ਫਰੀਦਕੋਟ: ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਗ੍ਰਿਫ਼ਤਾਰ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਜ਼ਿਲ੍ਹਾ ਅਦਾਲਤ ਨੇ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ।
ਜਾਣਕਾਰੀ ਦਿੰਦੇ ਹੋਏ ਆਈ.ਜੀ. ਉਮਰਾਨੰਗਲ ਦੇ ਵਕੀਲ ਫਰੀਦਕੋਟ ਦੇ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਦਾਲਤ ਨੇ ਉਮਰਾਨੰਗਲ ਨੂੰ ਜ਼ਮਾਨਤ ਦੇ ਦਿੱਤੀ। ਆਈ.ਜੀ. ਪਰਮਰਾਜ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਹੋਣ ਨਾਲ ਪੰਜਾਬ ਸਰਕਾਰ ਅਤੇ ਐਸਆਈਟੀ ਨੂੰ ਵੱਡਾ ਝਟਕਾ ਲੱਗਾ ਹੈ।
ਦੱਸ ਦਈਏ ਕਿ 6 ਮਾਰਚ ਨੂੰ ਸੁਣਵਾਈ ਤੋਂ ਬਾਅਦ ਅਦਾਲਤ ਨੇ ਫੈਸਲਾ ਰਾਖਵਾਂ ਕਰ ਲਿਆ ਸੀ। ਇਸ ਤੋਂ ਪਹਿਲਾਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਉਮਰਾਨੰਗਲ ਨੂੰ ਵੱਡੀ ਰਾਹਤ ਦਿੰਦਿਆਂ ਬਲੈਂਕੇਟ ਬੇਲ ਦੇ ਦਿੱਤੀ ਸੀ। ਜਿਸ ਤਹਿਤ ਉਸ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਸੱਤ ਦਿਨ ਦਾ ਨੋਟਿਸ ਦੇਣਾ ਜ਼ਰੂਰੀ ਹੋਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੀ ਐਸ.ਆਈ.ਟੀ. ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ।