ਫ਼ਰੀਦਕੋਟ: ਮੁੱਖ ਮੰਤਰੀ ਪੰਜਾਬ ਨਾਲ ਬੀਤੇ ਦਿਨੀਂ ਹੋਈ ਮੀਟਿੰਗ ਤੋਂ ਬਾਅਦ ਰੇਲਵੇ ਟਰੈਕਾਂ ਤੋਂ ਧਰਨੇ ਚੁੱਕਣ ਦੇ ਲਈ ਕਿਸਾਨ ਜਥੇਬੰਦੀਆਂ ਦੇ ਫੈਸਲੇ ਮੁਤਾਬਕ 53 ਦਿਨਾਂ ਬਾਅਦ ਧਰਨਾ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ। ਕਿਸਾਨ ਆਗੂ ਬਿੰਦਰ ਸਿੰਘ ਗੋਲੇਵਾਲਾ ਨੇ ਕਿਹਾ ਕਿ ਅਸੀਂ ਧਰਨਾ ਖ਼ਤਮ ਕਰ ਰਹੇ ਹਾਂ ਪਰ ਜੇਕਰ 15 ਦਿਨਾਂ ਅੰਦਰ ਸਰਕਾਰ ਨੇ ਕਿਸਾਨ ਵਿਰੋਧੀ ਖੇਤੀ ਬਿੱਲ ਵਾਪਸ ਨਾ ਲਏ ਤਾਂ ਉਹ ਮੁੜ ਤੋਂ ਰੇਲਾਂ ਰੋਕਣਗੇ।
ਜੇਕਰ 15 ਦਿਨਾਂ ਅੰਦਰ ਸਰਕਾਰ ਨੇ ਖੇਤੀ ਬਿੱਲ ਵਾਪਸ ਨਾ ਲਏ ਤਾਂ ਮੁੜ ਰੋਕਾਂਗੇ ਰੇਲਾਂ- ਕਿਸਾਨ ਆਗੂ
ਰੇਲਵੇ ਟਰੈਕਾਂ ਤੋਂ ਧਰਨੇ ਚੁੱਕਣ ਦੇ ਲਈ ਕਿਸਾਨ ਜਥੇਬੰਦੀਆਂ ਦੇ ਫੈਸਲੇ ਮੁਤਾਬਕ 53 ਦਿਨਾਂ ਬਾਅਦ ਫ਼ਰੀਦਕੋਟ ਵਿੱਚ ਧਰਨਾ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ। ਕਿਸਾਨ ਆਗੂ ਬਿੰਦਰ ਸਿੰਘ ਗੋਲੇਵਾਲਾ ਨੇ ਕਿਹਾ ਕਿ ਅਸੀਂ ਧਰਨਾ ਖ਼ਤਮ ਕਰ ਰਹੇ ਹਾਂ ਪਰ ਜੇਕਰ 15 ਦਿਨਾਂ ਅੰਦਰ ਸਰਕਾਰ ਨੇ ਕਿਸਾਨ ਵਿਰੋਧੀ ਖੇਤੀ ਬਿੱਲ ਵਾਪਸ ਨਾ ਲਏ ਤਾਂ ਉਹ ਮੁੜ ਤੋਂ ਰੇਲਾਂ ਰੋਕਣਗੇ।
ਜੇਕਰ 15 ਦਿਨਾਂ ਅੰਦਰ ਸਰਕਾਰ ਨੇ ਖੇਤੀ ਬਿੱਲ ਵਾਪਸ ਨਾ ਲਏ ਤਾਂ ਮੁੜ ਰੋਕਾਂਗੇ ਰੇਲਾਂ- ਕਿਸਾਨ ਆਗੂ
ਕਿਸਾਨਾਂ ਨੇ ਨਾਲ ਹੀ ਐਲਾਨ ਕੀਤਾ ਕਿ ਸਿਰਫ਼ ਰੇਲਵੇ ਸਟੇਸ਼ਨਾਂ ਤੋਂ ਹੀ ਧਰਨੇ ਚੁੱਕੇ ਗਏ ਹਨ। ਟੋਲ ਪਲਾਜ਼ਿਆਂ, ਸ਼ਾਪਿੰਗ ਮਾਲ ਅਤੇ ਰਿਲਾਇੰਸ ਪੈਟਰੋਲ ਪੰਪਾਂ ਦਾ ਘਿਰਾਓ ਲਗਾਤਾਰ ਜਾਰੀ ਰਹੇਗਾ।
ਕਿਸਾਨਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਖ਼ਤਮ ਕਰਨ ਲਈ ਨਵੇਂ ਕਾਨੂੰਨਾਂ ਰਾਹੀਂ ਵੱਡੇ ਵਪਾਰਕ ਘਰਾਣਿਆ ਦਾ ਪੱਖ ਪੂਰ ਰਹੀ ਹੈ। ਰਿਲਾਇੰਸ ਕੰਪਨੀ ਦੇ ਪੰਪ ਅੱਗੇ ਉਨਾ ਚਿਰ ਰੋਸ ਪ੍ਰਦਰਸ਼ਨ ਜਾਰੀ ਰਹੇਗਾ, ਜਿੰਨੀ ਦੇਰ ਉਨ੍ਹਾਂ ਨੂੰ ਕਿਸਾਨ ਜੱਥੇਬੰਦੀਆਂ ਵੱਲੋਂ ਅਗਲੇ ਐਕਸ਼ਨ ਦਾ ਕੋਈ ਸੱਦਾ ਨਹੀਂ ਆਉਂਦਾ।