦਕੋਟ: ਪਿੰਡ ਦੀਪ ਸਿੰਘ ਵਾਲਾ ਦੇ ਇੱਕ 30 ਸਾਲਾ ਨੌਜਵਾਨ ਵੱਲੋਂ ਖੁਦ ਨੂੰ ਫਾਹਾ ਲਗਾ ਕੇ ਖ਼ੁਦਕੁਸੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆ ਵੱਲੋਂ ਦੋਸ਼ ਲਗਾਏ ਜਾ ਰਹੇ ਹਨ ਕਿ ਮ੍ਰਿਤਕ ਹਰਜੀਤ ਸਿੰਘ ਦੀ ਪਤਨੀ ਦੇ ਆਪਣੇ ਗੁਆਂਢ ਵਿੱਚ ਰਹਿੰਦੇ ਕਿਸੇ ਵਿਅਕਤੀ ਨਾਲ ਕਥਿਤ ਨਜਾਇਜ਼ ਸੰਬੰਧ ਸਨ ਅਤੇ ਉਹ ਵਿਅਕਤੀ ਵੀ ਧੱਕੇ ਨਾਲ ਘਰ ਆਉਂਦਾ ਜਾਂਦਾ ਸੀ। ਇਸੇ ਦੁੱਖ ਤੋਂ ਤੰਗ ਆ ਕੇ ਹਰਜੀਤ ਸਿੰਘ ਨੇ ਆਤਮ ਹੱਤਿਆ ਕੀਤੀ ਹੈ।

ਪਤਨੀ ਦੇ ਨਜਾਇਜ਼ ਸਬੰਧਾਂ ਤੋਂ ਦੁਖੀ ਹੋ ਕੇ ਪਤੀ ਨੇ ਲਿਆ ਫਾਹਾ

ਇਸ ਮੌਕੇ ਗੱਲਬਾਤ ਕਰਦਿਆ ਮ੍ਰਿਤਕ ਦੇ ਚਾਚੇ ਨੇ ਕਿਹਾ ਕਿ ਉਸ ਦੇ 2 ਭਤੀਜੇ ਹਨ, ਜੋ ਪਿੰਡ ਦੀਪ ਸਿੰਘ ਵਾਲਾ ਤੋਂ ਫ਼ਰੀਦਕੋਟ ਸ਼ਹਿਰ ਵਿੱਚ ਦਿਹਾੜੀ ਮਜ਼ਦੂਰੀ ਕਰਨ ਜਾਂਦੇ ਸਨ। ਉਨ੍ਹਾਂ ਦੱਸਿਆ ਕਿ ਉਸ ਦੇ ਭਤੀਜੇ ਹਰਜੀਤ ਸਿੰਘ ਦੀ ਪਤਨੀ ਦੇ ਪਿੰਡ ਦੇ ਇੱਕ ਵਿਅਕਤੀ ਨਾਲ ਨਜਾਇਜ਼ ਸੰਬੰਧ ਸਨ, ਜਿਸ ਤੋਂ ਹਰਜੀਤ ਸਿੰਘ ਉਸ ਨੂੰ ਰੋਕਦਾ ਸੀ ਪਰ ਉਸ ਦੀ ਪਤਨੀ ਦਾ ਪ੍ਰੇਮੀ ਅਕਸਰ ਹਰਜੀਤ ਦੀ ਗੈਰ-ਹਾਜ਼ਰੀ ਵਿੱਚ ਉਨ੍ਹਾਂ ਦੇ ਘਰ ਆਉਂਦਾ ਸੀ, ਜਿਸ ਤੋਂ ਤੰਗ ਆ ਕੇ ਹਰਜੀਤ ਨੇ ਖ਼ੁਦਕੁਸੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਜੀਤ ਦੀ ਮੌਤ ਲਈ ਜ਼ਿੰਮੇਵਾਰ ਉਸ ਦੀ ਪਤਨੀ ਅਤੇ ਪ੍ਰੇਮੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਸ ਪੂਰੇ ਮਾਮਲੇ ਬਾਰੇ ਜਦੋਂ ਥਾਣਾ ਸਾਦਿਕ ਦੇ ਪੁਲਿਸ ਅਧਿਕਾਰੀ ਏਐਸਆਈ ਰਾਜ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਪਿੰਡ ਦੀਪ ਸਿੰਘ ਵਾਲਾ ਵਿੱਚ ਇੱਕ ਨੌਜਵਾਨ ਨੇ ਫਾਹਾ ਲਿਆ ਹੈ। ਉਨ੍ਹਾਂ ਕਿਹਾ ਕਿ ਮੌਕੇ 'ਤੇ ਪਹੁੰਚ ਕੇ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਅਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details