ਫ਼ਰੀਦਕੋਟ: ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਗ੍ਰਿਫ਼ਤਾਰ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੀ ਤਿੰਨ ਦਿਨਾਂ ਪੁਲਿਸ ਰਿਮਾਂਡ ਮੰਗਲਵਾਰ ਨੂੰ ਖ਼ਤਮ ਹੋਣ ਤੋਂ ਬਾਅਦ ਫ਼ਰੀਦਕੋਟ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਆਈਜੀ ਉਮਰਾਨੰਗਲ ਦੀ ਮੁੜ ਪੇਸ਼ੀ ਅੱਜ - Umranangal hearing today
ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਗ੍ਰਿਫ਼ਤਾਰ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦਾ 3 ਦਿਨਾਂ ਪੁਲਿਸ ਰਿਮਾਂਡ ਅੱਜ ਹੋਵੇਗਾ ਖ਼ਤਮ। ਫ਼ਰੀਦਕੋਟ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼।
ਆਈਜੀ ਉਮਰਾਨੰਗਲ ਦੀ ਮੁੜ ਪੇਸ਼ੀ ਅੱਜ
ਜ਼ਿਕਰਯੋਗ ਹੈ ਕਿ ਬੀਤੀ 18 ਫ਼ਰਵਰੀ ਨੂੰ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ SIT ਨੇ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ 19 ਫ਼ਰਵਰੀ ਨੂੰ ਫ਼ਰੀਦਕੋਟ ਅਦਾਲਤ ;ਚ ਪੇਸ਼ ਕੀਤਾ ਗਿਆ ਸੀ। ਮਾਣਯੋਗ ਅਦਾਲਤ ਨੇ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ 4 ਦਿਨ ਦੀ ਪੁਲਿਸ ਰਿਮਾਂਡ 'ਤੇ ਭੇਜਿਆ ਸੀ।
23 ਫ਼ਰਵਰੀ ਨੂੰ ਅਦਾਲਤ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦਾ 3 ਦਿਨ ਲਈ ਹੋਰ ਪੁਲਿਸ ਰਿਮਾਂਡ ਵਧਾ ਦਿੱਤਾ ਸੀ। ਮੰਗਲਵਾਰ ਨੂੰ ਉਨ੍ਹਾਂ ਦਾ ਪੁਲਿਸ ਰਿਮਾਂਡ ਖ਼ਤਮ ਹੋ ਰਿਹਾ ਹੈ ਅਤੇ ਉਨ੍ਹਾਂ ਨੂੰ ਫ਼ਰੀਦਕੋਟ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।