ਫਰੀਦਕੋਟ : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉੱਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪੰਜਾਬ ਭਰ ਵਿੱਚ ਪ੍ਰਦਸ਼ਨ ਕੀਤਾ ਗਿਆ ਹੈ। ਇਸੇ ਤਹਿਤ ਪੁਤਲੇ ਫੂਕੇ ਗਏ ਹਨ। ਇਸ ਤਹਿਤ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀਆਂ ਅਗਵਾਈ ਵਿੱਚ ਪ੍ਰਦਸ਼ਨ ਕਰ ਪੁਤਲੇ ਫੂਕ ਕੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਵਿੱਚ ਧੜੱਲੇ ਨਾਲ ਵਿਕ ਰਹੇ ਨਸ਼ਿਆਂ ਨੂੰ ਬੰਦ ਕਰਵਾਉਣ ਅਤੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਤੁਰੰਤ ਦੇਣ ਲਈ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਦਿੱਤਾ ਗਿਆ ਹੈ।
ਫ਼ਰੀਦਕੋਟ 'ਚ ਤਿੰਨ ਰਾਜਾਂ ਦੇ ਮੁੱਖ ਮੰਤਰੀਆ ਦਾ ਫੂਕਿਆ ਗਿਆ ਪੁਤਲਾ - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ
ਫ਼ਰੀਦਕੋਟ 'ਚ ਤਿੰਨ ਰਾਜਾਂ ਦੇ ਮੁੱਖ ਮੰਤਰੀਆ ਦਾ ਫੂਕਿਆ ਗਿਆ ਹੈ। ਪੰਜਾਬ 'ਚ ਨਸ਼ਾ, ਮਣੀਪੁਰ ਘਟਨਾ ਅਤੇ ਹਰਿਆਣਾ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਪ੍ਰਦਰਸ਼ਨ ਕੀਤਾ ਹੈ।
ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋ ਨਸ਼ਾ ਤਸਕਰਾਂ ਦੀ ਪੁਸ਼ਤ ਪਨਾਹੀ ਕੀਤੀ ਜਾ ਰਹੀ ਹੈ ਅਤੇ ਇਹ ਨਸ਼ੇ ਸਰਕਾਰ ਦੀ ਸਰਪ੍ਰਸਤੀ ਹੇਠ ਹੀ ਵਿਕ ਰਹੇ ਹਨ ਅਤੇ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲਿਆਂ ਨੂੰ ਜੇਲ੍ਹਾ ਵਿੱਚ ਭੇਜਿਆ ਜਾ ਰਿਹਾ ਹੈ ਅਤੇ ਸਰਕਾਰ ਦੀ ਸ਼ਹਿ ਉੱਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਨਸ਼ਾ ਤਸਕਰਾਂ ਦੇ ਹੌਂਸਲੇ ਐਨੇ ਵੱਧ ਗਏ ਹਨ ਕਿ ਉਹ ਸੱਥਾਂ ਵਿੱਚ ਜਾ ਕੇ ਨਸ਼ਾ ਰੋਕਣ ਵਾਲਿਆਂ ਦੇ ਕਤਲ ਕਰ ਰਹੇ ਹਨ। ਡੱਲੇਵਾਲ ਨੇ ਕਿਹਾ ਕਿ ਜ਼ਿਲਾ ਫਰੀਦਕੋਟ ਦੇ ਪਿੰਡ ਢਿੱਲਵਾਂ ਵਿੱਚ ਨਸ਼ਾ ਤਸਕਰਾਂ ਵੱਲੋਂ ਨਸ਼ਾ ਰੋਕੂ ਕਮੇਟੀ ਦੇ ਮੈਂਬਰ ਨੌਜਵਾਨ ਨੂੰ ਸ਼ਰੇਆਮ ਸੱਥ ਵਿੱਚ ਹੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਾਨਸਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏੇ ਪਰਵਿੰਦਰ ਸਿੰਘ ਝੋਟੇ ਨੂੰ ਉਸ ਦੀ ਨਸ਼ਿਆ ਵਿਰੁੱਧ ਚਲਾਈ ਮੁਹਿੰਮ ਕਾਰਨ ਤੁਰੰਤ ਰਿਹਾ ਕੀਤਾ ਜਾਵੇ ਅਤੇ ਉਸ ਦੇ ਖਿਲਾਫ ਪਾਏ ਮੁਕੱਦਮੇ ਰੱਦ ਕੀਤੇ ਜਾਣ
- Harjot Bains News: ਪੰਜਾਬ ਦੇ ਸਿੱਖਿਆ ਮੰਤਰੀ ਬੈਂਸ ਨੂੰ ਹਾਈਕੋਰਟ ਦਾ ਨੋਟਿਸ, ਜਾਣੋ ਕਿਹੜੇ ਮਾਮਲੇ 'ਚ ਵੱਧ ਸਕਦੀਆਂ ਹਨ ਮੁਸ਼ਕਿਲਾਂ
- Drugs From Kashmir: ਭਾਰਤ 'ਚ ਕਸ਼ਮੀਰ ਤੋਂ ਹੋ ਰਹੀ ਹੈ ਹੈਰੋਇਨ ਦੀ ਤਸਕਰੀ, ਡੀਆਈਜੀ ਬਾਰਡਰ ਰੇਂਜ ਨੇ ਕੀਤੇ ਵੱਡੇ ਖੁਲਾਸੇ
- ਕੌਮਾਂਤਰੀ ਕਬੱਡੀ ਖਿਡਾਰੀ ਮਨੂ ਮਸਾਣਾਂ ਦੀ ਹੋਈ ਮੌਤ, ਟੂਰਨਾਮੈਂਟ ਦੌਰਾਨ ਚੱਲਦੇ ਮੈਚ 'ਚ ਸਿਰ 'ਤੇ ਲੱਗੀ ਸੱਟ
ਉਨ੍ਹਾਂ ਕਿਹਾ ਕਿ ਇਸ ਵਾਰ ਵੱਡੀ ਪੱਧਰ ਉੱਪਰ ਪੰਜਾਬ ਅੰਦਰ ਹੜ੍ਹਾਂ ਨੇ ਨੁਕਸਾਨ ਕੀਤਾ ਹੈ ਅਤੇ ਫਸਲਾਂ ਦੇ ਨਾਲ ਨਾਲ ਮਨੁੱਖੀ ਜਾਨਾਂ ਗਈਆਂ ਹਨ। ਇਸ ਲਈ ਉਸਨੂੰ ਮੁੜ ਵਾਹੀਯੋਗ ਜ਼ਮੀਨ ਬਣਾਉਣ ਲਈ ਕਿਸਾਨਾਂ ਨੂੰ ਪੰਜਾਬ ਸਰਕਾਰ ਵਿਸ਼ੇਸ਼ ਸਹਾਇਤਾ ਦੇ ਕੇ ਇਸ ਕੰਮ ਨੂੰ ਪੂਰਾ ਕਰਵਾਏ ਅਤੇ ਪਸ਼ੂ ਧੰਨ ਦਾ ਨੁਕਸਾਨ ਉਠਾ ਰਹੇ ਕਿਸਾਨਾਂ ਮਜ਼ਦੂਰਾਂ ਨੂੰ ਘੱਟੋ ਘੱਟ 60 ਹਜ਼ਾਰ ਰੁਪਏ ਪ੍ਰਤੀ ਪਸ਼ੂ ਅਤੇ ਮਨੁੱਖੀ ਜਾਨ ਦੇ ਨੁਕਸਾਨ ਦਾ ਘੱਟੋ-ਘੱਟ 1 ਕਰੋੜ ਪ੍ਰਤੀ ਵਿਅਕਤੀ ਅਤੇ ਫਸਲਾਂ ਦੇ ਨੁਕਸਾਨ ਦਾ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ।