IG ਉਮਰਾਨੰਗਲ ਦੀ ਜ਼ਮਾਨਤ ਅਰਜ਼ੀ 'ਤੇ ਫੈਸਲਾ 11 ਮਾਰਚ ਨੂੰ - ਜ਼ਮਾਨਤ
ਫ਼ਰੀਦਕੋਟ ਅਦਾਲਤ 'ਚ : IG ਪਰਮਰਾਜ ਸਿੰਘ ਉਮਰਾਨੰਗਲ ਦੀ ਰੈਗੂਲਰ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟੱਲੀ। 11 ਮਾਰਚ ਨੂੰ ਹੋਵੇਗੀ ਸੁਣਵਾਈ।
ਫ਼ਰੀਦਕੋਟ: IG ਪਰਮਰਾਜ ਸਿੰਘ ਉਮਰਾਨੰਗਲ ਦੀ ਰੈਗੂਲਰ ਜ਼ਮਾਨਤ ਅਰਜ਼ੀ 'ਤੇ ਹੁਣ 11 ਮਾਰਚ ਨੂੰ ਫ਼ੈਸਲਾ ਸੁਣਾਇਆ ਜਾਵੇਗਾ।
ਪਿਛਲੇ ਦਿਨੀਂ ਉਮਰਾਨੰਗਲ ਦੀ ਰੈਗੂਲਰ ਜ਼ਮਾਨਤ ਲਈ ਅਰਜ਼ੀ 'ਤੇ ਬਹਿਸ ਮੁਕੰਮਲ ਹੋਈ ਸੀ। ਇਸ ਤੋਂ ਬਾਅਦ ਫ਼ਰੀਦਕੋਟ ਦੀ ਸੈਸ਼ਨ ਕੋਰਟ ਨੇ ਫ਼ੈਸਲਾ 8 ਮਾਰਚ ਤੱਕ ਰਾਖਵਾਂ ਰੱਖਿਆ ਸੀ। ਪਰ ਅੱਜ ਅਦਾਲਤ ਵਲੋਂ IG ਪਰਮਰਾਜ ਸਿੰਘ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ 'ਤੇ ਹੋਣ ਵਾਲਾ ਫ਼ੈਸਲਾ 11 ਮਾਰਚ ਤੱਕ ਟਾਲ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਵੱਡੀ ਕਾਰਵਾਈ ਕਰਦਿਆਂ ਆਈ.ਜੀ ਪਰਮਰਾਜ ਉਮਰਾਨੰਗਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।