ਕੋਟਕਪੂਰਾ:ਜੈਤੋ 'ਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਬਾਕੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਵਿਸ਼ਵਕਰਮਾਂ ਮੰਦਰ ਵਿੱਚ ਡਾਕਟਰ ਰਮਨਦੀਪ ਸਿੰਘ ਰੋਮੀ ਦੀ ਅਗਵਾਈ ਵਿੱਚ 65 ਦੇ ਕਰੀਬ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸਾਰੇ ਪਰਿਵਾਰਾਂ ਦਾ ਸਵਾਗਤ ਕੀਤਾ 'ਤੇ ਵਧਾਈ ਦਿੱਤੀ।
ਇਸ ਮੌਕੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਹ ਗੱਲ ਸਮਝ ਆ ਚੁੱਕੀ ਹੈ ਕਿ ਰਵਾਇਤੀ ਪਾਰਟੀਆਂ ਪੰਜਾਬ ਦਾ ਕੁੱਝ ਨਹੀਂ ਸਵਾਰ ਸਕਦੀਆਂ। ਜਿਸ ਕਰਕੇ ਲੋਕੀ ਵੱਡੇ ਪੱਧਰ 'ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ।