IG ਪਰਮਰਾਜ ਉਮਰਾਨੰਗਲ ਨੂੰ ਫ਼ਰੀਦਕੋਟ ਅਦਾਲਤ 'ਚ ਕੀਤਾ ਜਾਵੇਗਾ ਪੇਸ਼ - behbal kalan goli kand
ਫ਼ਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਗ੍ਰਿਫ਼ਤਾਰ IG ਪਰਮਰਾਜ ਉਮਰਾਨੰਗਲ ਨੂੰ ਅੱਜ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਫ਼ਾਇਲ ਫ਼ੋਟੋ
ਦੱਸ ਦਈਏ, ਬੀਤੇ ਦਿਨੀਂ ਬਹਿਬਲਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸਆਈਟੀ ਵਲੋਂ ਆਈਜੀ ਪਰਮਰਾਜ ਉਮਰਾਨੰਗਲ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਸੀ। ਇਸ ਤੋਂ ਪਹਿਲਾਂ ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਐਸਆਈਟੀ ਵਲੋਂ ਕੁਝ ਦਿਨ ਪਹਿਲਾਂ ਆਈਜੀ ਉਮਰਾਨੰਗਲ ਤੋਂ ਚੰਡੀਗੜ੍ਹ ਵਿੱਚ ਪੁੱਛਗਿੱਛ ਕੀਤੀ ਗਈ ਸੀ।
ਉਮਰਾਨੰਗਲ 'ਤੇ ਸਿੱਖ ਸੰਗਤ 'ਤੇ ਗੋਲੀ ਚਲਾਉਣ ਦੇ ਦੋਸ਼ ਲੱਗੇ ਹੋਏ ਹਨ। ਇਸ ਦੇ ਨਾਲ ਹੀ ਉਮਰਾਨੰਗਲ ਤੇ ਧਾਰਾ 307,201,218,120ਬੀ ਤੇ 34 IPC ਕੇਸ ਦਰਜ ਹੈ।
Last Updated : Feb 19, 2019, 1:16 PM IST